ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਹੁਣ ਤੱਕ ਗੈਂਗਸਟਰ ਕਿਹਨਾਂ ਨੇ ਪਾਲੇ ਹਨ ਤੇ 15 ਸਾਲਾਂ ਤੋਂ ਜੇਲ੍ਹਾਂ ਵਿੱਚ ਉਨ੍ਹਾਂ ਨੂੰ ਕੌਣ ਸ਼ੈਲਟਰ ਕਰ ਰਿਹਾ ਸੀ, ਇਹ ਗੰਭੀਰਤਾ ਨਾਲ ਸੋਚਣ ਦਾ ਵਿਸ਼ਾ ਹੈ।
Trending Photos
ਚੰਡੀਗੜ੍ਹ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ ਬਾਰੇ ਦੇ ਮੁੱਦੇ ’ਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਸਿੱਧੂ ਦੇ ਪਿਤਾ ਬਲਕੌਰ ਸਿੰਘ ਦੀ ਸਰਕਾਰ ਪੂਰੀ ਮਦਦ ਕਰੇਗੀ: ਜਿੰਪਾ
ਲੁਧਿਆਣਾ ਪਹੁੰਚੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shanker Jimpa) ਨੇ ਕਿਹਾ ਕਿ ਗੈਂਗਸਟਰਾਂ ਨੂੰ ਫੜਨ ਦੀ ਕਵਾਇਦ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਨੂੰ ਆਪਣੇ ਆਪ ’ਚ ਚੁਕੰਨਾ ਰਹਿਣਾ ਚਾਹੀਦਾ ਹੈ, ਸਕਿਊਰਟੀ ਵੀ ਉਨ੍ਹਾਂ ਦੀ ਪੂਰੀ ਮਦਦ ਕਰੇਗੀ ਤੇ ਸਰਕਾਰ ਵੀ।
ਗੈਂਗਸਟਰ ਜੇਲ੍ਹਾਂ ’ਚ ਕਿਹਨਾ ਨੇ ਪਾਲ਼ੇ ਹੋਏ ਸਨ: ਜਿੰਪਾ
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਪੁੱਛੇ ਗਏ ਸਵਾਲ 'ਤੇ ਬੋਲਦਿਆਂ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਹੁਣ ਤੱਕ ਗੈਂਗਸਟਰ ਕਿਹਨਾਂ ਨੇ ਪਾਲੇ ਹਨ ਤੇ 15 ਸਾਲਾਂ ਤੋਂ ਜੇਲ੍ਹਾਂ ਵਿੱਚ ਉਨ੍ਹਾਂ ਨੂੰ ਕੌਣ ਸ਼ੈਲਟਰ ਕਰ ਰਿਹਾ ਸੀ, ਇਹ ਗੰਭੀਰਤਾ ਨਾਲ ਸੋਚਣ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਬਣਾਈ ਹੈ ਜਿਸ ਤਹਿਤ ਗੈਂਗਸਟਰ ਫੜੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਮੂਸੇਵਾਲਾ ਦੇ ਪਿਤਾ ਨੂੰ ਲਾਰੈਂਸ ਬਿਸ਼ਨੋਈ (Lawrance Bishnoi) ਗੈਂਗ ਵੱਲੋਂ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਈ-ਮੇਲ ਰਾਹੀਂ ਭੇਜੇ ਮੈਸੇਜ ’ਚ ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਚੁੱਪ ਰਹਿਣ ਲਈ ਕਿਹਾ ਹੈ। ਧਮਕੀਆਂ ਦਿੱਤੀਆਂ ਗਈਆਂ ਹਨ ਕਿ ਜੇਕਰ ਉਹ ਚੁੱਪ ਨਾ ਹੋਇਆ ਤਾਂ ਉਸਦੀ ਹਾਲਤ ਉਸ ਦੇ ਪੁੱਤਰ ਤੋਂ ਵੀ ਬਦਤਰ ਕਰ ਦਿੱਤੀ ਜਾਵੇਗੀ।
ਹਾਲਾਂਕਿ ਈ-ਮੇਲ ਰਾਹੀਂ ਭੇਜੀ ਗਈ ਧਮਕੀ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਰਾਜਸਥਾਨ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।