ਚੰਡੀਗੜ੍ਹ: ਸੀਮਾ ਸੁਰੱਖਿਆ ਬਲ (BSF) ਪੰਜਾਬ ਨੇ ਪਾਕਿਸਤਾਨ ਬੈਠੇ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐੱਸਐੱਫ ਕਿਸਾਨ ਗਾਰਡ ਨੇ ਇੱਕ ਕਿਸਾਨ ਦੀ ਮਦਦ ਨਾਲ ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਬੀਐਸਐਫ ਨੇ  ਖੇਪ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਖੇਪ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੈਰੋਪਾਲ ਤੋਂ ਮਿਲੀ ਸੀ।


COMMERCIAL BREAK
SCROLL TO CONTINUE READING

ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦ 'ਤੇ ਸੁਰੱਖਿਆ ਲਈ ਲਗਾਈ ਗਈ ਕੰਡਿਆਲੀ ਤਾਰ ਦੇ ਪਾਰ ਭਾਰਤੀ ਕਿਸਾਨ ਟਰੈਕਟਰਾਂ ਨਾਲ ਖੇਤਾਂ ਵਿੱਚ ਵਾਹੀ ਕਰ ਰਹੇ ਸਨ। ਇਸ ਦੌਰਾਨ ਟਰੈਕਟਰ ਨਾਲ ਵਾਹਣ ਦੌਰਾਨ ਤਿੰਨ ਪੈਕਟ ਨਿਕਲੇ। ਸੁਰੱਖਿਆ ਲਈ ਖੜ੍ਹੇ ਬੀਐਸਐਫ ਦੇ ਕਿਸਾਨ ਗਾਰਡ ਨੇ ਇਹ ਦੇਖ ਲਿਆ ਅਤੇ ਪੈਕਟਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।


ਪੈਕਟਾਂ ਦੇ ਨਾਲ ਪਿਸਤੌਲ ਵੀ ਬਰਾਮਦ ਹੋਇਆ ਹੈ


ਤਿੰਨ ਪੈਕੇਟ ਨਿਕਲੇ, ਜੋ ਪੀਲੀ ਟੇਪ ਨਾਲ ਭਰੇ ਹੋਏ ਸਨ। ਖੇਪ ਵਿੱਚ 3.020 ਕਿਲੋ ਹੈਰੋਇਨ ਸੀ। ਇਸ ਤੋਂ ਇਲਾਵਾ ਬੀ.ਐਸ.ਐਫ ਦੇ ਅਧਿਕਾਰੀਆਂ ਵੱਲੋਂ ਖੇਪ ਸਮੇਤ ਇੱਕ ਪਿਸਤੌਲ ਵੀ ਬਰਾਮਦ ਕੀਤਾ ਗਿਆ, ਜਿਸ ਵਿੱਚ ਇੱਕ ਮੈਗਜ਼ੀਨ ਅਤੇ 5 ਕਾਰਤੂਸ ਵੀ ਸਨ। ਜ਼ਬਤ ਕੀਤੇ ਖੇਪ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਦੱਸੀ ਜਾ ਰਹੀ ਹੈ।