Sri Anandpur Sahib Flood Situation: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
Sri Anandpur Sahib Flood Situation: ਸ੍ਰੀ ਅਨੰਦਪੁਰ ਸਾਹਿਬ ਵਿੱਚ ਭਾਰੀ ਬਾਰਿਸ਼ ਮਗਰੋਂ ਹੜ੍ਹ ਵਰਗੇ ਬਣੇ ਹਾਲਾਤ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਖ-ਵੱਖ ਇਲਾਕਿਆਂ ਵਿੱਚ ਪੁੱਜੇ।
Sri Anandpur Sahib Flood Situation: ਹਿਮਾਚਲ ਪ੍ਰਦੇਸ਼ ਵਿੱਚ ਪਏ ਭਾਰੀ ਮੀਂਹ ਤੇ ਪੰਜਾਬ ਵਿੱਚ ਬਰਸਾਤ ਦੌਰਾਨ ਦਰਿਆਵਾ, ਨਹਿਰਾਂ, ਨਦੀ, ਨਾਲਿਆਂ ਵਿੱਚ ਬਰਸਾਤ ਦਾ ਪਾਣੀ ਆਉਣ ਕਾਰਨ ਸ਼ਹਿਰਾਂ ਤੇ ਪਿੰਡਾਂ ਦੇ ਪ੍ਰਭਾਵਿਤ ਹੋਏ ਖੇਤਰਾਂ ਦਾ ਜ਼ਮੀਨੀ ਹਕੀਕਤ ਉਤੇ ਜਾਇਜ਼ਾ ਲੈਣ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਲੋਕਾਂ ਦੇ ਜਾਨ ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਨੇ ਸਾਰੇ ਵਿਭਾਗਾਂ ਦੀਆਂ ਟੀਮਾਂ ਨੂੰ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਿਹੜੇ ਦਰਿਆਵਾਂ ਉਤੇ ਪਾੜ ਪਏ ਹਨ ਉਨ੍ਹਾਂ ਉੱਤੇ ਡ੍ਰੇਨੇਜ ਵਿਭਾਗ ਕੰਮ ਕਰ ਰਿਹਾ ਹੈ। ਇੱਕ ਦੋ ਦਿਨਾਂ ਦੇ ਅੰਦਰ ਪਾੜ ਪੂਰ ਦਿੱਤੇ ਜਾਣਗੇ। ਉਨ੍ਹਾਂ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਤਲੁਜ ਦਰਿਆ, ਚਰਨ ਗੰਗਾ ਖੱਡ ਤੇ ਸਵਾਂ ਨਦੀ ਨੂੰ ਚੈਨੇਲਾਈਜ਼ ਕਰਨ ਦਾ ਪ੍ਰਪੋਜ਼ਲ ਭੇਜ ਦਿੱਤਾ ਗਿਆ ਹੈ।
ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਰਾਹਤ ਦੇ ਬਚਾਅ ਕਾਰਜ ਨਾਲ ਮੁੜ ਜ਼ਿੰਦਗੀ ਲੀਹ ਉਤੇ ਲਿਆਉਣ ਲਈ ਦਿਨ ਰਾਤ ਕੰਮ ਚੱਲ ਰਿਹਾ ਹੈ। ਪੁਲਿਸ ਵਿਭਾਗ ਵੱਲੋਂ ਪੂਰੀ ਚੌਕਸੀ ਨਾਲ ਲੋਕਾਂ ਨੂੰ ਹਰ ਤਰ੍ਹਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਤੁਰੰਤ ਹੀ ਹਰਕਤ ਵਿੱਚ ਆ ਗਏ ਸਨ ਤੇ ਤਨਦੇਹੀ ਨਾਲ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ : Punjab Weather News: ਸੰਗਰੂਰ ਦੇ ਮੂਨਕ ਇਲਾਕੇ 'ਚ ਖਤਰੇ ਦੇ ਨਿਸ਼ਾਨ ਤੋਂ ਉੱਤੇ ਪਹੁੰਚਿਆ ਘੱਗਰ ਦਰਿਆ; ਪ੍ਰਸ਼ਾਸਨ ਹੋਇਆ ਅਲਰਟ
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀ ਨਿਰੰਤਰ ਦੌਰੇ ਕਰਕੇ ਹਾਲਾਤ ਉਤੇ ਨਜ਼ਰ ਰੱਖ ਰਹੇ ਹਨ। ਐਨਡੀਆਰਐਫ ਦੀਆਂ ਟੀਮਾਂ ਤੇ ਅਧਿਕਾਰੀ/ਕਰਮਚਾਰੀ ਦਿਨ ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਦਿਨ ਰਾਤ ਚੌਕਸ ਹੈ, ਉਸ ਦੇ ਸਾਥੀ ਪੂਰੀ ਮਿਹਨਤ, ਲਗਨ ਨਾਲ ਪਿਛਲੇ ਕਈ ਦਿਨਾਂ ਤੋਂ ਸੇਵਾ ਵਿੱਚ ਲੱਗੇ ਹੋਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕਰ ਰਹੇ ਹਾਂ ਕਿ ਜਲਦੀ ਸਥਿਤੀ ਆਮ ਵਰਗੀ ਹੋਵੇ।
ਇਹ ਵੀ ਪੜ੍ਹੋ : World Population Day 2023: ਅੱਜ ਵਿਸ਼ਵ ਆਬਾਦੀ ਦਿਵਸ, ਕਿਉਂ ਮਨਾਇਆ ਜਾਂਦਾ ਹੈ ਇਹ ਖਾਸ ਦਿਨ, ਜਾਣੋ ਇਸ ਵਾਰ ਦੀ ਥੀਮ
ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ