Rakesh Soman joins AAP:  ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿੱਚ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।


COMMERCIAL BREAK
SCROLL TO CONTINUE READING

 



ਮੁੱਖ ਮੰਤਰੀ ਭਗਵੰਤ ਮਾਨ ਨੇ ਰਾਕੇਸ਼ ਸੋਮਨ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਰਾਕੇਸ਼ ਸੋਮਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਲਿਤਾਂ ਲਈ ਕੰਮ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਹਰ ਗਰੀਬ ਨੂੰ ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣਾ ਪੁੰਨ ਦਾ ਕੰਮ ਹੈ।


ਰਾਕੇਸ਼ ਸੋਮਨ ਨੇ ਦੱਸਿਆ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਹ ਕਦਮ ਚੁੱਕ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਰਾਕੇਸ਼ ਸੋਮਨ ਦੇ ਪਾਰਟੀ 'ਚ ਸ਼ਾਮਲ ਹੋਣ ਦੀ ਵੀਡੀਓ ਸ਼ੇਅਰ ਕੀਤੀ ਹੈ। ਰਾਕੇਸ਼ ਸੋਮਨ ਨੂੰ ਬਸਪਾ ਨੇ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼, 'ਆਪ' ਦੇ ਰਾਜ ਕੁਮਾਰ ਚੱਬੇਵਾਲ ਅਤੇ ਕਾਂਗਰਸ ਦੀ ਯਾਮਿਨੀ ਗੋਮਰ ਵਿਰੁੱਧ ਮੈਦਾਨ 'ਚ ਉਤਾਰਿਆ ਹੈ ਪਰ ਉਸ ਨੇ ਨਾਮਜ਼ਦਗੀ ਤੋਂ ਪਹਿਲਾਂ ਹੀ ਪਾਰਟੀ ਛੱਡ ਦਿੱਤੀ ਸੀ।


ਇਹ ਵੀ ਪੜ੍ਹੋ : Sippy Sharma News: ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਵੱਲੋਂ ਸੰਗਰੂਰ ਲੋਕ ਸਭਾ ਸੀਟ ਚੋਣ ਲੜਨ ਦਾ ਐਲਾਨ


ਮੁੱਖ ਮੰਤਰੀ ਦਲਿਤਾਂ ਲਈ ਕੰਮ ਕਰ ਰਹੇ ਹਨ


ਬਸਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮਗਰੋਂ ਰਾਕੇਸ਼ ਸੋਮਨ ਨੇ ਕਿਹਾ ਕਿ ਹਰ ਗਰੀਬ ਨੂੰ ਚੰਗੀਆਂ ਸਿਹਤ ਸਹੂਲਤਾਂ ਅਤੇ ਚੰਗੀ ਸਿੱਖਿਆ ਦੇਣਾ ਪੁੰਨ ਦਾ ਕੰਮ ਹੈ। ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਕੰਮਾਂ ਤੋਂ ਪ੍ਰਭਾਵਿਤ ਹਨ। ਚਾਹੇ ਉਹ ਗ਼ਰੀਬ ਬੱਚਿਆਂ ਲਈ ਹੋਵੇ ਚਾਹੇ ਉਹ ਮਜ਼ਦੂਰ ਦਲਿਤਾਂ ਲਈ ਹੋਵੇ ਜਾਂ ਭਾਵੇਂ ਬੇਰੁਜ਼ਗਾਰਾਂ ਲਈ ਹੋਵੇ। ਉਹ ਇਨ੍ਹਾਂ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ।


ਇਹ ਵੀ ਪੜ੍ਹੋ : Gurdaspur News: ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ 13 ਮਈ ਨੂੰ ਭਰਨਗੇ ਨਾਮਜਦਗੀ