Amritsar News: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ 15 ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਵਾਟਰ ਸਪਲਾਈ ਤੇ ਸੈਨੀਟੇਸ਼ਨ ਤੋਂ ਇਲਾਵਾ ਗਲੀਆਂ ਨਾਲੀਆਂ ਅਤੇ ਲਿੰਕ ਸੜਕਾਂ ਬਣਾਈਆਂ ਜਾਣਗੀਆਂ। ਆਪਣੇ ਇਸ ਤੁਫਾਨੀ ਦੌਰੇ ਦੌਰਾਨ ਉਨਾਂ ਨੇ ਸਵੇਰ ਤੋਂ ਹੀ ਵੱਖ-ਵੱਖ 15 ਪਿੰਡਾਂ ਵਿੱਚ ਜਾ ਕੇ ਨੀਂਹ ਪੱਥਰ ਰੱਖਣੇ ਸ਼ੁਰੂ ਕੀਤੇ।


COMMERCIAL BREAK
SCROLL TO CONTINUE READING

ਸੀਵਰੇਜ ਅਤੇ ਨਾਲੀਆਂ ਦੇ ਕੰਮਾਂ ਦਾ ਕੀਤਾ ਉਦਘਾਟਨ


ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਿੰਡ ਮੁੱਛਲ ਵਿਖੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਲਈ 8 ਲੱਖ ਰੁਪਏ ਪਿੰਡ ਰਸੂਲਪੁਰਾ ਵਿਖੇ, 7.50 ਲੱਖ ਰੁਪਏ ਪਿੰਡ ਦਸ਼ਮੇਸ਼ ਨਗਰ ਵਿਖੇ, 25 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ, ਨਾਲੀਆਂ ਤੇ ਸੀਵਰੇਜ, ਪਿੰਡ ਕੁਹਾਲਾ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਪਿੰਡ ਤਰਸਿੱਕਾ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ, ਪਿੰਡ ਮਹਿਸਮਪੁਰ ਖੁਰਦ ਵਿੱਚ 8 ਲੱਖ ਰੁਪਏ ਦੀ ਲਾਗਤ ਨਾਲ, ਪਿੰਡ ਉਦੋਨੰਗਲ ਵਿਖੇ 8.50 ਲੱਖ ਰੁਪਏ ਦੀ ਲਾਗਤ ਨਾਲ, ਪਿੰਡ ਦਬੁਰਜੀ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮ ਕਰਵਾਏ ਜਾਣਗੇ।


ਸੜਕਾਂ ਦੇ ਜਾਲ ਵਿਛਾਉਣ ਲਈ ਕੰਮ ਸ਼ੁਰੂ


ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਪਿੰਡ ਸਰਜਾ ਤੋਂ ਜੋਧਾ ਨਗਰੀ ਵਿੱਚ ਨਵੀਂ ਲਿੰਕ ਸੜਕ ਜਿਸ ਤੇ 29.45 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਕੋਟਲਾ ਬਥੂਨਗੜ੍ਹ ਤੋਂ ਗੁਰਦੁਆਰਾ ਬਾਬਾ ਭਾਣਾ ਸਾਹਿਬ ਵਿਖੇ ਨਵੀਂ ਲਿੰਕ ਸੜਕ ਬਣਾਉਣ ਤੇ 59 ਲੱਖ ਰੁਪਏ, ਪਿੰਡ ਰਾਣਾ ਕਾਲਾ ਡੇਰੇ ਸੁਖਵਿੰਦਰ ਸਿੰਘ ਮਾਨ ਦੇ ਘਰ ਤੱਕ ਨਵੀਂ ਲਿੰਕ ਸੜਕ ਬਣਾਉਣ ਤੇ 31 ਲੱਖ ਰੁਪਏ, ਪਿੰਡ ਰਾਣਾ ਕਾਲਾ ਤੋਂ ਡੇਰੇ ਮਹਿੰਦਰ ਸਿੰਘ ਦੇ ਘਰ ਤੱਕ ਨਵੀਆਂ ਇੰਟਰਲਾਕਿੰਗ ਟਾਈਲਾਂ ਲਗਾਉਣ ਤੇ 65.93 ਲੱਖ ਰੁਪਏ, ਪਿੰਡ ਨਾਰਾਇਣਗੜ੍ਹ ਤੋਂ ਰਾਣਾ ਕਾਲਾ ਤੱਕ ਨਵੀਂ ਲਿੰਕ ਸੜਕ ਬਣਾਉਣ ਤੇ 15.50 ਲੱਖ ਰੁਪਏ ਖ਼ਰਚ ਆਉਣਗੇ।


ਬੁਨਿਆਦੀ ਸਹੂਲਤਾਂ ਉਤੇ ਜ਼ੋਰ


ਉਨ੍ਹਾਂ ਨੇ ਦੱਸਿਆ ਕਿ ਇਸੇ ਤਰ੍ਹਾਂ ਪਿੰਡ ਕੋਟਲਾ ਬਥੂਨਗੜ੍ਹ ਵਿਖੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਲਈ 7 ਲੱਖ ਰੁਪਏ ਅਤੇ ਪਿੰਡ ਰਾਣਾ ਕਾਲਾ ਵਿੱਚ ਫਿਰਨੀ ਦੀ ਸਪੈਸ਼ਲ ਰਿਪੇਅਰ ਲਈ 29 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਈਟੀਓ ਨੇ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸੇ ਤਹਿਤ ਦੋ ਸਾਲ ਦੇ ਸ਼ਾਸ਼ਨ ਵਿੱਚ ਸਾਡੀ ਸਰਕਾਰ ਨੇ ਸਿਹਤ ਤੇ ਸਿੱਖਿਆ ਦੇ ਨਾਲ ਨਾਲ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਆਪਣੇ 2 ਸਾਲ ਦੇ ਸ਼ਾਸ਼ਨ ਵਿੱਚ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ।


ਇਹ ਵੀ ਪੜ੍ਹੋ : Kisan Andolan 2.0: ਦਿੱਲੀ ਮਹਾਪੰਚਾਇਤ 'ਚ ਸ਼ਾਮਿਲ ਹੋਣ ਲਈ ਕਿਸਾਨ ਟ੍ਰੇਨ ਰਾਹੀਂ ਹੋਏ ਰਵਾਨਾ