Dr. Baljit Kaur News:  ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਅੱਜ "ਸੰਕਲਪ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ (ਰਜਿ.) ਦੁਆਰਾ ਫਰੀਦਕੋਟ ਵਿਖੇ ਡਾਕਟਰ ਬਲਜੀਤ ਆਈ ਕੇਅਰ ਸੈਂਟਰ ਵਿੱਚ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਵਿੱਚ ਪਹੁੰਚੇ ਅਤੇ ਕੈਂਪ ਦੇ ਉਦਘਾਟਨ ਕਰਨ ਤੋਂ ਬਾਅਦ ਉਹ ਵੀ ਡਾਕਟਰਾਂ ਦੀ ਟੀਮ ਦੇ ਨਾਲ ਹਾਜ਼ਰ ਲੋਕਾਂ ਦੀਆਂ ਅੱਖਾਂ ਦੇ ਖੁਦ ਚੈੱਕਅਪ ਕਰਦੇ ਦਿਖਾਈ ਦਿੱਤੇ।


COMMERCIAL BREAK
SCROLL TO CONTINUE READING

ਜ਼ਿਕਰਯੋਗ ਹੈ ਕਿ ਡਾ. ਬਲਜੀਤ ਕੌਰ ਖੁਦ ਅੱਖਾਂ ਦੇ ਮਾਹਿਰ ਡਾਕਟਰ ਹਨ ਅਤੇ ਹਜ਼ਾਰਾਂ ਲੋਕਾਂ ਦੀਆਂ ਅੱਖਾਂ ਦਾ ਇਲਾਜ ਉਨ੍ਹਾਂ ਨੇ ਕੀਤਾ ਹੈ। ਅੱਜ ਵੀ ਜਦੋਂ ਇਸ ਕੈਂਪ ਦੇ ਉਦਘਾਟਨ ਲਈ ਪਹੁੰਚੇ ਤਾਂ ਉਦਘਾਟਨ ਤੋਂ ਬਾਅਦ  ਡਾਕਟਰੀ ਟੀਮ ਦੇ ਨਾਲ ਬੈਠ ਕੇ ਉਨ੍ਹਾਂ ਨੇ ਇੱਥੇ ਮਰੀਜ਼ਾਂ ਦੀਆਂ ਅੱਖਾਂ ਦੀ ਖੁਦ ਜਾਂਚ ਕੀਤੀ।


ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਲਈ ਫਰੀਦਕੋਟ ਜ਼ਿਲ੍ਹਾ ਉਨ੍ਹਾਂ ਦਾ ਪਰਿਵਾਰ ਹੈ ਤੇ ਉਹ ਹਮੇਸ਼ਾ ਆਪਣੇ ਲੋਕਾਂ ਨੂੰ ਸਮਰਪਿਤ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਜਿੱਥੇ ਯਤਨ ਕਰ ਰਹੀ ਹੈ, ਉਥੇ ਸਮਾਜਿਕ ਤੌਰ ਉਤੇ ਇਸ ਤਰ੍ਹਾਂ ਦੇ ਮੈਡੀਕਲ ਕੈਂਪ ਲੱਗਣ ਨਾਲ ਅਸੀਂ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਟੀਚੇ ਦੀ ਪ੍ਰਾਪਤੀ ਵੱਲ ਵਧ ਰਹੇ ਹਾਂ।


ਇਹ ਵੀ ਪੜ੍ਹੋ : Amarinder Raja Warring: ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੰਗੀ ਮੁਆਫੀ; ਸੱਚਰ ਨੇ ਪਹੁੰਚਾਇਆ ਮੁਆਫੀਨਾਮਾ


ਅੱਜ ਦੇ ਇਸ ਕੈਂਪ ਦਾ ਆਯੋਜਨ ਕਰਨ ਵਾਲੀ ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਇਸ ਤੋਂ ਪਹਿਲਾਂ ਇੱਥੇ ਪਹੁੰਚਣ ਉਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਜੀ ਆਇਆਂ ਨੂੰ ਆਖਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 400 ਦੇ ਕਰੀਬ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ  ਤੇ ਲੋੜਵੰਦਾਂ ਨੂੰ ਇਸ ਦੌਰਾਨ ਐਨਕਾਂ ਅਤੇ ਦਵਾਈਆਂ ਵੰਡੀਆਂ ਗਈਆਂ।


ਇਹ ਵੀ ਪੜ੍ਹੋ : Lawrence Bishnoi News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ