Bathinda News: ਮੌੜ ਮੰਡੀ ਦਾ ਬੱਸ ਅੱਡਾ ਤਬਦੀਲ ਕਰਨ ਦੇ ਫੈਸਲੇ ਕਾਰਨ ਕਾਰੋਬਾਰੀਆਂ ਨੇ ਪ੍ਰਸ਼ਾਸਨ ਖਿਲਾਫ਼ ਇਤਰਾਜ਼ ਜਤਾਇਆ। ਕਾਰੋਬਾਰੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਬੱਸ ਅੱਡਾ ਸ਼ਹਿਰ ਤੋਂ ਬਾਹਰ ਲਿਜਾਣ ਕਾਰਨ ਉਨ੍ਹਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਠੱਪ ਹੋ ਚੁੱਕਿਆ ਹੈ ਅਤੇ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 


COMMERCIAL BREAK
SCROLL TO CONTINUE READING

ਜ਼ਿਲ੍ਹਾ ਬਠਿੰਡਾ ਦੇ ਕਸਬਾ ਮੌੜ ਮੰਡੀ ਦੇ ਬੱਸ ਸਟੈਂਡ ਨੂੰ ਤਬਦੀਲ ਕਰਨ ਦੇ ਵਿਰੋਧ ਵਿੱਚ ਅੱਜ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਾਰੋਬਾਰੀਆਂ ਵੱਲੋਂ ਬਠਿੰਡਾ-ਸੁਨਾਮ ਹਾਈਵੇ ਮੌੜ ਚੌਂਕ ਵਿੱਚ ਜਾਮ ਲਗਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੌੜ ਮੰਡੀ ਦੇ ਬੱਸ ਸਟੈਂਡ ਨੂੰ ਸ਼ਹਿਰ ਤੋਂ ਬਾਹਰ ਲਿਆਂਦਾ ਗਿਆ ਹੈ। ਇਸ ਕਾਰਨ ਸ਼ਹਿਰ ਵਿਚਲੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਹਾਲਾਤ ਇਹ ਪੈਦਾ ਹੋ ਗਏ ਹਨ ਕਿ ਕਾਰੋਬਾਰੀ ਭੁੱਖ ਮਰੀ ਦਾ ਸ਼ਿਕਾਰ ਤੇ ਰੋਜ਼ਾਨਾ ਖਰਚੇ ਕੱਢਣ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ।


ਕਾਰੋਬਾਰੀਆਂ ਦਾ ਕਹਿਣਾ ਹੈ ਕਿ ਮੌੜ ਮੰਡੀ ਦਾ ਬੱਸ ਸਟੈਂਡ ਤਬਦੀਲ ਕੀਤੇ ਜਾਣ ਤੋਂ ਬਾਅਦ ਉਨਾਂ ਦੇ ਕਾਰੋਬਾਰ 'ਤੇ ਬਹੁਤ ਹੀ ਬੁਰਾ ਅਸਰ ਪਿਆ ਹੈ। ਉਸਦੇ ਨਾਲ ਹੀ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਸ਼ਹਿਰ ਤੋਂ ਬਾਹਰ ਬੱਸ ਸਟੈਂਡ ਲਿਜਾਏ ਜਾਣ ਕਾਰਨ ਰੋਜ਼ ਮਰਾ ਦੀ ਖਰੀਦਦਾਰੀ ਕਰਨ ਆਉਣ ਵਾਲੇ ਲੋਕਾਂ ਨੂੰ ਬੱਸ ਸਟੈਂਡ ਤੋਂ ਬਾਜ਼ਾਰ ਆਉਣ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਕਾਰੋਬਾਰੀਆਂ ਦਾ ਕਾਰੋਬਾਰ ਵੀ ਪ੍ਰਭਾਵਿਤ ਹੋ ਰਿਹਾ ਹੈ।


ਉਨ੍ਹਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਬੱਸ ਸਟੈਂਡ ਮੁੜ ਤੋਂ ਸ਼ਹਿਰ ਅੰਦਰ ਨਹੀਂ ਲਿਜਾਇਆ ਗਿਆ ਤਾਂ ਉਨ੍ਹਾਂ ਦਾ ਪ੍ਰਦਰਸ਼ਨ ਇਸੇ ਤਰ੍ਹਾਂ ਹੀ ਜਾਰੀ ਰਹੇਗਾ। ਕਾਰੋਬਾਰੀਆਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਰੱਖਦੇ ਹੋਏ ਮੌਕੇ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਪਹੁੰਚੀ ਅਤੇ ਉਨ੍ਹਾਂ ਵੱਲੋਂ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਸਬੰਧੀ ਗੱਲਬਾਤ ਕੀਤੀ ਗਈ ਅਤੇ ਭਰੋਸਾ ਦਵਾਇਆ ਕਿ ਜਲਦ ਹੀ ਇਸ ਸਬੰਧੀ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Gurjeet Singh Aujla: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ