Gagan Maan Marriage: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ `ਚ ਬੱਝੇਗੀ, ਜਾਣੋ ਕਦੋਂ ਹੋਵੇਗਾ ਵਿਆਹ
Gagan Maan Marriage: ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ।
Gagan Maan Marriage News: ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਅਨਮੋਲ ਗਗਨ ਮਾਨ 16 ਜੂਨ ਨੂੰ ਆਪਣਾ ਨਵੇਂ ਜੀਵਨ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਕੈਬਨਿਟ ਮੰਤਰੀ ਮਾਨ ਦਾ ਵਿਆਹ 16 ਜੂਨ ਨੂੰ ਮਿੱਥਿਆ ਗਿਆ ਹੈ। ਮਲੋਟ ਨਾਲ ਸਬੰਧਤ ਪਰਿਵਾਰ ਜੋ ਅੱਜ-ਕੱਲ੍ਹ ਚੰਡੀਗੜ੍ਹ ਹੀ ਰਹਿ ਰਿਹਾ ਹੈ ਦੇ ਪੇਸ਼ੇ ਵਜੋਂ ਵਕੀਲ ਨਾਲ ਆਨੰਦ ਕਾਰਜ ਹੋਣਗੇ। ਵਿਆਹ ਸਮਾਗਮ ਦਾ ਪ੍ਰੋਗਰਾਮ ਜ਼ੀਕਰਪੁਰ ਦੇ ਇਕ ਪੈਲੇਸ ਵਿੱਚ ਰੱਖਿਆ ਗਿਆ। ਉਨ੍ਹਾਂ ਦਾ ਵਿਆਹ ਬਲਟਾਣਾ (ਜ਼ੀਰਕਪੁਰ) ਦੇ ਨਾਮੀ ਸੋਹੀ ਪਰਿਵਾਰ ਵਿੱਚ ਤੈਅ ਹੋਇਆ ਹੈ। ਇਨ੍ਹੀਂ ਦਿਨੀਂ ਉਨ੍ਹਾਂ ਦੇ ਹੋਣ ਵਾਲੇ ਪਤੀ ਐਡਵੋਕੇਟ ਸ਼ਾਹਬਾਜ਼ ਸੋਹੀ ਆਪਣੀ ਮਾਤਾ ਸ਼ੀਲਮ ਸੋਹੀ ਨਾਲ ਚੰਡੀਗੜ੍ਹ ਦੇ ਸੈਕਟਰ-3 ਵਿੱਚ ਰਹਿੰਦੇ ਹਨ।
ਅਨਮੋਲ ਗਗਨ ਮਾਨ ਨੇ ਆਪਣਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਬਿਤਾਇਆ। ਅਨਮੋਲ ਗਗਨ ਮਾਨ ਸਾਲ 2022 ਵਿੱਚ ਖਰੜ ਵਿਧਾਨ ਸਭਾ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Punjab Train Accident: ਫਤਹਿਗੜ੍ਹ ਸਾਹਿਬ ਰੇਲ ਹਾਦਸਾ; ਡੀਆਰਐਮ ਦਾ ਦਾਅਵਾ ਜਲਦ ਹੀ ਲਾਈਨ ਕਰ ਦਿੱਤੀ ਜਾਵੇਗੀ ਕਲੀਅਰ
ਉਹ ਸੈਰ ਸਪਾਟਾ ਵਿਭਾਗ ਨੂੰ ਸੰਭਾਲ ਰਹੀ ਹੈ। ਉਨ੍ਹਾਂ ਨੇ ਪਹਿਲੀ ਵਾਰ ਪੰਜਾਬ ਵਿੱਚ ਸੈਰ ਸਪਾਟਾ ਸੰਮੇਲਨ ਦਾ ਆਯੋਜਨ ਕੀਤਾ ਸੀ। ਜਿਸ ਵਿੱਚ ਕਈ ਨਿਵੇਸ਼ਕਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ। ਮਾਨ ਨੇ ਵਿਧਾਨ ਸਭਾ ਚੋਣ ਪ੍ਰਚਾਰ ਵਿੱਚ ਇੱਕ ਗੀਤ ਵੀ ਰਚਿਆ ਸੀ। ਸੀਐਮ ਭਗਵੰਤ ਮਾਨ ਤੋਂ ਇਲਾਵਾ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਉਨ੍ਹਾਂ ਦਾ ਪ੍ਰਚਾਰ ਕਰਨ ਪਹੁੰਚੇ ਸਨ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਪਾਲੀਵੁੱਡ ਵਿੱਚ ਕੰਮ ਕਰ ਰਹੀ ਸੀ। ਉਨ੍ਹਾਂ ਦੀਆਂ ਕਈ ਐਲਬਮਾਂ ਪੰਜਾਬ ਵਿੱਚ ਰਿਲੀਜ਼ ਹੋ ਚੁੱਕੀਆਂ ਹਨ।
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਈ ਆਗੂ ਵਿਆਹ ਰਚਾ ਚੁੱਕੇ ਹਨ। ਗੁਰਮੀਤ ਮੀਤ ਹੇਅਰ, ਹਰਜੋਤ ਸਿੰਘ ਬੈਂਸ, ਮੁੱਖ ਮੰਤਰੀ ਭਗਵੰਤ ਮਾਨ ਅਤੇ ਨਰਿੰਦਰ ਕੌਰ ਭਰਾਜ ਵਿਆਹ ਕਰਵਾ ਚੁੱਕੇ ਹਨ।
ਇਹ ਵੀ ਪੜ੍ਹੋ : Exit Polls: ਦੇਸ਼ ਦਾ ਪਹਿਲਾ ਏਆਈ ਐਗਜ਼ਿਟ ਪੋਲ; Zeenia ਨੇ ਹੈਰਾਨੀਜਨਕ ਅੰਕੜਿਆਂ ਦਾ ਕੀਤਾ ਖੁਲਾਸਾ