ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸੈਸ਼ਨ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਪੇਪਰ ਰਹਿਤ ਹੋਵੇਗਾ। ਵਿਧਾਇਕਾਂ ਨੂੰ ਮੋਬਾਈਲ ਐਪ ਰਾਹੀਂ ਬਜਟ ਉਪਲਬਧ ਕਰਵਾਇਆ ਜਾਵੇਗਾ।


COMMERCIAL BREAK
SCROLL TO CONTINUE READING

ਇਸ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇੱਕ ਵਿਧਾਇਕ-ਇੱਕ ਪੈਨਸ਼ਨ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਪ੍ਰਸਤਾਵ ਲਿਆਵੇਗੀ। ਇਸ ਦੌਰਾਨ ਵਿਰੋਧੀ ਧਿਰ ਨੇ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।


ਮਾਨ ਸਰਕਾਰ ਨੇ ਪਹਿਲਾਂ ਇੱਕ ਵਿਧਾਇਕ-ਇੱਕ ਪੈਨਸ਼ਨ ਦਾ ਆਰਡੀਨੈਂਸ ਪਾਸ ਕੀਤਾ ਸੀ। ਜਿਸ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਗਿਆ ਸੀ। ਹਾਲਾਂਕਿ, ਰਾਜਪਾਲ ਨੇ ਇਹ ਕਹਿ ਕੇ ਵਾਪਸ ਕਰ ਦਿੱਤਾ ਕਿ ਇਸਨੂੰ ਵਿਧਾਨ ਸਭਾ ਤੋਂ ਪਾਸ ਕਰਕੇ ਭੇਜਿਆ ਜਾਵੇ। ਜਿਸ ਤੋਂ ਬਾਅਦ ਅੱਜ ਤੋਂ ਹੀ ਸ਼ੁਰੂ ਹੋਣ ਵਾਲੇ ਸੈਸ਼ਨ ਵਿੱਚ ਇਸ ਨੂੰ ਪਾਸ ਕਰ ਦਿੱਤਾ ਜਾਵੇਗਾ।


ਬਜਟ ਵਿੱਚ ਸਰਕਾਰ ਮੁਫਤ ਬਿਜਲੀ ਦਾ ਵੀ ਪ੍ਰਬੰਧ ਕਰੇਗੀ। ਸੀਐਮ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜੁਲਾਈ ਤੋਂ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲ ਅਤੇ ਸਿਹਤ ਢਾਂਚੇ ਸਬੰਧੀ ਵੀ ਬਜਟ ਵਿੱਚ ਵੱਡੇ ਪ੍ਰਬੰਧ ਕੀਤੇ ਜਾ ਸਕਦੇ ਹਨ।