Independence Day 2023: ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਲਹਿਰਾਇਆ ਤਿਰੰਗਾ
Independence Day 2023: ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਮੰਤਰੀ ਨੇ ਪਰੇਡ ਦਾ ਨਿਰੀਖਣ ਵੀ ਕੀਤਾ ਅਤੇ ਪੁਲਿਸ ਅਤੇ ਸਕੂਲੀ ਬੱਚਿਆਂ ਦੀ ਟੁਕੜੀ ਵੱਲੋਂ ਮੁੱਖ ਮਹਿਮਾ ਜੀ ਸਲਾਮੀ ਵੀ ਦਿੱਤੀ ਗਈ।
Independence Day 2023: ਅੱਜ 15 ਅਗਸਤ ਨੂੰ ਪੂਰਾ ਭਾਰਤ ਆਪਣਾ 76ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਸ ਤਹਿਤ ਜ਼ਿਲ੍ਹਾ ਨਵਾਂਸ਼ਹਿਰ ਦੇ ਆਈ,ਟੀ,ਆਈ ਗਰਾਊਂਡ ਵਿਖੇ ਪੰਜਾਬ ਸਰਕਾਰ ਦੇ ਪੰਚਾਇਤ ਅਤੇ ਐਨ,ਆਰ,ਆਈ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਤਿਰੰਗਾ ਲਹਿਰਾਇਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਜਾ ਕੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਦਿੱਤੀ ਅਤੇ ਫਿਰ ਨਵਾਂਸ਼ਹਿਰ ਦੇ ਆਈ,ਟੀ,ਆਈ ਗਰਾਊਂਡ ਵਿਖੇ ਤਿਰੰਗਾ ਲਹਿਰਾਇਆ।
ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਮੰਤਰੀ ਨੇ ਪਰੇਡ ਦਾ ਨਿਰੀਖਣ ਵੀ ਕੀਤਾ ਅਤੇ ਪੁਲਿਸ ਅਤੇ ਸਕੂਲੀ ਬੱਚਿਆਂ ਦੀ ਟੁਕੜੀ ਵੱਲੋਂ ਮੁੱਖ ਮਹਿਮਾ ਜੀ ਸਲਾਮੀ ਵੀ ਦਿੱਤੀ ਗਈ। ਇਸ ਉਪਰੰਤ ਸਕੂਲੀ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿਉਂਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਲਈ ਕੁਰਬਾਨੀ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਸੀ।
ਇਹ ਵੀ ਪੜ੍ਹੋ: Independence Day 2023: ਚੰਡੀਗੜ੍ਹ 'ਚ ਬਨਵਾਰੀਲਾਲ ਪੁਰੋਹਿਤ ਨੇ ਲਹਿਰਾਇਆ ਝੰਡਾ, ਕਿਹਾ- ਇਲੈਕਟ੍ਰਿਕ ਵਾਹਨਾਂ ਵੱਲ ਵੱਧ ਰਿਹੈ ਚੰਡੀਗੜ੍ਹ
ਕੈਬਨਿਟ ਮੰਤਰੀ ਪੰਜਾਬ ਦੇ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਐਨ,ਆਰ,ਆਈਜ਼ ਲਈ ਵਿਸ਼ੇਸ਼ ਤੌਰ 'ਤੇ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ, ਇਹ ਯਕੀਨੀ ਬਣਾਉਣ ਲਈ ਕਿ ਐਨ,ਆਰ,ਆਈਜ਼ ਨੂੰ ਪੰਜਾਬ ਆਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਮਾਨ ਸਰਕਾਰ ਨੇ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇੱਕ ਦਫ਼ਤਰ ਸਥਾਪਿਤ ਕੀਤਾ ਹੈ। ਜਿਸ ਲਈ ਉਥੇ ਜ਼ਮੀਨ ਵੀ ਖਰੀਦੀ ਗਈ ਹੈ, ਨਾਲ ਹੀ ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਟਿਆਲਾ ਤੋਂ ਪਿਛਲੇ ਦਿਨੀਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਸ਼ੁਰੂਆਤ ਕਰਨਗੇ।
ਇਹ ਵੀ ਪੜ੍ਹੋ: Jalandhar Independence Day Program: ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਨੇ ਜਲੰਧਰ 'ਚ ਲਹਿਰਾਇਆ ਤਿਰੰਗਾ: ਜਵਾਨਾਂ ਨੇ ਦਿੱਤੀ ਸਲਾਮੀ