Cabinet Ministers of Punjab Flag Hosting News on Independence Day: ਅੱਜ ਪੂਰੇ ਦੇਸ਼ ਵਿੱਚ 77ਵਾਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕੈਬਨਿਟ ਮੰਤਰੀਆਂ ਨੇ ਰਾਜਸੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਸੀਮਾ ਸੁਰੱਖਿਆ ਬਲ (BSF) ਨੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਅਟਾਰੀ-ਵਾਹਗਾ ਸਰਹੱਦ 'ਤੇ ਆਜ਼ਾਦੀ ਦਿਵਸ ਮਨਾਇਆ। ਇਸ ਮੌਕੇ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ। ਕੈਬਨਿਟ ਮੰਤਰੀਆਂ ਨੇ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ਉਤੇ ਚੱਲਣ ਲਈ ਪ੍ਰੇਰਿਆ।


COMMERCIAL BREAK
SCROLL TO CONTINUE READING

ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਇਆ, ਜਦਕਿ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਇਆ। ਅੰਮ੍ਰਿਤਸਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਸ.ਏ.ਐਸ.ਨਗਰ ਵਿੱਚ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ, ਬਠਿੰਡਾ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਡਾ: ਬਲਜੀਤ ਕੌਰ, ਜਲ ਸਰੋਤ, ਖਾਣਾਂ ਤੇ ਭੂ-ਵਿਗਿਆਨ, ਖੇਡਾਂ ਤੇ ਯੁਵਕ ਸੇਵਾਵਾਂ ਵਿੱਚ ਡਾ. ਸੰਗਰੂਰ ਵਿੱਚ ਬਠਿੰਡਾ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਸ਼ਹੀਦ ਭਗਤ ਸਿੰਘ ਨਗਰ ਵਿੱਚ ਪਰਵਾਸੀ ਭਾਰਤੀ ਮਾਮਲੇ ਅਤੇ ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਰਨਾਲਾ ਵਿੱਚ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ ਬਲਬੀਰ ਸਿੰਘ, ਮਾਲ, ਜਲ ਸਪਲਾਈ ਸੈਨੀਟੇਸ਼ਨ ਮੰਤਰੀ ਡਾ. ਅਤੇ ਫਿਰੋਜ਼ਪੁਰ ਵਿੱਚ ਸਫਾਈ ਬ੍ਰਹਮ ਸ਼ੰਕਰ ਜ਼ਿੰਪਾ ਨੇ ਝੰਡਾ ਲਹਿਰਾਇਆ।


ਹੁਸੈਨੀਵਾਲਾ ਵਿੱਚ ਬ੍ਰਹਮ ਸ਼ੰਕਰ ਜਿੰਪਾ ਨੇ ਲਹਿਰਾਇਆ ਤਿਰੰਗਾ 
ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਹੁਸੈਨੀਵਾਲਾ ਦੇ ਸ਼ਹੀਦੇ ਆਜ਼ਮ ਭਗਤ ਸਿੰਘ ਰਾਜ ਗੁਰੂ ਸੁਖਦੇਵ ਦੇ ਸ਼ਹੀਦੀ ਅਸਥਾਨ 'ਤੇ ਮੱਥਾ ਟੇਕਦਿਆਂ ਕਿਹਾ ਕਿ ਅੱਜ ਸਾਨੂੰ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਮਿਲੀ ਹੈ ਅਤੇ ਇਸ ਆਜ਼ਾਦੀ ਦਿਹਾੜੇ 'ਤੇ ਮੈਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਇਸ ਉਪਰੰਤ ਕੈਬਨਿਟ ਮੰਤਰੀ ਬ੍ਰਹਮ  ਸ਼ੰਕਰ ਗਿੰਪਾ ਨੇ ਫਿਰੋਜ਼ਪੁਰ ਕੰਟੋਨਮੈਂਟ ਬੋਰਡ ਵਿੱਚ ਤਿਰੰਗਾ ਲਹਿਰਾਇਆ ਗਿਆ ਹੈ।


ਫਰੀਦਕੋਟ ਵਿਖੇ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਲਹਿਰਾਇਆ ਤਿਰੰਗਾ 
ਦੇਸ਼ ਦੇ 77ਵੇਂ ਸੁਤੰਤਰਤਾ ਦਿਵਸ ਦੇ ਜਸ਼ਨਾਂ ਤਹਿਤ ਅੱਜ ਫਰੀਦਕੋਟ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।


ਰੋਪੜ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ 
77ਵੇਂ ਆਜ਼ਾਦੀ ਦਿਹਾੜੇ ਮੌਕੇ ਰੋਪੜ ਦੇ ਨਹਿਰੂ ਸ਼ਟੇਡੀਅਮ ਤੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੌਮੀ ਝੰਡੀ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਜਿਸ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਗਿਆ।


ਇਹ ਵੀ ਪੜ੍ਹੋ: Independence Day 2023: CM ਭਗਵੰਤ ਮਾਨ ਨੇ ਪਟਿਆਲਾ 'ਚ ਲਹਿਰਾਇਆ ਤਿਰੰਗਾ, ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈ 



ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਤਿਰੰਗਾ


ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਆਜ਼ਾਦੀ ਦਾ 76ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਉਪਰੰਤ ਉਨਾਂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਬਾਅਦ ਡੀ.ਐੱਸ.ਪੀ. ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ (ਲੜਕੇ ਤੇ ਲੜਕੀਆਂ), ਪੰਜਾਬ ਪੁਲਿਸ ਬੈਂਡ ਅਤੇ ਭਾਰਤੀ ਫ਼ੌਜ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।


ਮਾਨਸਾ ਵਿਖੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਤਿਰੰਗਾ ਝੰਡਾ ਲਹਿਰਾਇਆ


ਮਾਨਸਾ ਵਿਖੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨਹਿਰੂ ਮੈਮੋਰੀਅਲ ਕਾਲਜ ਦੇ ਖੇਡ ਗਰਾਊਂਡ ਵਿੱਚ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਤੇ ਪੰਜਾਬ ਪੁਲਿਸ ਤੇ ਐਨਸੀਸੀ ਕੈਡਿਟ ਦੀ ਟੁਕੜੀ ਵੱਲੋਂ ਮਾਰਚ ਪਾਸਟ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਅਸੀਂ 76 ਵਾਂ ਆਜ਼ਾਦੀ ਦਿਵਸ ਮਨਾ ਰਹੇ ਹਾਂ ਸਾਡੇ ਮਹਾਨ ਯੋਧਿਆਂ ਨੇ ਕੁਰਬਾਨੀਆਂ ਦੇ ਕੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਇਆ ਜਿਸ ਦਾ ਅਸੀਂ ਅੱਜ ਨਿੱਘ ਮਾਣ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਆਏ ਹੜਾਂ ਦੇ ਕਾਰਨ ਹੋਏ ਨੁਕਸਾਨ ਦੇ ਲਈ 105 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ।


ਬਰਨਾਲਾ ਵਿਖੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਤਿਰੰਗਾ ਝੰਡਾ ਲਹਿਰਾਇਆ


ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਨੇ ਝੰਡਾ ਲਹਿਰਾਇਆ ਅਤੇ ਸਲਾਮੀ ਲਈ। ਉਨ੍ਹਾਂ ਨਾਲ ਜ਼ਿਲ੍ਹਾ ਡਿਪਟੀ ਕਮਿਸ਼ਨਰ ਮੈਡਮ ਪੂਨਮ ਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਵੀ ਹਾਜ਼ਰ ਸਨ।


ਇਹ ਵੀ ਪੜ੍ਹੋ; Independence Day 2023: ਮੰਤਰੀ ਹਰਜੋਤ ਬੈਂਸ ਨੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ: ਦਿਵਿਯਾਂਗਾਂ ਨੂੰ ਵੰਡੇ ਗਏ ਟਰਾਈ ਸਾਈਕਲ



ਕੁਲਤਾਰ ਸਿੰਘ ਸੰਧਵਾਂ ਨੇ ਹੁਸ਼ਿਆਰਪੁਰ ਰਾਸ਼ਟਰੀ ਝੰਡਾ ਲਹਿਰਾਇਆ


15 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਪੀਕਰ ਪੰਜਾਬ ਵਿਧਾਨ ਸਭਾ ਸ੍ਰੀ ਕੁਲਤਾਰ ਸਿੰਘ ਸੰਧਵਾਂ ਪਹੁੰਚੇ ਅਤੇ  ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੰਧਵਾ ਨੇ ਦੇਸ਼ ਪੰਜਾਬ ਪ੍ਰਦੇਸ਼ ਦੇ ਲੋਕਾਂ ਨੂੰ ਅੱਜ ਦੇ ਸੁਭ ਦਿਨ ਦੀਆ ਜਿੱਥੇ ਵਧਾਈ ਦਿੱਤੀ ਉਥੇ ਉਨ੍ਹਾਂ ਆਮਣ ਸ਼ਾਂਤੀ ਦਾ ਸੰਦੇਸ਼ ਵੀ ਦਿੱਤਾ। 


ਨਾਭਾ ਵਿਖੇ ਸਾਬਕਾ ਮੰਤਰੀ ਸਾਧੂ ਧਰਮਸੋਤ ਨੇ ਰਾਸ਼ਟਰੀ ਝੰਡਾ ਲਹਿਰਾਇਆ


ਨਾਭਾ ਵਿਖੇ ਸਾਬਕਾ ਮੰਤਰੀ ਸਾਧੂ ਧਰਮਸੋਤ ਵੱਲੋਂ ਕਾਂਗਰਸ ਭਵਨ ਤੇ ਤਿਰੰਗਾ ਝੰਡਾ ਲਹਿਰਾਇਆ। ਜਿਸ ਵਿੱਚ ਇਲਾਕੇ ਦੇ ਵਰਕਰਾਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ ਅਤੇ ਆਜ਼ਾਦੀ ਦਿਹਾੜੇ ਦੀ ਖੁਸ਼ੀ ਵਿੱਚ ਲੱਡੂ ਵੀ ਵੰਡੇ ਗਏ। ਇਸ ਮੌਕੇ ਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਗੱਲਬਾਤ ਕਰਦਿਆਂ ਕਿਹਾ, ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਏ ਨੂੰ ਪੂਰੇ 77 ਸਾਲ ਹੋ ਚੁੱਕੇ ਹਨ ਉਨ੍ਹਾਂ ਕਿਹਾ ਉਨ੍ਹਾਂ ਸੂਰਮਿਆਂ ਨੂੰ ਅਸੀਂ ਯਾਦ ਕਰਦੇ ਹਾਂ ਅਤੇ ਨਮਨ ਕਰਦੇ ਹਾਂ ਜਿਨ੍ਹਾਂ ਨੇ ਸਾਨੂੰ ਆਜ਼ਾਦੀ ਦਾ ਨਿੱਘ ਦਵਾਇਆ।


ਸੰਗਰੂਰ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲਹਿਰਾਇਆ ਝੰਡਾ


ਅੱਜ ਜ਼ਿਲ੍ਹਾ ਸੰਗਰੂਰ ਵਿੱਚ 76ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਝੰਡੇ ਦੀ ਰਸਮ ਅਦਾ ਕੀਤੀ ਤੇ ਬਾਕੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਆਜ਼ਾਦੀ ਦਿਵਸ ਮਨਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੱਜ ਉਹ ਉਸ ਜਗ੍ਹਾ ਉਤੇ ਖੜ੍ਹੇ ਹਨ ਜਿੱਥੋਂ ਬਦਲਾਅ ਦੀ ਸ਼ੁਰੂਆਤ ਹੋਈ ਸੀ ਸੰਗਰੂਰ ਵਿੱਚ ਪਹੁੰਚੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੀ 30 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਵੀ ਜੋ ਮੁਲਾਜ਼ਮ ਰਹਿ ਗਏ ਹਨ ਉਨ੍ਹਾਂ ਨੂੰ ਵੀ ਪੱਕਾ ਕੀਤਾ ਜਾਵੇਗਾ।


ਮੁਹਾਲੀ 'ਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤਿਰੰਗਾ ਲਹਿਰਾਇਆ


ਮੁਹਾਲੀ ਦੇ ਫੇਜ਼-6 ਸਥਿਤ ਸਰਕਾਰੀ ਕਾਲਜ ਵਿੱਚ ਸੁਤੰਤਰਤਾ ਦਿਵਸ ਪਰੇਡ ਸਮਾਗਮ ਕਰਵਾਇਆ ਗਿਆ, ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤਿਰੰਗਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਦੌਰਾਨ ਜਿੱਥੇ ਸਕੂਲੀ ਲੜਕੇ ਅਤੇ ਲੜਕੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।


ਇਹ ਵੀ ਪੜ੍ਹੋ; Independence Day Special 2023: 15 ਅਗਸਤ 1947 ਉੱਤੇ ਵਿਸ਼ੇਸ਼- 'ਵੰਢ ਦੀਆਂ ਚੀਸਾਂ'