Mohali Building collapse news: ਪੰਜਾਬ ਦੇ ਮੁਹਾਲੀ ਜ਼ਿਲ੍ਹੇ ਵਿੱਚ ਇੱਕ ਉਸਾਰੀ ਅਧੀਨ ਇਮਾਰਤ ਦੀ ਛੱਤ ਡਿੱਗ ਗਈ ਹੈ। ਇਸ ਹਾਦਸੇ ਵਿੱਚ ਕਈ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਬਚਾਅ ਕਾਰਜ ਜਾਰੀ ਹੈ।
Trending Photos
Mohali Building collapse news: ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਮੁਹਾਲੀ ਜ਼ਿਲ੍ਹੇ ਦੇ ਖਰੜ ਦੇ ਸੈਕਟਰ 126 ਵਿੱਚ ਇੱਕ ਇਮਾਰਤ ਦੀ ਛੱਤ ਡਿੱਗ ਗਈ। ਛੱਤ ਡਿੱਗਣ ਕਾਰਨ ਕਈ ਲੋਕਾਂ ਦੇ ਮਲਬੇ 'ਚ ਦੱਬੇ ਹੋਣ ਦਾ ਖਦਸ਼ਾ ਹੈ। ਹਾਲਾਂਕਿ ਹਾਦਸੇ ਤੋਂ ਬਾਅਦ ਬਚਾਅ ਕਾਰਜ ਚਲਾਇਆ ਗਿਆ। ਦੋ ਲੋਕਾਂ ਨੂੰ ਮਲਬੇ 'ਚੋਂ ਬਾਹਰ ਕੱਢਿਆ ਗਿਆ। ਇਸ ਦੇ ਨਾਲ ਹੀ ਹਾਦਸੇ ਵਾਲੀ ਥਾਂ 'ਤੇ ਕੰਮ ਕਰ ਰਹੇ 11 ਲੋਕਾਂ ਦੀ ਪਛਾਣ ਕਰ ਲਈ ਗਈ ਹੈ।
ਮਿਲੀ ਜਾਣਕਾਰੀ ਦੇ ਮੁਤਾਬਿਕ ਜਿਸ ਸਮੇਂ ਇਮਾਰਤ ਡਿੱਗੀ ਉਸ ਸਮੇਂ ਤੀਜੀ ਮੰਜ਼ਿਲ 'ਤੇ ਕੰਮ ਚੱਲ ਰਿਹਾ ਸੀ। ਜਾਣਕਾਰੀ ਮੁਤਾਬਕ ਇਮਾਰਤ ਦੇ ਹੇਠਾਂ 2 ਮਜ਼ਦੂਰ ਬੁਰੀ ਤਰ੍ਹਾਂ ਦੱਬ ਗਏ। ਇਹ ਬਚਾਅ ਕਾਰਜ ਕਰੀਬ 3 ਘੰਟੇ ਤੱਕ ਚੱਲਿਆ। ਇੱਥੇ 11 ਮਜ਼ਦੂਰ ਕੰਮ ਕਰ ਰਹੇ ਸਨ। ਮਜ਼ਦੂਰਾਂ ਦੀ ਪਛਾਣ ਨਿਤੀਸ਼ ਅਤੇ ਅਜੈ ਵਜੋਂ ਹੋਈ ਹੈ। ਦੋਵਾਂ ਦੇ ਸੱਟਾਂ ਲੱਗੀਆਂ ਸਨ। ਫਾਇਰ ਬ੍ਰਿਗੇਡ ਅਤੇ ਐਨਡੀਆਰਐਫ ਦੀਆਂ ਟੀਮਾਂ (Mohali Building collapse) ਸਮੇਂ ਸਿਰ ਮੌਕੇ ’ਤੇ ਪਹੁੰਚ ਗਈਆਂ। ਬਚਾਅ ਕਾਰਜ ਕਾਫੀ ਦੇਰ ਤੱਕ ਜਾਰੀ ਰਿਹਾ।
Punjab | Many feared trapped after roofing of a building collapses in Sector 126 of Kharar in Mohali district; rescue operation underway pic.twitter.com/t1VcNU94fw
— ANI (@ANI) December 31, 2022
ਇਕ ਚਸ਼ਮਦੀਦ ਨੇ ਦੱਸਿਆ ਕਿ ਇਹ ਇਮਾਰਤ ਉਸ ਦੇ ਸਾਹਮਣੇ ਹੀ ਡਿੱਗ ਗਈ। ਜਿਸ ਤੋਂ ਬਾਅਦ ਇੱਥੇ ਭੀੜ ਇਕੱਠੀ ਹੋ ਗਈ। ਪਹਿਲਾਂ ਤਾਂ ਸਾਨੂੰ ਕੁਝ ਸਮਝ ਨਹੀਂ ਆਇਆ। ਜਦੋਂ ਅਸੀਂ ਨੇੜੇ ਆਏ ਤਾਂ ਦੇਖਿਆ ਕਿ ਇਮਾਰਤ ਢਹਿ ਚੁੱਕੀ ਸੀ।
ਇਹ ਵੀ ਪੜ੍ਹੋ: ਮੌਨੀ ਰਾਏ 'ਤੇ ਫਿਰ ਚੜਿਆ ਬੋਲਡਨੈੱਸ ਦਾ ਕ੍ਰੇਜ਼, ਸ਼ਾਰਟ ਡਰੈੱਸ ਪਾ ਕੇ ਫੈਨਸ ਦੇ ਉਡਾਏ ਹੋਸ਼