Bus Accident in Zirakpur: ਸਕੂਟੀ ਸਵਾਰ ਨੂੰ ਬਚਾਉਂਦੀ ਹੋਈ ਬੱਸ ਸੜਕ ਵਿਚਾਲੇ ਪਲਟੀ, ਕਈ ਜ਼ਖ਼ਮੀ
Bus Accident in Zirakpur: ਸ਼ਨਿੱਚਰਵਾਰ ਨੂੰ ਜ਼ੀਰਕਪੁਰ ਫਲਾਈਓਵਰ ਉਪਰ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ। ਬੱਸ ਵਿੱਚ ਸਵਾਰ ਸਵਾਰੀਆਂ ਦਾ ਵਾਲ-ਵਾਲ ਬਚਾ ਹੋ ਗਿਆ।
Bus Accident in Zirakpur: ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਪੰਜਾਬ ਦੇ ਮੋਹਾਲੀ 'ਚ ਜ਼ੀਰਕਪੁਰ-ਚੰਡੀਗੜ੍ਹ ਬੈਰੀਅਰ 'ਤੇ ਨਵੇਂ ਬਣੇ ਫਲਾਈਓਵਰ ਨੇੜੇ ਪਲਟ ਗਈ। ਐਕਟਿਵਾ ਸਵਾਰ ਨੂੰ ਬਚਾਉਣ ਲਈ ਬੱਸ ਡਿਵਾਈਡਰ ਨਾਲ ਟਕਰਾ ਕੇ ਸੜਕ ਦੇ ਵਿਚਕਾਰ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਐਕਟਿਵਾ ਸਵਾਰ ਗਲਤ ਸਾਈਡ ਤੋਂ ਆ ਰਿਹਾ ਸੀ। ਬੱਸ ਵਿੱਚ ਕੁੱਲ 15 ਸਵਾਰੀਆਂ ਸਨ, ਜਿਨ੍ਹਾਂ ਵਿੱਚੋਂ 4-5 ਨੂੰ ਮਾਮੂਲੀ ਸੱਟਾਂ ਲੱਗੀਆਂ। ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ ਜਿਥੇ ਉਹ ਜ਼ੇਰੇ ਇਲਾਜ ਹਨ।
ਚੰਡੀਗੜ੍ਹ ਵੱਲ ਤੋਂ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਅੰਬਾਲਾ ਵੱਲ ਜਾ ਰਹੀ ਸੀ। ਇਸ ਦੌਰਾਨ ਜਦ ਬੱਸ ਜ਼ੀਰਕਪੁਰ ਤੋਂ ਫਲਾਈ ਓਵਰ ਚੜਨ ਲੱਗੀ ਤਾਂ ਅੱਗੇ ਤੋਂ ਗਲਤ ਦਿਸ਼ਾ ਵੱਲ ਤੋਂ ਆ ਰਹੇ ਸਕੂਟਰ ਸਵਾਰ ਨੂੰ ਬਚਾਉਦੇ ਹੋਏ ਡਰਾਈਵਰ ਨੇ ਜਦ ਇੱਕਦਮ ਬ੍ਰੇਕ ਮਾਰੀ ਤਾਂ ਪਹਿਲਾ ਬੱਸ ਇੱਕ ਖੰਭੇ ਨਾਲ ਟਕਰਾਈ, ਜਿਸ ਤੋਂ ਬਾਅਦ ਬੇਕਾਬੂ ਹੋ ਕੇ ਬੱਸ ਪਲਟ ਗਈ।
ਬੱਸ ਤਾਕੀਆਂ ਵਲੇਾ ਪਾਸੇ ਪਲਟੀ ਜਿਸ ਕਾਰਨ ਅੰਦਰ ਮੌਜੂਦ ਸਵਾਰੀਆਂ ਨੂੰ ਨਿਕਲਣਾ ਮੁਸ਼ਕਿਲ ਹੋ ਗਿਆ। ਸਥਾਨਕ ਲੋਕਾਂ ਦੀ ਮਦਦ ਨਾਲ ਬੱਸ ਦੇ ਅੱਗੇ ਅਤੇ ਪਿੱਛੇ ਵਾਲੇ ਸ਼ੀਸ਼ੇ ਤੋੜ ਕੇ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ। ਇਸ ਦੌਰਾਨ ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਮਗਰੋਂ ਐਕਟਿਵਾ ਸਵਾਰ ਮੌਕੇ ਤੋਂ ਫਰਾਰ ਹੋ ਗਿਆ ਜਿਸ ਦੀ ਪਛਾਣ ਨਹੀਂ ਹੋ ਸਕੀ ਹੈ।
ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਬੱਸ ਪਲਟਣ ਤੋਂ ਬਾਅਦ ਪਿਛਲੀ ਖਿੜਕੀ ਨੂੰ ਤੋੜ ਕੇ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਘਟਨਾ ਤੋਂ ਬਾਅਦ ਚੰਡੀਗੜ੍ਹ ਵੱਲ ਲੰਮਾ ਜਾਮ ਲੱਗ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ੀਰਕਪੁਰ ਪੁਲਿਸ ਨੇ ਸਥਿਤੀ ’ਤੇ ਕਾਬੂ ਪਾਇਆ ਅਤੇ ਬੱਸ ਨੂੰ ਸਿੱਧੀ ਕਰਨ ਲਈ ਕਰੇਨ ਬੁਲਾ ਕੇ ਫਲਾਈਓਵਰ ਦੇ ਹੇਠਾਂ ਤੋਂ ਸਰਵਿਸ ਰੋਡ ਵੱਲ ਆਵਾਜਾਈ ਮੋੜ ਦਿੱਤੀ।
ਇਹ ਵੀ ਪੜ੍ਹੋ : Pearl Scam: ਹੁਣ SIT ਕਰੇਗੀ 60 ਹਜ਼ਾਰ ਕਰੋੜ ਦੇ ਘੁਟਾਲੇ ਦੀ ਜਾਂਚ; ਜਾਣੋ ਪੂਰਾ ਮਾਮਲਾ
ਡਿਵਾਈਡਰ ਨਾਲ ਟਕਰਾਉਣ ਕਾਰਨ ਬੱਸ ਦੀ ਰਫ਼ਤਾਰ ਘੱਟ ਗਈ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਕਾਬਿਲੇਗੌਰ ਹੈ ਕਿ ਇਨ੍ਹੀਂ ਦਿਨੀਂ ਜ਼ੀਰਕਪੁਰ ਦੇ ਸਿੰਘਪੁਰਾ ਮੋੜ 'ਤੇ ਫਲਾਈਓਵਰ ਦਾ ਕੰਮ ਚੱਲ ਰਿਹਾ ਹੈ। ਕੰਮ ਬਹੁਤ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ। ਜਿਸ ਕਾਰਨ ਸੜਕਾਂ ਦੀ ਹਾਲਤ ਖਸਤਾ ਹੈ। ਇੰਨਾ ਹੀ ਨਹੀਂ ਬਰਸਾਤ ਦੇ ਮੌਸਮ 'ਚ ਸਥਿਤੀ ਹੋਰ ਵਿਗੜ ਜਾਂਦੀ ਹੈ। ਫਲਾਈਓਵਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਪਰ ਆਰਜ਼ੀ ਤੌਰ 'ਤੇ ਸੜਕਾਂ ਦੀ ਮੁਰੰਮਤ ਅਤੇ ਆਵਾਜਾਈ ਦੇ ਹਿਸਾਬ ਨਾਲ ਤਿਆਰ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤ ਆ ਰਹੀ ਹੈ।
ਇਹ ਵੀ ਪੜ੍ਹੋ : Punjab News: ਮਲੋਟ 'ਚ ਵਿਅਕਤੀ ਦਾ ਕਤਲ, ਗੁਆਂਢੀ 'ਤੇ ਲੱਗਿਆ ਇਲਜ਼ਾਮ