COMMERCIAL BREAK
SCROLL TO CONTINUE READING

BSP Candidate List: ਬਹੁਜਨ ਸਮਾਜ ਪਾਰਟੀ ਪੰਜਾਬ ਨੇ ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਲਈ ਉਮੀਦਵਾਰਾਂ ਦੇ ਨਾਂਅ ਐਲਾਨ ਦਿੱਤੇ ਹਨ। ਪਾਰਟੀ ਨੇ ਫਤਿਹਗੜ੍ਹ ਸਾਹਿਬ ਤੋਂ  ਕੁਲਵੰਤ ਸਿੰਘ ਮਹਤੋ ਅਤੇ  ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।


ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋਂ ਸ. ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਹੋਣਗੇ।


ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਮੌਜੂਦਾ ਜਿਲ੍ਹਾ ਪ੍ਰਧਾਨ ਅਤੇ ਕਾਂਸੀ ਰਾਮ ਦੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ ਜੋ ਕਿ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸੰਬੰਧਿਤ ਮਜਬੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਹਨ। ਜਿਨ੍ਹਾਂ ਨੇ ਮੋਹਰਲੀ ਕਤਾਰ ਖੜ੍ਹੇ ਹੋਕੇ ਤਲਵੰਡੀ ਸਾਬੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰੂ ਘਰ ਦਾ ਜ਼ਮੀਨ ਕਬਜੇ ਦਾ ਮਾਮਲਾ ਪ੍ਰਮੁੱਖਤਾ ਨਾਲ ਲੜਿਆ ਸੀ।


ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਤੋਂ ਕੁਲਵੰਤ ਸਿੰਘ ਮਹਤੋ ਬਹੁਜਨ ਸਮਾਜ ਪਾਰਟੀ ਤੇ ਸੂਬਾ ਸਕੱਤਰ ਵਜੋਂ ਪਿਛਲੇ ਦੋ ਸਾਲਾਂ ਤੋਂ ਲੋਕ ਸਭਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ। ਗੜ੍ਹੀ ਨੇ ਕਿਹਾ ਕਿ ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ ਨੌਂ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ।


ਬਹੁਜਨ ਸਮਾਜ ਪਾਰਟੀ ਪੰਜਾਬ ਨੇ ਹੁਣ ਤੱਕ 9 ਸੀਟਾਂ 'ਤੇ (ਸਮੇਤ ਅੱਜ)ਉਮੀਦਵਾਰਾਂ  ਦੇ ਨਾਂਅ ਐਲਾਨ ਦਿੱਤੇ ਹਨ। ਜਿਨ੍ਹਾਂ ਵਿੱਚ ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ।