Sanjay Singh Arrest News: ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੈਂਬਰ ਰਾਜ ਸਭਾ ਸੰਜੇ ਕੁਮਾਰ ਨੂੰ ਈ.ਡੀ. ਵੱਲੋਂ ਗ੍ਰਿਫ਼ਤਾਰ ਕਰਨਾ ਭਾਜਪਾ ਦੀ ਬੋਖਲਾਹਟ ਦਾ ਨਤੀਜਾ ਹੈ ਅਤੇ ਸਾਡੀ ਪਾਰਟੀ ਇਸ ਦੀ ਪੁਰਜੋਰ ਨਿੰਦਾ ਕਰਦੀ ਹੈ।
Trending Photos
Sanjay Singh Arrest News: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਪੰਜਾਬ ਨੂੰ ਕੇਂਦਰੀ ਪੂਲ ਲਈ 182 ਲੱਖ ਮੀਟਰਿਕ ਟਨ ਦਾ ਟੀਚਾ ਦਿੱਤਾ ਗਿਆ ਹੈ ਜਿਸ ਨੂੰ ਪੂਰਾ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ। ਕਟਾਰੂਚੱਕ ਨੇ ਕਿਹਾ ਕਿ ਸਰਕਾਰ ਕੋਲ ਅਕਤੂਬਰ ਮਹੀਨੇ ਵਿੱਚ ਹੀ 37 ਹਜ਼ਾਰ ਕਰੋੜ ਰੁਪਏ ਦੀ ਸੀ.ਸੀ.ਐਲ. ਪ੍ਰਾਪਤ ਹੋ ਚੁੱਕੀ ਹੈ ਅਤੇ ਮੰਡੀਆਂ ਵਿੱਚ ਲੋੜੀਂਦੇ ਬਾਰਦਾਨੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੈਂਬਰ ਰਾਜ ਸਭਾ ਸੰਜੇ ਕੁਮਾਰ ਨੂੰ ਈ.ਡੀ. ਵੱਲੋਂ ਗ੍ਰਿਫ਼ਤਾਰ ਕਰਨਾ ਭਾਜਪਾ ਦੀ ਬੋਖਲਾਹਟ ਦਾ ਨਤੀਜਾ ਹੈ ਅਤੇ ਸਾਡੀ ਪਾਰਟੀ ਇਸ ਦੀ ਪੁਰਜੋਰ ਨਿੰਦਾ ਕਰਦੀ ਹੈ। ਕਟਾਰੂਚੱਕ ਨੇ ਕਿਹਾ ਕਿ ਸੰਜੇ ਸਿੰਘ ਨੂੰ ਬੋਖਲਾਹਟ ਵਿੱਚ ਆਈ ਕੇਂਦਰ ਸਰਕਾਰ ਨੇ ਈ.ਡੀ. ਰਾਹੀਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਵਾਇਆ ਹੈ।
ਇਹ ਵੀ ਪੜ੍ਹੋ: Punjab News: ਪਿੰਡ ਸਰਾਵਾਂ 'ਚ ਕਿਸਾਨਾਂ ਤੇ ਪ੍ਰਸ਼ਾਸਨ ਦੀ ਹੋਈ ਝੜਪ, ਜਾਣੋ ਕੀ ਸੀ ਪੂਰੀ ਮਾਮਲਾ
ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਕਟਾਰੂਚੱਕ ਨੇ ਕਿਹਾ ਕਿ ਇਹ ਮਾਮਲਾ ਮਾਣਯੋਗ ਕੋਰਟ ਵਿੱਚ ਚੱਲ ਰਿਹਾ ਹੈ ਜਿਸ ਬਾਰੇ ਉਹ ਕੁਝ ਨਹੀਂ ਕਹਿਣਗੇ। ਪ੍ਰੰਤੂ ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਦੇ ਜਵਾਨੀ ਤੇ ਆਰਥਿਕਤਾ ਨੂੰ ਢਾਹ ਲਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਐਸ.ਵਾਈ.ਐਲ. ਬਾਰੇ ਪੁੱਛੇਂ ਗਏ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸੰਜੀਦਗੀ ਨਾਲ ਕੰਮ ਕਰ ਰਹੇ ਹਨ ਅਤੇ ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ, ਇਸ ਲਈ ਪੰਜਾਬ ਦਾ ਪਾਣੀ ਕਿਸੇ ਨੂੰ ਵੀ ਨਹੀਂ ਦਿੱਤਾ ਜਾਵੇਗਾ।
ਪੰਜਾਬ ਸਿਰ ਚੜ੍ਹੇ ਕਰਜ਼ੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਤਾਂ ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ੇ ਨੂੰ ਲਾਹੁਣ ਲਈ ਹੀ ਕਰਜ਼ੇ ਲੈ ਰਹੀ ਹੈ ਅਤੇ ਜੇਕਰ ਕੁਝ ਕਰਜ਼ਾ ਚੜਿਆ ਹੈ ਤਾਂ ਉਸ ਨਾਲ ਸੂਬੇ ਦੇ ਲੋਕਾਂ ਨੁੰ ਵੱਡੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ, 37000 ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਗਿਆ, ਆਮ ਆਦਮੀ ਕਲੀਨਿਕ ਬਣਾਏ ਗਏ ਤੇ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਜਿਸ ਤੋਂ ਸਪਸ਼ਟ ਹੈ ਕਿ ਸਾਡੀ ਸਰਕਾਰ ਲੋਕਾਂ ਦੀਆਂ ਆਸ਼ਾਵਾਂ ਤੇ ਪੂਰਾ ਉਤਰ ਰਹੀ ਹੈ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Ludhiana News: 36 ਘੰਟਿਆਂ 'ਚ ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਸਾਬਕਾ ਹੋਮਗਾਰਡ ਦੇ ਕਤਲ ਦੀ ਗੁੱਥੀ ਸੁਲਝਾਈ