BSP Patiala Lok Sabha Candidate: ਬਹੁਜਨ ਸਮਾਜ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪਟਿਆਲਾ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਪਟਿਆਲਾ ਤੋਂ ਉਮੀਦਵਾਰ ਸ਼੍ਰੀ ਜਗਜੀਤ ਛੜਬੜ ਹੋਣਗੇ।


COMMERCIAL BREAK
SCROLL TO CONTINUE READING

ਕੇਂਦਰੀ ਕੋਆਰਡੀਨੇਟਰ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਉਤੇ ਉਮੀਦਵਾਰ ਐਲਾਨ ਕਰ ਦਿੱਤੇ ਜਾਣਗੇ। ਸਾਰੇ ਉਮੀਦਵਾਰਾਂ ਦੇ ਪੈਨਲ ਉਤੇ ਅੰਤਿਮ ਫੈਸਲਾ ਭੈਣ ਕੁਮਾਰੀ ਮਾਇਆਵਤੀ ਵੱਲੋਂ ਲਿਆ ਜਾ ਰਿਹਾ ਹੈ।


ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਦੀ ਰਜਵਾੜਾਸ਼ਾਹੀ ਦਾ ਮੁਕਾਬਲਾ ਪੰਥਕ ਚੇਹਰਾ ਬਸਪਾ ਉਮੀਦਵਾਰ ਜਗਜੀਤ ਛੜਬੜ ਕਰੇਗਾ। ਗੜ੍ਹੀ ਨੇ ਦੱਸਿਆ ਕਿ ਬਸਪਾ ਦੇ ਇਸ ਐਲਾਨ ਨਾਲ ਹੁਣ ਤੱਕ ਚਾਰ ਉਮੀਦਵਾਰਾਂ ਦਾ ਐਲਾਨ ਬਸਪਾ ਵੱਲੋਂ ਕੀਤਾ ਜਾ ਚੁੱਕਾ ਹੈ, ਜਿਸ ਵਿਚ ਪਹਿਲਾਂ ਤੋਂ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁੰਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ਼,ਸੰਗਰੂਰ ਤੋਂ ਡਾ. ਮੱਖਣ ਸਿੰਘ ਦੇ ਨਾਮ ਦਾ ਐਲਾਨ ਹੋ ਚੁੱਕਾ ਹੈ।


ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਛੜਬੜ ਧਾਰਮਿਕ ਤੇ ਸਮਾਜਿਕ ਪਿਛੋਕੜ ਨਾਲ ਸਬੰਧਤ ਹਨ। ਛੜਬੜ੍ਹ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਮੌਜੂਦਾ ਸੂਬਾ ਜਨਰਲ ਸਕੱਤਰ ਹਨ। ਛੜਬੜ ਬਹੁਜਨ ਸਮਾਜ ਪਾਰਟੀ ਵੱਲੋਂ 2012 ਵਿੱਚ ਰਾਜਪੁਰਾ ਤੋਂ ਅਤੇ 2017 ਘਨੌਰ ਵਿਧਾਨ ਸਭਾ ਤੋਂ ਚੋਣ ਲੜ ਚੁੱਕੇ ਹਨ।


ਛੜਬੜ ਨੇ ਸਾਲ 2020 ਵਿੱਚ ਕਿਸਾਨ ਅੰਦੋਲਨ ਵੇਲੇ ਸੰਤ ਸਮਾਜ ਦੀ ਅਗਵਾਈ ਵਿੱਚ ਟੋਲ ਪਲਾਜ਼ਾ ਅਜੀਜਪੁਰ ਜੋ ਕਿ ਚੰਡੀਗੜ੍ਹ ਪਟਿਆਲਾ ਰੋਡ ਉਤੇ ਸਥਿਤ ਹੈ, ਵਿਖੇ ਸੰਘਰਸ਼ਸ਼ੀਲ ਕਿਸਾਨਾਂ ਲਈ ਲਗਾਤਾਰ ਲੰਗਰਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਹੋਰ ਕੰਮਾਂ ਵਿੱਚ ਸਰਗਰਮ ਭੂਮਿਕਾ ਅਦਾ ਕੀਤੀ। ਉਹ ਧਾਰਮਿਕ ਤੌਰ ਉਤੇ ਕਾਰ ਸੇਵਾ ਕਰ ਰਹੇ ਸੰਤਾਂ ਮਹਾਂਪੁਰਸ਼ਾਂ ਨਾਲ ਹਜ਼ੂਰ ਸਾਹਿਬ ਵਿੱਚ ਪ੍ਰਮੁੱਖਤਾ ਨਾਲ ਸੇਵਾ ਕਰਦੇ ਹਨ।


ਛੜਬੜ ਸ਼ਹੀਦ ਬਾਬਾ ਸੰਗਤ ਸਿੰਘ ਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਛੜਬੜ ਤੋਂ ਚਮਕੌਰ ਸਾਹਿਬ ਤੱਕ ਪਿਛਲੇ 12 ਸਾਲਾਂ ਤੋਂ ਲਗਾਤਾਰ ਸੰਤ ਸਮਾਜ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੱਢ ਰਹੇ ਹਨ।


ਇਹ ਵੀ ਪੜ੍ਹੋ : SAD Candidates List: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ; ਜਾਣੋ ਕਿਹੜੇ ਚਿਹਰਿਆਂ 'ਤੇ ਖੇਡਿਆ ਦਾਅ