Gurmeet Singh Meet Hayer Marriage News:  ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ ਅੱਜ ਮੇਰਠ ਨਿਵਾਸੀ ਡਾਕਟਰ ਗੁਰਵੀਨ ਕੌਰ ਨਾਲ ਵਿਆਹ ਕਰਵਾਉਣ ਜਾ ਰਹੇ ਹਨ। ਮੀਤ ਹੇਅਰ ਅਤੇ ਡਾਕਟਰ ਗੁਰਵੀਨ ਕੌਰ ਨੇ 29 ਅਕਤੂਬਰ ਨੂੰ ਮੰਗਣੀ ਕਰਵਾ ਕੇ ਆਪਣੇ ਰਿਸ਼ਤੇ ਨੂੰ ਨਵਾਂ ਨਾਂ ਦਿੱਤਾ ਸੀ। ਅੱਜ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਉਹ 29 ਅਕਤੂਬਰ ਨੂੰ ਮੇਰਠ ਵਿਚ ਮੰਗਣੀ ਕਰਵਾਈ ਸੀ। 7 ਨਵੰਬਰ ਨੂੰ ਉਹ ਡਾ. ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ।


COMMERCIAL BREAK
SCROLL TO CONTINUE READING

ਪ੍ਰਾਪਤ ਜਾਣਕਾਰੀ ਅਨੁਸਾਰ ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਪੇਸ਼ੇ ਤੋਂ ਡਾਕਟਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮੀਤ ਹੇਅਰ 29 ਅਕਤੂਬਰ ਨੂੰ ਮੇਰਠ 'ਚ ਮੰਗਣੀ ਕੀਤੀ ਜਿਸ ਤੋਂ ਬਾਅਦ ਅੱਜ ਉਨ੍ਹਾਂ ਦਾ ਵਿਆਹ ਹੋਵੇਗਾ। ਉਨ੍ਹਾਂ ਦਾ ਵਿਆਹ 7 ਨਵੰਬਰ ਨੂੰ ਮੋਹਾਲੀ 'ਚ ਸਿੱਖ ਮਰਿਆਦਾ ਅਨੁਸਾਰ ਹੋਵੇਗਾ। ਵਿਆਹ ਪ੍ਰੋਗਰਾਮ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।


ਇਹ ਵੀ ਪੜ੍ਹੋ: Gurmeet Singh Meet Hayer Marriage News: ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ 'ਚ ਬੱਝਣਗੇ, ਜਾਣੋ ਤਾਰੀਕ


ਹਾਲ ਹੀ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ ਅਤੇ ਡਾ. ਗੁਰਵੀਨ ਕੌਰ ਦੀ ਮੰਗਣੀ ਐਤਵਾਰ ਨੂੰ ਮੇਰਠ ਦੇ ਗੋਡਵਿਨ ਹੋਟਲ 'ਚ ਹੋਈ ਸੀ। ਇਸ ਸਮਾਗਮ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਕਈ ਵੱਡੇ ਸਿਆਸਤਦਾਨ ਅਤੇ ਮਸ਼ਹੂਰ ਹਸਤੀਆਂ ਨੇ ਵੀ ਸ਼ਿਰਕਤ ਕੀਤੀ ਸੀ। ਮੇਰਠ ਦੀ ਰਹਿਣ ਵਾਲੀ ਗੁਰਵੀਨ ਕੌਰ ਇਸ ਸਮੇਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਰੇਡੀਓਲੋਜਿਸਟ ਹੈ। ਮਹਿਜ਼ ਇੱਕ ਮਹੀਨਾ ਪਹਿਲਾਂ ਹੀ ਉਸ ਦਾ ਰਿਸ਼ਤਾ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ ਨਾਲ ਤੈਅ ਹੋਇਆ ਸੀ।


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾਵਾਂ, ਯਾਨੀ ਕਿ ਜਦੋਂ ਤੋਂ 'ਆਪ' ਪਾਰਟੀ ਨੇ ਪੰਜਾਬ ਦੀ ਸੱਤਾ ਸੰਭਾਲੀ ਹੈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, 'ਆਪ' ਵਿਧਾਇਕ ਨਰਿੰਦਰ ਕੌਰ ਭਾਰਜ, ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਆਹ ਕਰਵਾਇਆ ਸੀ।


ਸੱਤਾ ਵਿੱਚ ਆਉਣ ਮਗਰੋਂ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਕਈ ਨੇਤਾ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਹੀ ਦੂਜੀ ਵਾਰ ਵਿਆਹ ਕਰਵਾ ਲਿਆ ਸੀ। ਇਸ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿਧਾਇਕ ਨਰਿੰਦਰ ਕੌਰ ਭਾਰਜ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਵਿਆਹ ਕਰਵਾ ਚੁੱਕੇ ਹਨ।