Ferozepur News: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਆਏ ਦਿਨ ਡਰੋਨ ਨਾਲ ਜੁੜੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅੱਜ ਤਾਜਾਂ ਮਾਮਲਾ ਫ਼ਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ  ਭਾਰਤ-ਪਾਕਿਸਤਾਨ ਸਰਹੱਦ (India Pakistan International Border) 'ਤੇ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਉੱਡਿਆ, ਜਿਸ ਦੀ ਆਵਾਜ਼ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਸੁਣੀ।  


COMMERCIAL BREAK
SCROLL TO CONTINUE READING

BSF ਨੇ ਤੁਰੰਤ ਕਾਰਵਾਈ ਕਰਦੇ ਹੋਏ ਡਰੋਨ 'ਤੇ ਗੋਲੀਬਾਰੀ ਕੀਤੀ ਅਤੇ ਬੰਬ ਸੁੱਟੇ। ਪਿੰਡ ਟੇਂਡੀ ਵਾਲਾ ਦੇ ਖੇਤਾਂ 'ਚ ਤਲਾਸ਼ੀ ਮੁਹਿੰਮ ਦੌਰਾਨ ਬੀ.ਐੱਸ.ਐੱਫ ਦੀ ਕਾਰਵਾਈ 'ਚ ਡਰੋਨ ਨੂੰ ਢੇਰ ਕਰ ਦਿੱਤਾ ਗਿਆ। ਇਸ ਦੌਰਾਨ ਪਾਕਿਸਤਾਨੀ ਡਰੋਨ ਡਿੱਗਿਆ ਮਿਲਿਆ। ਡਰੋਨ ਕਵਾਡਕਾਪਟਰ ਬਰਾਮਦ Quadcopter (Model - DJI Mavic 3 Classic, made in China) ਹੋਇਆ ਹੈ ਜੋ ਚੀਨ ਦਾ ਬਣਿਆ ਹੋਇਆ ਹੈ। ਪੰਜਾਬ ਪੁਲਿਸ ਅਤੇ ਬੀਐਸਐਫ ਸਰਚ ਆਪਰੇਸ਼ਨ ਚਲਾ ਰਹੀ ਹੈ।


ਇਹ ਵੀ ਪੜ੍ਹੋ: Jalandhar News: STF ਦੀ ਵੱਡੀ ਕਾਰਵਾਈ- ਦੋ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫ਼ਤਾਰ

BSF ਸਰਚ ਆਪਰੇਸ਼ਨ ਕਰ ਰਹੀ ਹੈ ਕਿ ਕੀ ਇਹ ਡਰੋਨ ਹੈਰੋਇਨ ਦੀ ਖੇਪ ਲੈ ਕੇ ਆਇਆ ਸੀ। ਇਸ ਦੇ ਨਾਲ ਹੀ BSF ਪਿੰਡ 'ਚ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ।


ਬੀਤੇ ਦਿਨੀ ਵੀ ਫ਼ਿਰੋਜ਼ਪੁਰ ਦੇ ਸਰਹੱਦੀ (India Pakistan International Border)  ਪਿੰਡ ਜੱਲੋਕੇ ਵਿੱਚ ਸਥਿਤ ਬੀ.ਐਸ.ਐਫ (BSF) ਦੇ ਬੀਓਪੀ ਕੋਲ ਇੱਕ ਡਰੋਨ ਹੈਰੋਇਨ ਦੀ ਇੱਕ ਖੇਪ ਨੂੰ ਭਾਰਤੀ ਸਰਹੱਦ ਦੇ ਪਾਰ ਉਤਾਰ ਕੇ ਪਾਕਿਸਤਾਨ ਪਰਤ ਰਿਹਾ ਸੀ।


ਸਰਹੱਦ 'ਤੇ ਕੰਡਿਆਲੀ ਤਾਰ 'ਤੇ ਗਸ਼ਤ ਕਰ ਰਹੇ ਬੀਐੱਸਐੱਫ (BSF)  ਦੇ ਜਵਾਨਾਂ ਨੇ ਡਰੋਨ ਨੂੰ ਦੇਖਦੇ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ ਪਰ ਡਰੋਨ ਸੁਰੱਖਿਅਤ ਪਾਕਿਸਤਾਨ 'ਚ ਦਾਖਲ ਹੋ ਗਿਆ। ਸੋਮਵਾਰ ਸਵੇਰੇ ਪੰਜਾਬ ਪੁਲਿਸ ਅਤੇ ਬੀਐਸਐਫ (BSF)  ਦੇ ਜਵਾਨਾਂ ਨੇ ਪਿੰਡਾਂ ਅਤੇ ਖੇਤਾਂ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਖੋਜ ਟੀਮ ਨੂੰ ਅਜੇ ਤੱਕ ਕੁਝ ਨਹੀਂ ਮਿਲਿਆ ਹੈ। ਸੁਰੱਖਿਆ ਏਜੰਸੀ ਦੇ ਕਰਮਚਾਰੀ ਪਿੰਡ ਦੇ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਕਰ ਰਹੇ ਹਨ। 


(ਰਾਜੇਸ਼ ਕਟਾਰੀਆ ਦੀ ਰਿਪੋਰਟ)


ਇਹ ਵੀ ਪੜ੍ਹੋ: Ferozepur News: BSF ਨੇ ਫ਼ਿਰੋਜ਼ਪੁਰ 'ਚ ਫੜਿਆ ਪਾਕਿਸਤਾਨੀ ਡਰੋਨ, ਫੌਜ ਨੇ ਸਰਚ ਆਪ੍ਰੇਸ਼ਨ ਕੀਤਾ ਸ਼ੁਰੂ