Jalandhar West Bypoll: ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੀ ਤਾਰੀਕ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ
Jalandhar West Bypoll News: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐੱਸਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ।
Jalandhar West Poll News: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐੱਸਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।
ਸਿਬਿਨ ਸੀ ਨੇ ਦੱਸਿਆ ਕਿ 10 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਤਾਰੀਕ 26 ਜੂਨ (ਬੁੱਧਵਾਰ) ਹੈ।
ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।
ਇਹ ਵੀ ਪੜ੍ਹੋ : PM Modi Oath Ceremony Live: ਨਰਿੰਦਰ ਮੋਦੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਤੀਜੀ ਵਾਰ ਲਿਆ ਹਲਫ਼; ਕਈ ਨਵੇਂ ਚਿਹਰੇ ਸ਼ਾਮਲ