Kuldeep Singh Dhaliwal: ਕੈਬਨਿਟ ਮੰਤਰੀ ਧਾਲੀਵਾਲ ਨੇ ਗ਼ੈਰ-ਕਾਨੂੰਨੀ ਟਰੈਵਲ ਏਜੰਟਾਂ 'ਤੇ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ
Advertisement
Article Detail0/zeephh/zeephh1817661

Kuldeep Singh Dhaliwal: ਕੈਬਨਿਟ ਮੰਤਰੀ ਧਾਲੀਵਾਲ ਨੇ ਗ਼ੈਰ-ਕਾਨੂੰਨੀ ਟਰੈਵਲ ਏਜੰਟਾਂ 'ਤੇ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

Kuldeep Singh Dhaliwal: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੈਰ ਕਾਨੂੰਨੀ ਤਰੀਕੇ ਨਾਲ ਚੱਲ ਰਹੇ ਟਰੈਵਲ ਏਜੰਟਾਂ ਤੇ ਹੋਰ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।

Kuldeep Singh Dhaliwal: ਕੈਬਨਿਟ ਮੰਤਰੀ ਧਾਲੀਵਾਲ ਨੇ ਗ਼ੈਰ-ਕਾਨੂੰਨੀ ਟਰੈਵਲ ਏਜੰਟਾਂ 'ਤੇ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਵਾਲੇ ਟਰੈਵਲ ਏਜੰਟਾਂ, ਅਦਾਰਿਆਂ ਅਤੇ ਏਜੰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿੱਚ ਲਾਇਸੈਂਸਾਂ ਅਤੇ ਹੋਰ ਲੋੜੀਂਦੀਆਂ ਪ੍ਰਵਾਨਗੀਆਂ ਆਦਿ ਦੀ ਚੈਕਿੰਗ ਜਾਰੀ ਹੈ।

ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ ਉਪਰੰਤ ਧਾਲੀਵਾਲ ਨੇ (Kuldeep Singh Dhaliwal)  ਦੱਸਿਆ ਕਿ ਹੁਣ ਤੱਕ 7179 ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ 3547 ਦੀ ਜ਼ਿਲ੍ਹਾ ਟੀਮਾਂ ਵੱਲੋਂ ਚੈਕਿੰਗ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ 271 ਸੰਸਥਾਵਾਂ ਗੈਰ-ਕਾਨੂੰਨੀ ਪਾਈਆਂ ਗਈਆਂ ਹਨ ਅਤੇ 25 ਸੰਸਥਾਵਾਂ ਵਿਰੁੱਧ ਐਫ.ਆਈ.ਆਰ. ਉਨ੍ਹਾਂ ਦੱਸਿਆ ਕਿ ਐਨ.ਆਰ.ਆਈ ਮੀਟਿੰਗ ਦੌਰਾਨ ਪ੍ਰਾਪਤ ਹੋਈਆਂ ਕੁੱਲ 609 ਸ਼ਿਕਾਇਤਾਂ ਵਿੱਚੋਂ 588 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਬਾਕੀ 21 ਮਾਮਲੇ ਪ੍ਰਕਿਰਿਆ ਅਧੀਨ ਹਨ।

ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਹੋਰ ਵੱਖ-ਵੱਖ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਐਸ.ਡੀ.ਐਮ.ਕਮ ਨੋਡਲ ਅਫ਼ਸਰਾਂ ਨੂੰ ਸਬੰਧਤ ਜ਼ਿਲ੍ਹਿਆਂ ਵਿੱਚ ਕੰਮ ਕਰ ਰਹੇ ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਆਦਿ ਦੀ ਚੈਕਿੰਗ 10 ਸਤੰਬਰ ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਅਦਾਰੇ, ਏਜੰਸੀਆਂ ਸਹੀ ਕੰਮ ਕਰਨ ਦੇ ਇੱਛੁਕ ਹਨ ਉਹਨਾਂ ਨੂੰ ਤਰੀਕੇ ਨਾਲ ਕਾਨੂੰਨ ਅਤੇ ਨਿਰਧਾਰਤ ਸ਼ਰਤਾਂ ਅਧੀਨ ਪੂਰੀਆਂ ਕਰਨ ਦਾ ਮੌਕਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Karamjit Anmol Latest Video: ਕਰਮਜੀਤ ਅਨਮੋਲ ਨੇ ਕਿਸਾਨਾਂ ਦੀ ਫੜ੍ਹੀ ਬਾਂਹ, ਮੁਫ਼ਤ ਝੋਨੇ ਦੀ ਪਨੀਰੀ ਦੇਣ ਦਾ ਕੀਤਾ ਐਲਾਨ

ਪ੍ਰਵਾਸੀ ਭਾਰਤੀ ਮੰਤਰੀ ਨੇ ਜ਼ਿਲ੍ਹਿਆਂ ਵਿੱਚ ਤਾਇਨਾਤ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਉਨ੍ਹਾਂ ਨੂੰ ਭੇਜੇ ਗਏ ਐਨ.ਆਰ.ਆਈਜ਼ ਨਾਲ ਸਬੰਧਤ ਸਾਰੇ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਪ੍ਰਵਾਸੀ ਭਾਰਤੀ ਮਾਮਲੇ ਦੇ ਪ੍ਰਮੁੱਖ ਸਕੱਤਰ ਦਿਲੀਪ ਕੁਮਾਰ, ਏ.ਡੀ.ਜੀ.ਪੀ ਐਨ.ਆਰ.ਆਈ ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਏ.ਆਈ.ਜੀ.ਐਚ.ਕਿਊ. ਐਨ.ਆਰ.ਆਈ  ਅਜਿੰਦਰ ਸਿੰਘ, ਸਕੱਤਰ ਐਨ.ਆਰ.ਆਈ ਕਮਲਜੀਤ ਕੌਰ ਬਰਾੜ, ਵਧੀਕ ਸਕੱਤਰ ਐਨ.ਆਰ.ਆਈ ਪਰਮਜੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਨੋਡਲ ਅਫ਼ਸਰ ਐਨ.ਆਰ.ਆਈ. ਜ਼ਿਲ੍ਹੇ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਇਤਿਹਾਸ 'ਚ ਪਹਿਲੀ ਵਾਰ 'ਪੰਜਾਬ ਟੂਰਿਜ਼ਮ ਸਮਿਟ' ਦਾ ਕਰੇਗੀ ਆਯੋਜਨ 

Trending news