Punjab News: ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਹਸਪਤਾਲ `ਚ ਅਚਾਨਕ ਕੀਤੀ ਚੈਕਿੰਗ
Punjab News: ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਅਚਾਨਕ ਸਿਵਲ ਹਸਪਤਾਲ ਦਾ ਕੀਤਾ ਦੌਰਾ।
Punjab News: (ਅਨਮੋਲ ਸਿੰਘ ਵੜਿੰਗ): ਹਲਕਾ ਮਲੋਟ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਅਚਾਨਕ ਸਿਵਲ ਹਸਪਤਾਲ ਦਾ ਕੀਤਾ ਦੌਰਾ। ਉਨ੍ਹਾਂ ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਤੇ ਹਸਪਤਾਲ ਵਿਚ ਆਈ ਨਵੀਂ ਡਾਈਲਸਿਸ ਮਸ਼ੀਨ ਦਾ ਨਿਰੀਖਣ ਕੀਤਾ। ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਖਿਲਾਫ਼ ਈਡੀ ਵੱਲੋਂ ਕੀਤੀ ਜਾਣ ਕਾਰਵਾਈ ਉਤੇ ਵੀ ਬੋਲੋ ਅਤੇ ਜਲੰਧਰ ਜ਼ਿਮਨੀ ਚੋਣ ਦੇ ਨਤੀਜੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਆਉਣ ਦੀ ਗੱਲ ਕਹੀ।
ਡਾਕਟਰ ਬਲਜੀਤ ਕੌਰ ਨੇ ਅਚਾਨਕ ਆਪਣੇ ਹਲਕੇ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਤੇ ਹਸਪਤਾਲ ਦੇ ਕੰਮਕਾਜ ਦੀ ਬਰੀਕੀ ਨਾਲ ਮਰੀਜ਼ਾਂ ਅਤੇ ਡਾਕਟਰਾਂ ਤੋਂ ਜਾਣਕਾਰੀ ਲਈ ਅਤੇ ਚੱਲ ਰਹੇ ਨਵੇਂ ਡਾਈਲਸਿਸ ਯੂਨਿਟ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਉਹ ਸਮੇਂ-ਸਮੇਂ ਸਿਰ ਹਸਪਤਾਲ ਦਾ ਦੌਰਾ ਕਰਦੇ ਰਹਿੰਦੇ ਹਨ। ਅੱਜ ਉਨ੍ਹਾਂ ਵੱਲੋਂ ਨਵੇਂ ਚੱਲ ਰਹੇ ਡਾਈਲਸਿਸ ਯੂਨਿਟ ਦਾ ਜਾਇਜ਼ਾ ਲਿਆ ਗਿਆ।
ਉਨ੍ਹਾਂ ਨੇ ਜਲਦ ਹੀ ਹੋਰ ਮਸ਼ੀਨਾਂ ਲੈ ਕੇ ਆਉਣ ਦੀ ਗੱਲ ਕਹੀ ਤਾਂ ਤੋਂ ਮਰੀਜ਼ਾਂ ਨੂੰ ਦੂਰ ਹਸਪਤਾਲਾਂ ਵਿੱਚ ਨਾ ਜਾਣਾ ਪਵੇ। ਉਨ੍ਹਾਂ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿਚ ਲੋਕਾਂ ਨੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਦੇਖਦੇ ਹੋਏ ਵਧੀਆ ਫਤਵਾ ਦਿੱਤਾ ਤੇ ਉਮੀਦ ਹੈ ਕੇ ਇਥੋਂ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ।
ਇਹ ਵੀ ਪੜ੍ਹੋ : Balkaur Singh News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ: ਬਲਕੌਰ ਸਿੰਘ ਦਾ ਵੱਡਾ ਬਿਆਨ; ਆਖਰਕਾਰ ਸੱਚ ਆਇਆ ਸਾਹਮਣੇ
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਖਿਲਾਫ ਈਡੀ ਵੱਲੋਂ ਕੀਤੀ ਜਾ ਰਹੀ ਕਾਰਵਾਈ ਉਤੇ ਉਨ੍ਹਾਂ ਨੇ ਕਿਹਾ ਕਿ ਏਜੰਸੀਆਂ ਬੀਜੇਪੀ ਦੇ ਇਸ਼ਾਰੇ ਉਤੇ ਕੰਮ ਕਰ ਰਹੀਆਂ ਹਨ ਜਿਥੇ ਦੋਸ਼ ਸਾਬਤ ਨਾ ਹੋਣ ਉਤੇ ਵੀ ਘੁਟਾਲੇ ਦਾ ਨਾਮ ਦਿੱਤਾ ਜਾ ਰਿਹਾ ਹੈ। ਅਜੇ ਤੱਕ ਉਹ ਕੋਰਟ ਵਿਚ ਕੇਜਰੀਵਾਲ ਖ਼ਿਲਾਫ਼ ਆਪਣੇ ਸਬੂਤ ਵੀ ਪੇਸ਼ ਨਹੀਂ ਕਰ ਸਕੀ। ਹਾਈ ਕੋਰਟ ਵਲੋਂ ਟੋਲ ਪਲਾਜ਼ਿਆਂ ਦੇ ਬੰਦ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਭਰਪਾਈ ਕਰਨ ਦੇ ਜਾਰੀ ਕੀਤੇ ਨੋਟਿਸ ਉਤੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਤਾਨਾਸ਼ਾਹੀ ਭਾਰੂ ਹੈ।
ਇਹ ਵੀ ਪੜ੍ਹੋ : Anganwadi Workers Protest: ਆਂਗਣਵਾੜੀ ਵਰਕਰਾਂ ਵੱਲੋਂ ਚੰਡੀਗੜ੍ਹ 'ਚ ਰੋਸ ਮੁਜ਼ਾਹਰਾ; ਹਰਗੋਬਿੰਦ ਕੌਰ ਨੂੰ ਬਹਾਲ ਕਰਨ ਦੀ ਮੰਗ