Tarunpreet Saund News:  ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਸੈਲਾਨੀ ਅਤੇ ਸੱਭਿਆਚਾਰਕ ਮਾਮਲਿਆਂ, ਨਿਵੇਸ਼ ਪ੍ਰੋਤਸਾਹਨ, ਪਰਾਹੁਣਚਾਰੀ, ਉਦਯੋਗ, ਵਣਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਦੇ ਰੂਪ ਵਿੱਚ ਆਪਣਾ ਕਾਰਜਫਾਰ ਸੰਭਾਲ ਲਿਆ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਆਪਣੇ ਪਰਿਵਾਰ ਦੀ ਹਾਜ਼ਰੀ ਵਿੱਚ ਬਹੁਤ ਹੀ ਸਾਦੇ ਢੰਗ ਨਾਲ ਅਹੁਦਾ ਸੰਭਾਲ ਲਿਆ। ਅਰਦਾਸ ਉਪਰੰਤ ਉਸ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਮਾਤਾ ਸੁਖਵਿੰਦਰ ਕੌਰ ਅਤੇ ਪਤਨੀ ਕਮਲਪ੍ਰੀਤ ਕੌਰ ਨੇ ਉਸ ਨੂੰ ਕੁਰਸੀ ਉਤੇ ਬਿਠਾਇਆ। ਇਸ ਮੌਕੇ ਉਨ੍ਹਾਂ ਦੇ ਦੋਵੇਂ ਬੱਚੇ ਨਵਰਾਜ ਸਿੰਘ ਅਤੇ ਜਸਕੀਰਤ ਕੌਰ ਵੀ ਹਾਜ਼ਰ ਸਨ।


ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ।


ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਦਿਨ ਰਾਤ ਮਿਹਨਤ ਕਰਨਗੇ। ਸੌਂਦ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ 'ਰੰਗਲਾ ਪੰਜਾਬ' ਨੂੰ ਹਰ ਪੰਜਾਬੀ ਤੱਕ ਪਹੁੰਚਾਉਣ ਲਈ ਚਲਾਈਆਂ ਜਾ ਰਹੀਆਂ ਨੀਤੀਆਂ ਅਤੇ ਸਕੀਮਾਂ ਨੂੰ ਅੱਗੇ ਲਿਜਾਣ ਲਈ ਆਪਣੇ ਯਤਨ ਹੋਰ ਤੇਜ਼ ਕਰਨਗੇ।


ਅੱਜ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਉਨ੍ਹਾਂ ਪੰਜਾਬ ਦੇ ਸੈਰ ਸਪਾਟੇ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਸਰਕਾਰ ਦੇ ਯਤਨਾਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਉਹ ਸੂਬੇ ਦੀਆਂ ਇਤਿਹਾਸਕ, ਸੱਭਿਆਚਾਰਕ ਅਤੇ ਧਾਰਮਿਕ ਮਹੱਤਤਾ ਵਾਲੀਆਂ ਥਾਵਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਨਵੇਂ ਕਦਮ ਚੁੱਕਣਗੇ।


ਇਹ ਵੀ ਪੜ੍ਹੋ : Panchayat Elections: ਪੰਜਾਬ ਦੇ ਇਸ ਪਿੰਡ 'ਚ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ, ਨਿਰਮਲ ਸਿੰਘ ਸੰਧੂ ਬਣੇ ਸਰਪੰਚ


ਇਸ ਕਾਰਨ ਦੁਨੀਆ ਭਰ ਦੇ ਸੈਲਾਨੀ ਪੰਜਾਬ ਆ ਕੇ ਇਸ ਦੇ ਸੁਆਦਲੇ ਭੋਜਨ, ਪ੍ਰਾਹੁਣਚਾਰੀ ਅਤੇ ਕੁਦਰਤੀ ਸੁੰਦਰਤਾ ਦਾ ਆਨੰਦ ਮਾਣ ਸਕਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਨਿਵੇਸ਼ ਪ੍ਰਮੋਸ਼ਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਅਤੇ ਵਣਜ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਵੀ ਤਨਦੇਹੀ ਨਾਲ ਨਿਭਾਉਣਗੇ।


ਇਹ ਵੀ ਪੜ੍ਹੋ : Ladowal Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਬੰਦ! ਮੀਟਿੰਗ ਤੋਂ ਬਾਅਦ ਨਿਕਲੇਗਾ ਸਿੱਟਾ