Punjab News: ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਪਿੰਡ ਮੁੱਛਲ ਵਿੱਚ ਮੀਂਹ ਨਾਲ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਵੰਡੇ ਗਏ।
Trending Photos
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਉਨ੍ਹਾਂ ਦੇ ਔਖੇ ਸਮੇਂ ਵਿੱਚ ਮੁਆਵਜ਼ਾ ਦੇਣਾ ਸ਼ੁਰੂ ਕਰ ਦਿੱਤਾ ਹੈ ਤੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਪਿੰਡ ਮੁੱਛਲ ਵਿੱਚ ਮੀਂਹ ਨਾਲ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਵੰਡੇ ਗਏ।
ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ 124 ਪਰਿਵਾਰਾਂ ਨੂੰ 12,56,020/- ਰੁਪਏ ਦੇ ਚੈੱਕ ਦਿੱਤੇ ਗਏ ਹਨ। ਮੁਆਵਜ਼ੇ ਦੀ ਰਾਸ਼ੀ ਦੇ ਚੈਕ ਵੰਡਣ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੀਂਹ ਨਾਲ ਪ੍ਰਭਾਵਿਤ ਹੋਏ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਨੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਮੁਆਵਜ਼ਾ ਰਾਸ਼ੀ ਵੰਡਣੀ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਪਸ਼ੂਆਂ ਦੇ ਰਜਿਸਟਰਡ ਪਸ਼ੂ ਹੜ੍ਹਾਂ ਦੌਰਾਨ ਮਰ ਗਏ ਸਨ, ਉਨ੍ਹਾਂ ਪਸ਼ੂ ਮਾਲਕਾਂ ਨੂੰ ਵੀ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਫਸਲਾਂ ਦੇ ਨੁਕਸਾਨ ਦਾ ਵਿਸ਼ੇਸ਼ ਸਰਵੇਖਣ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦੇਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਧਿਕਾਰੀਆਂ ਨੂੰ ਕੰਮ 'ਚ ਤੇਜ਼ੀ ਲਿਆਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਹਰ ਹੜ੍ਹ ਪੀੜ੍ਹਤ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : Ferozepur News: ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਮੌਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ, 3 ਮੋਬਾਇਲ ਫ਼ੋਨ ਬਰਾਮਦ
ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਨੁਕਸਾਨ ਹੋਇਆ ਹੈ ਤਾਂ ਉਸ ਨੂੰ ਮੁਆਵਜ਼ਾ ਨਹੀਂ ਮਿਲਦਾ ਤਾਂ ਉਹ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਅਗਲੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਚੇਅਰਮੈਨ ਚਣਖ ਸਿੰਘ ਗਹਿਰੀ ਮੰਡੀ ਜੰਡਿਆਲਾ, ਗੁਰਵਿੰਦਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਮਹਿਤਾ, ਅਕਵਿੰਦਰ ਕੌਰ ਨਾਇਬ ਤਹਿਸੀਲਦਾਰ, ਸਰਬਜੀਤ ਸਿੰਘ ਡਿੰਪੀ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ, ਨਰੇਸ਼ ਪਾਠਕ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਇਹ ਵੀ ਪੜ੍ਹੋ : Batala Road Accident: ਨੈਸ਼ਨਲ ਹਾਈਵੇ 'ਤੇ ਟਰਾਲੀ ਤੇ ਸਵਿਫਟ ਗੱਡੀ ਦੀ ਹੋਈ ਟੱਕਰ, 3 ਲੋਕਾਂ ਦੀ ਹੋਈ ਮੌਤ