Bathinda Bus Accident: ਬੱਸ ਅਤੇ ਗਲਤ ਸਾਈਡ ਤੋਂ ਆ ਰਹੇ ਟਰਾਲੇ ਦੀ ਟੱਕਰ; 20 ਸਵਾਰੀਆਂ ਜ਼ਖ਼ਮੀ
Bathinda Bus Accident: ਧੁੰਦ ਕਾਰਨ ਅੱਜ ਸਵੇਰੇ ਬਠਿੰਡਾ ਡੱਬਵਾਲੀ ਸੜਕੀ ਮਾਰਗ ਉਤੇ ਗਲਤ ਸਾਈਡ ਤੋਂ ਆ ਰਹੇ ਤੇਲ ਟੈਂਕਰ ਪ੍ਰਾਈਵੇਟ ਬੱਸ ਨਾਲ ਟਕਰਾ ਗਿਆ।
Bathinda Bus Accident: ਧੁੰਦ ਕਾਰਨ ਅੱਜ ਸਵੇਰੇ ਬਠਿੰਡਾ ਡੱਬਵਾਲੀ ਸੜਕੀ ਮਾਰਗ ਉਤੇ ਗਲਤ ਸਾਈਡ ਤੋਂ ਆ ਰਹੇ ਤੇਲ ਟੈਂਕਰ ਪ੍ਰਾਈਵੇਟ ਬੱਸ ਨਾਲ ਟਕਰਾ ਗਿਆ। ਇਸ ਟੱਕਰ ਕਾਰਨ 20 ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਇਲਾਜ ਲਈ ਲਿਆਂਦਾ ਗਿਆ। ਕੰਡਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਬੱਸ ਵਿੱਚ ਟਿਕਟਾਂ ਕੱਟ ਰਿਹਾ ਸੀ ਇਸ ਦੌਰਾਨ ਹੀ ਗਲਤ ਸਾਈਡ ਤੋਂ ਆ ਰਹੇ ਟਰਾਲੇ ਨਾਲ ਬੱਸ ਦੀ ਭਿਆਨਕ ਟੱਕਰ ਹੋ ਗਈ।
ਧੁੰਦ ਕਾਰਨ ਡਰਾਈਵਰ ਨੂੰ ਗਲਤ ਸਾਈਡ ਤੋਂ ਆ ਰਿਹਾ ਟਰਾਲਾ ਨਹੀਂ ਦਿਖਿਆ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਟੱਕਰ ਵਿੱਚ 20 ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ ਹਨ। ਉਧਰ ਬੱਸ ਵਿੱਚ ਸਵਾਰ ਜ਼ਖਮੀ ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਉਹ ਪ੍ਰਾਈਵੇਟ ਬੱਸ ਰਾਹੀਂ ਆਪਣੀ ਡਿਊਟੀ ਉਤੇ ਆ ਰਿਹਾ ਸੀ।
ਇਸ ਦੌਰਾਨ ਹੀ ਧੁੰਦ ਕਾਰਨ ਗਲਤ ਪਾਸੇ ਤੋਂ ਆ ਰਹੇ ਟਰਾਲੇ ਵਿੱਚ ਬੱਸ ਦੀ ਸਿੱਧੀ ਟੱਕਰ ਹੋ ਗਈ ਜਿਸ ਕਾਰਨ ਕਈ ਸਵਾਰੀਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਮੌਕੇ ਉਤੇ ਐਂਬੂਲੈਂਸ ਲੈ ਕੇ ਪਹੁੰਚੇ ਸਹਾਰਾ ਜਨ ਸੇਵਾ ਦੇ ਵਰਕਰ ਸੰਦੀਪ ਗਿੱਲ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। 20 ਦੇ ਕਰੀਬ ਸਵਾਰੀਆਂ ਦਾ ਇਲਾਜ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਹੈ।
ਬਠਿੰਡਾ-ਡੱਬਵਾਲੀ ਸੜਕ ਦੀ ਨਵੀਂ ਉਸਾਰੀ ਕਾਰਨ ਸੜਕ ਦਾ ਇੱਕ ਪਾਸਾ ਬੰਦ ਪਿਆ ਹੈ, ਜਿਸ ਕਾਰਨ ਇੱਕ ਪਾਸੇ ਵਾਹਨ ਆ ਰਹੇ ਹਨ। ਪਿੰਡ ਗੁਰੂਸਰ ਸੈਣੇਵਾਲਾ ਨੇੜੇ ਸੰਘਣੀ ਧੁੰਦ ਕਾਰਨ ਬਠਿੰਡਾ ਤੋਂ ਡੱਬਵਾਲੀ ਵੱਲ ਜਾ ਰਹੇ ਟਰੱਕ ਅਤੇ ਰਾਮਾਂ ਤੋਂ ਬਠਿੰਡਾ ਵੱਲ ਆ ਰਹੀ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਬੱਸ ਵਿੱਚ ਸਵਾਰ 20 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਂਬੂਲੈਂਸ ਅਤੇ ਸਹਾਰਾ ਜਨਸੇਵਾ ਟੀਮ ਵੱਲੋਂ ਇਲਾਜ ਲਈ ਬਠਿੰਡਾ ਦੇ ਏਮਜ਼ ਅਤੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਕਾਬਿਲਗੌਰ ਹੈ ਕਿ ਇਸ ਹਾਦਸੇ 'ਚ ਕਿਸੇ ਯਾਤਰੀ ਨੂੰ ਗੰਭੀਰ ਸੱਟ ਨਹੀਂ ਲੱਗੀ ਹੈ ਅਤੇ ਨਾ ਹੀ ਕੋਈ ਜਾਨੀ ਨੁਕਸਾਨ ਹੋਇਆ ਹੈ। ਕਰੀਬ 12 ਲੋਕ ਏਮਜ਼ ਵਿੱਚ ਦਾਖ਼ਲ ਹਨ, ਜਦੋਂ ਕਿ 8 ਦੇ ਕਰੀਬ ਸਿਵਲ ਹਸਪਤਾਲ ਬਠਿੰਡਾ ਵਿੱਚ ਇਲਾਜ ਅਧੀਨ ਹਨ।