Punjab Buses Strike News: ਘਰ ਤੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਬੱਸਾਂ ਦੀ ਵੀ ਅੱਜ ਹੜਤਾਲ
Punjab Buses Strike News: ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ 2 ਘੰਟੇ ਲਈ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਹੈ।
Punjab Buses Strike News: ਅੱਜ ਟੱਰਕ ਯੂਨੀਅਲਾਂ ਤੋਂ ਬਾਅਦ ਹੁਣ ਪੀਆਰਟੀਸੀ ਦੇ ਠੇਕੇ ਦੇ ਕਾਮੇ ਵੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਉੱਤਰ ਆਏ ਹਨ। ਅੱਜ ਪਨਬੱਸ ਅਤੇ ਪੀਆਰਟੀਸੀ ਦੀਆਂ 3300 ਬੱਸਾਂ ਦੇ ਪਹੀਏ ਵੀ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੜਤਾਲ ਉੱਤੇ ਰਹਿਣਗੇ। ਇਸ ਦੇ ਨਾਲ ਹੀ ਇਸ ਦੌਰਾਨ ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ 2 ਘੰਟੇ ਲਈ ਨਹੀਂ ਚੱਲਣਗੀਆਂ।
ਇਸ ਦੌਰਾਨ ਮੁਲਾਜ਼ਮ ਬੱਸਾਂ ਖੜ੍ਹੀਆਂ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਨਗੇ। ਹਾਲਾਂਕਿ ਸਰਕਾਰ ਦੇ ਬੱਸ ਡਿਪੂ ਵਿੱਚ 3-4 ਦਿਨ ਦਾ ਤੇਲ ਬਚਿਆ ਹੈ। ਜੇਕਰ ਹੜਤਾਲ ਲੰਬੇ ਸਮੇਂ ਤੱਕ ਜਾਰੀ ਰਹੀ ਤਾਂ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ: Truck Bus Drivers Protest Update: ਪੈਟਰੋਲ ਪੰਪਾਂ ਤੇ ਕਈ ਜ਼ਿਲ੍ਹਿਆਂ 'ਚ ਮਿਲੀ ਰਾਹਤ, ਕਈ ਥਾਂਈ ਹਾਲੇ ਵੀ ਲੰਬੀ ਕਤਾਰ 'ਚ ਲੋਕ
ਪੰਜਾਬ ਰੋਡਵੇਜ਼ ਪੀਆਰਟੀਸੀ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ 3 ਜਨਵਰੀ ਨੂੰ ਸੂਬੇ ਭਰ ਵਿੱਚ ਦੋ ਘੰਟੇ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਹੈ ਅਤੇ ਹੋਰ ਯੂਨੀਅਨਾਂ ਨੇ 3 ਜਨਵਰੀ ਨੂੰ ਮੀਟਿੰਗ ਕਰਕੇ ਫੈਸਲਾ ਲੈਣ ਦਾ ਐਲਾਨ ਕੀਤਾ ਹੈ।
ਯੂਨੀਅਨਾਂ ਦਾ ਕਹਿਣਾ ਹੈ ਕਿ ਇਸ ਨਵੇਂ ਕਾਨੂੰਨ ਨਾਲ ਡਰਾਈਵਰਾਂ ਵਿੱਚ ਡਰ ਦਾ ਮਾਹੌਲ ਬਣ ਰਿਹਾ ਹੈ, ਇਸ ਲਈ ਕੇਂਦਰ ਸਰਕਾਰ ਨੂੰ ਇਸ ਨਵੇਂ ਕਾਨੂੰਨ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਅੰਮ੍ਰਿਤਸਰ-ਗੁਰਦਾਸਪੁਰ ਪ੍ਰਾਈਵੇਟ ਬੱਸ ਯੂਨੀਅਨ ਦੇ ਪ੍ਰਧਾਨ ਅਸ਼ੋਕ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਿੱਟ ਐਂਡ ਰਨ ਤਹਿਤ ਬਣਾਇਆ ਗਿਆ ਨਵਾਂ ਕਾਨੂੰਨ ਡਰਾਈਵਰਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਰਿਹਾ ਹੈ।
ਇਹ ਵੀ ਪੜ੍ਹੋ: Punjab News: ਨੂਰਪੁਰ ਜਬਰ ਜਨਾਹ ਕੇਸ ਵਿੱਚ ਦੂਸਰਾ ਆਰੋਪੀ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਕਾਬਿਲੇਗੌਰ ਹੈ ਕਿ ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਹਾਲਾਤ ਪਹਿਲਾਂ ਹੀ ਖਰਾਬ ਹੋ ਰਹੇ ਹਨ। ਸੂਬੇ ਵਿੱਚ ਪੈਟਰੋਲ ਪੰਪਾਂ ਉਪਰ ਲੰਮੀਆਂ-ਲੰਮੀਆਂ ਲਾਈਨਾਂ ਲੱਗ ਗਈਆਂ ਹਨ। ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਉਹ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਧਰਨਾ ਦੇਣਗੇ। ਇਸ ਵਿੱਚ ਪਨਬੱਸ ਦੀਆਂ 1900 ਬੱਸਾਂ ਅਤੇ ਪੀਆਰਟੀਸੀ ਦੀਆਂ 1400 ਬੱਸਾਂ ਦੇ ਮੁਲਾਜ਼ਮ ਸ਼ਾਮਲ ਹੋਣਗੇ।