Rupnagar News: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਕੀਲ ਪੁੱਤਰ ਵੱਲੋਂ ਮਾਂ ਦੀ ਕੁੱਟਮਾਰ ਦੀ ਕੀਤੀ ਨਿਖੇਧੀ
Rupnagar News: ਰੂਪਨਗਰ ਦੇ ਗਿਆਨੀ ਜੈਲ ਸਿੰਘ ਨਗਰ ਦੇ ਰਹਿਣ ਵਾਲੇ ਵਕੀਲ ਅੰਕੁਰ ਵਰਮਾ, ਉਸ ਦੀ ਪਤਨੀ ਅਤੇ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਚਹੁੰ ਪਾਸਿਓਂ ਨਿਖੇਧੀ ਹੋ ਰਹੀ ਹੈ।
Rupnagar News: ਰੂਪਨਗਰ ਦੇ ਗਿਆਨੀ ਜੈਲ ਸਿੰਘ ਨਗਰ ਦੇ ਰਹਿਣ ਵਾਲੇ ਵਕੀਲ ਅੰਕੁਰ ਵਰਮਾ, ਉਸ ਦੀ ਪਤਨੀ ਅਤੇ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਚਹੁੰ ਪਾਸਿਓਂ ਨਿਖੇਧੀ ਹੋ ਰਹੀ ਹੈ। ਆਮ ਲੋਕਾਂ ਤੋਂ ਇਲਾਵਾ ਸਿਆਸੀ ਆਗੂ ਤੇ ਮੰਤਰੀ ਵੀ ਇਸ ਘਿਨੌਣੀ ਹਰਕਤ ਦੀ ਨਿੰਦਾ ਕਰ ਰਿਹਾ ਹੈ।
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਕਾਰੇ ਦੀ ਨਿਖੇਧੀ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਨੂੰ ਹੁਕਮ ਦਿੱਤੇ ਕਿ ਉਹ ਇਸ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਜਲਦ ਤੋਂ ਜਲਦ ਪੇਸ਼ ਕਰਨ।
ਇਸ ਨਾਲ ਹੀ ਡਿਪਟੀ ਕਮਿਸ਼ਨਰ ਰੋਪੜ ਨੂੰ ਹੁਕਮ ਦਿੱਤੇ ਕਿ ਅੰਡਰ ਸੈਕਸ਼ਨ 327, 342, 344, 355 ਆਈ ਪੀ ਸੀ ਅਤੇ ਸੈਕਸ਼ਨ 6 ਮੇਨਟੇਨੈਸ ਆਫ ਪੇਰੈਂਟਸ ਐਡ ਵੈਲਫੇਅਰ ਆਫ ਸੀਨੀਅਰ ਸਿਟੀਜਨ ਐਕਟ ਤਹਿਤ ਕੁੱਟਮਾਰ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਿਸ ਉਪਰੰਤ ਕੁੱਟਮਾਰ ਕਰਨ ਵਾਲੇ ਵਕੀਲ ਅੰਕੁਰ ਵਰਮਾ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਰੋਪੜ੍ਹ ਵਿਖੇ ਵਕੀਲ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਸਬੰਧੀ ਜਾਣਕਾਰੀ ਉਨ੍ਹਾਂ ਨੂੰ ਸਖੀ ਵਨ ਸਟਾਪ ਸੈਂਟਰ ਰਾਹੀਂ ਪ੍ਰਾਪਤ ਹੋਈ ਸੀ। ਸੂਬੇ ਦੇ ਸਖੀ ਵਨ ਸਟਾਪ ਸੈਂਟਰਾਂ ਵਿੱਚ ਔਰਤਾਂ ਦੀ ਸੁਰੱਖਿਆ ਲਈ ਮੁਫ਼ਤ ਸੇਵਾਵਾਂ ਉਪਲਬੱਧ ਕਰਵਾਈਆਂ ਜਾਂਦੀਆਂ ਹਨ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਇਹ ਮਾਮਲਾ ਸੱਭਿਅਕ ਸਮਾਜ ਵਿੱਚ ਬਜ਼ੁਰਗਾਂ ਵਿੱਚ ਡਰ ਦੀ ਭਾਵਨਾ ਪੈਦਾ ਕਰਨ ਵਾਲਾ ਅਤੇ ਸਮਾਜ ਵਿੱਚ ਬਜ਼ੁਰਗਾਂ ਨੂੰ ਅਣਗੌਲਿਆ ਕਰਨ ਵਾਲਾ ਹੈ।
ਇਹ ਵੀ ਪੜ੍ਹੋ : Rupnagar News: ਰੋਪੜ 'ਚ ਇਨਸਾਨੀਅਤ ਸ਼ਰਮਸਾਰ; ਕੁਪੱਤ ਨੇ ਮਾਂ 'ਤੇ ਕੀਤਾ ਅਣਮਨੁੱਖੀ ਤਸ਼ੱਦਦ
ਡਾ.ਬਲਜੀਤ ਕੌਰ ਨੇ ਕਿਹਾ ਕਿ ਉਹ ਰੂਪਨਗਰ ਵਿੱਚ ਵਾਪਰੀ ਇਸ ਘਟਨਾ ਦੇ ਰੋਸ ਵਜੋਂ ਸ਼ਹਿਰ ਵਿੱਚ ਇੱਕ ਜਾਗਰੂਕਤਾ ਮਾਰਚ ਕੱਢਣਗੇ ਤਾਂ ਜੋਂ ਲੋਕਾਂ ਨੂੰ ਬਜ਼ੁਰਗਾਂ ਪ੍ਰਤੀ ਸਹੀ ਨਜ਼ਰੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਇਹੋ ਜਿਹੀਆਂ ਘਟਨਾਵਾਂ ਦੇ ਵਾਪਰਨ ਨਾਲ ਸਮਾਜਿਕ ਰਿਸ਼ਤੇ ਤਾਰ-ਤਾਰ ਹੁੰਦੇ ਹਨ।
ਇਹ ਵੀ ਪੜ੍ਹੋ : Mohali News: ਹਾਈ ਕੋਰਟ ਵੱਲੋਂ ਜ਼ਮੀਨ ਦੇ ਮਾਲਕਾਨਾ ਹੱਕ 'ਚ ਸੀਬੀਆਈ ਜਾਂਚ ਦੇ ਹੁਕਮ; ਸਿਵਲ ਜੱਜ ਤੇ ਪੁਲਿਸ ਦੀ ਭੂਮਿਕਾ 'ਤੇ ਖੜ੍ਹੇ ਹੋਏ ਸਵਾਲ