Ludhiana News: ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੁੰਦੇ ਸਾਰ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਜਾਂਦੀ ਹੈ। ਇਸ ਨੂੰ ਲੈ ਕੇ ਇੱਕ ਦੂਜੇ ਉਪਰ ਇਲਜ਼ਾਮ ਥੋਪੇ ਜਾਂਦੇ ਹਨ। ਇਸ ਦਰਮਿਆਨ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਦਾ ਭਾਂਡਾ ਕਿਸਾਨਾਂ ਦਾ ਸਿਰ ਭੰਨਿਆ ਹੈ।


COMMERCIAL BREAK
SCROLL TO CONTINUE READING

ਕਾਰੋਬਾਰੀਆਂ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਿੱਚ ਇਜ਼ਾਫਾ ਹੋਇਆ ਹੈ। ਕਿਸਾਨਾਂ ਨੇ ਕਿਹਾ ਇੰਡਸਟਰੀ ਦਾ ਧੂੰਆਂ ਪੂਰਾ ਸਾਲ ਨਿਕਲਦਾ ਹੈ। ਇਸ ਦੌਰਾਨ ਇਹ ਵੀ ਕਿਹਾ ਕਿ ਇਸ ਵਾਰ ਕਿਸਾਨਾਂ ਨੇ ਪਰਾਲੀ ਨੂੰ ਅੱਗ ਘੱਟ ਲਗਾਈ ਹੈ। ਜਦਕਿ ਕਿਸਾਨਾਂ ਵੱਲੋਂ ਪਰਾਲੀ ਸਾੜਨ ਨੂੰ ਲੈ ਕੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।


ਪੰਜਾਬ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਜਿੱਥੇ ਆਮ ਲੋਕਾਂ ਨੂੰ ਚਿੰਤਾ ਬਣੀ ਹੋਈ ਹੈ ਉੱਥੇ ਹੀ ਸਰਕਾਰ ਵੀ ਚਿੰਤਨ ਕਰ ਰਹੀ। ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੀ ਅਪੀਲ ਕੀਤੀ ਜਾ ਰਹੀ। ਉੱਥੇ ਹੀ ਕੁਝ ਜਗ੍ਹਾ ਉੱਪਰ ਕਿਸਾਨ ਪਰਾਲੀ ਨੂੰ ਅੱਗ ਲਾਉਂਦੇ ਵੀ ਵਿਖਾਈ ਦਿੱਤੇ ਅਤੇ ਜਿਸ ਨੂੰ ਲੈ ਕੇ ਸਰਕਾਰ ਵੱਲੋਂ ਵੀ ਸਖਤ ਐਕਸ਼ਨ ਲਿਆ ਜਾ ਰਿਹਾ ਹੈ। ਕਿਸਾਨਾਂ ਨੂੰ ਜੁਰਮਾਨਾ ਤੱਕ ਵੀ ਕੀਤਾ ਜਾ ਰਿਹਾ ਹੈ ਪਰ ਕਿਸਾਨ ਇਸ ਲਈ ਸਰਕਾਰਾਂ ਨੂੰ ਵੀ ਜ਼ਿੰਮੇਵਾਰ ਠਹਿਰਾਉਂਦੇ ਹਨ ਕਿਉਂਕਿ ਕਿਸਾਨਾਂ ਨੂੰ ਸਮੇਂ ਸਿਰ ਸੰਦ ਮੁਹੱਈਆ ਨਹੀਂ ਹੁੰਦੇ।


ਜਦੋਂ ਜ਼ੀ ਪੰਜਾਬ, ਹਰਿਆਣਾ ਤੇ ਹਿਮਾਚਲ ਦੀ ਟੀਮ ਵੱਲੋਂ ਕਾਰੋਬਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਕਾਰੋਬਾਰੀਆਂ ਨੇ ਕਿਹਾ ਕਿ ਹਵਾ ਵਿੱਚ ਪ੍ਰਦੂਸ਼ਣ ਪਰਾਲੀ ਸਾੜਨ ਕਾਰਨ ਵਧਿਆ ਹੈ। ਉਨ੍ਹਾਂ ਨੇ ਕਿਹਾ ਕਿ ਇੰਡਸਟਰੀ ਦੀਆਂ ਚਿਮਨੀਆਂ ਵਿੱਚੋਂ ਧੂੰਆਂ ਨਹੀਂ ਨਿਕਲਦਾ ਪਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਨੂੰ ਲੈ ਕੇ ਵੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।


ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਦੁਆਰਾ ਸਮੇਂ ਸਿਰ ਸੰਦ ਉਪਲਬਧ ਨਹੀਂ ਕਰਵਾਏ ਜਾਂਦੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਸਬਸਿਡੀ ਦੇਵੇ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪ੍ਰਦੂਸ਼ਣ ਪਿੱਛੇ ਕਿਸਾਨ ਜ਼ਿੰਮੇਵਾਰ ਨਹੀਂ ਹਨ।


ਸ਼ਹਿਰ ਵਿੱਚ ਚੱਲ ਰਹੀਆਂ ਗੱਡੀਆਂ ਜਾਂ ਫਿਰ ਇੰਡਸਟਰੀ ਜ਼ਿੰਮੇਵਾਰ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਆਏ ਹਨ ਪਰ ਇਸ ਲਈ ਵੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਵੀ ਕੀਤੀ ਕਿ ਕਿਸਾਨਾਂ ਨੂੰ ਸਮੇਂ ਸਿਰ ਸੰਦ ਉਪਲਬਧ ਕਰਵਾਏ ਜਾਣ ਤਾਂ ਜੋ ਕਿਸਾਨ ਮਜਬੂਰ ਨਾ ਹੋਣ।


ਇਹ ਵੀ ਪੜ੍ਹੋ : Delhi Air Pollution: ਦਿੱਲੀ-NCR 'ਚ ਪ੍ਰਦੂਸ਼ਣ ਖਤਰਨਾਕ ਪੱਧਰ ਤੋਂ ਪਾਰ, ਜਾਣੋ ਕੀ ਬੰਦ ਹੈ ਅਤੇ ਕੀ ਖੁੱਲ੍ਹਾ


ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ