Punjab News:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਪੰਜਾਬ ਸਰਕਾਰ ਉੱਚ ਸਿਹਤ ਸਹੂਲਤਾਂ ਦੇਣ ਲਈ ਵੀ ਵਚਨਬੱਧ ਹੈ।


COMMERCIAL BREAK
SCROLL TO CONTINUE READING

ਇਸੇ ਇਰਾਦੇ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮੁਕਤਸਰ ਜ਼ਿਲ੍ਹੇ ਦੇ ਇੱਕ ਮਾਨਸਿਕ ਤੌਰ 'ਤੇ ਕਮਜ਼ੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਮੁਫ਼ਤ ਅਪ੍ਰੇਸ਼ਨ ਕੀਤਾ ਗਿਆ, ਜੋ ਕਿ ਪੂਰੀ ਤਰ੍ਹਾਂ ਸਫ਼ਲ ਰਿਹਾ।


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ਸ੍ਰੀ ਚੰਦ ਸਿੰਘ ਵਾਸੀ ਪਿੰਡ ਰੱਤਾ ਖੇੜਾ ਉਮਰ 40 ਸਾਲ ਦੀ ਖੱਬੀ ਅੱਖ ਦਾ ਆਪ੍ਰੇਸ਼ਨ ਵੀ ਉਨ੍ਹਾਂ ਵੱਲੋਂ ਸਰਕਾਰੀ ਨੌਕਰੀ ਦੌਰਾਨ ਕੀਤਾ ਗਿਆ ਸੀ। ਹੁਣ ਇਸ ਮਰੀਜ਼ ਦੀ ਸੱਜੀ ਅੱਖ ਦਾ ਆਪ੍ਰੇਸ਼ਨ ਕੀਤਾ ਗਿਆ ਹੈ।


ਉਨ੍ਹਾਂ ਕਿਹਾ ਕਿ ਇਹ ਲੋਕ ਹਮੇਸ਼ਾ ਸਾਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਹੁਣ ਸਮਾਜ ਨੂੰ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਦੇਖ ਸਕੇਗਾ ਤੇ ਚੰਗਾ ਜੀਵਨ ਬਤੀਤ ਕਰ ਸਕੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਨਾਲ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਦਾ ਹੈ।


ਇਹ ਵੀ ਪੜ੍ਹੋ : G20 Summit 2023 Day 1: ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ G20 ਸਿਖਰ ਸੰਮੇਲਨ, ਜਾਣੋ ਅੱਜ ਦੇ ਦਿਨ ਦਾ ਕਾਰਜਕ੍ਰਮ


ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਹੈ। ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਉੱਚਾ ਚੁੱਕਣ ਲਈ ਉਪਰਾਲੇ ਕਰ ਰਹੀ ਹੈ। ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਜੋ ਕਿ ਲੋਕਾਂ ਲਈ ਕਾਫੀ ਲਾਹੇਵੰਦ ਸਾਬਿਤ ਹੋ ਰਹੇ ਹਨ। ਲੋੜਵੰਦ ਲੋਕਾਂ ਨੂੰ ਡਾਕਟਰੀ ਸਲਾਹ, ਦਵਾਈਆਂ ਤੇ ਟੈਸਟ ਵਗੈਰਾ ਕਰਵਾਉਣ ਵਿੱਚ ਕਾਫੀ ਮਦਦ ਮਿਲ ਰਹੀ ਹੈ।


ਇਹ ਵੀ ਪੜ੍ਹੋ : Khalistan News: ਖਾਲਿਸਤਾਨ ਸਮਰਥਕਾਂ ਨੇ ਕੈਨੇਡਾ ਦੇ ਇੱਕ ਹੋਰ ਹਿੰਦੂ ਮੰਦਿਰ ਨੂੰ ਬਣਾਇਆ ਨਿਸ਼ਾਨਾ!