Sarkar Aap Ke Dwar : 6 ਫਰਵਰੀ ਤੋਂ 4 ਮਾਰਚ ਤੱਕ ਸ਼੍ਰੀ ਅਨੰਦਪੁਰ ਸਾਹਿਬ ਤੇ ਸ਼੍ਰੀ ਕੀਰਤਪੁਰ ਸਾਹਿਬ ਵਿੱਚ ਅਲੱਗ ਅਲੱਗ ਪਿੰਡਾਂ ਵਿੱਚ 115 ਕੈਂਪ ਲਗਾਏ ਜਾਣਗੇ ਜਿਸ ਵਿੱਚ 43 ਤਰ੍ਹਾਂ ਦੀਆਂ ਸੇਵਾਵਾਂ ਮਿਲਣਗੀਆਂ ।
Trending Photos
Sarkar Aap Ke Dwar (Bimal Kumar): ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਨੇੜੇ ਜਾ ਕੇ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਅੱਜ ਤੋਂ ਉਪ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਸੇਸ਼ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ । ਅਲੱਗ ਅਲੱਗ ਪਿੰਡਾਂ ਵਿੱਚ ਜਾ ਕੇ ਇਹਨਾਂ ਵਿਸ਼ੇਸ਼ ਕੈਂਪਾਂ ਦਾ ਦੌਰਾ ਕੈਬਿਨਟ ਮੰਤਰੀ ਹਰਜੋਤ ਬੈਂਸ ਵਲੋਂ ਕੀਤਾ ਗਿਆ । 6 ਫਰਵਰੀ ਤੋਂ 4 ਮਾਰਚ ਤੱਕ ਸ਼੍ਰੀ ਅਨੰਦਪੁਰ ਸਾਹਿਬ ਤੇ ਸ਼੍ਰੀ ਕੀਰਤਪੁਰ ਸਾਹਿਬ ਵਿੱਚ ਅਲੱਗ ਅਲੱਗ ਪਿੰਡਾਂ ਵਿੱਚ 115 ਕੈਂਪ ਲਗਾਏ ਜਾਣਗੇ ਜਿਸ ਵਿੱਚ 43 ਤਰ੍ਹਾਂ ਦੀਆਂ ਸੇਵਾਵਾਂ ਮਿਲਣਗੀਆਂ ।
ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਮਿਲੇ । ਆਮ ਪਿੰਡਾਂ ਦੇ ਲੋਕਾਂ ਨੂੰ ਆਪਣੇ ਕੰਮਾਂ ਜਾ ਕਿਸੇ ਵੀ ਤਰਾਂ ਦਾ ਸਰਟੀਫੀਕੇਟ ਬਣਾਉਣ ਲਈ ਦਫਤਰਾਂ ਵਿੱਚ ਨਾ ਜਾਣਾ ਪਵੇ ਤੇ ਇਸ ਮੁਹਿੰਮ ਤਹਿਤ ਅਫ਼ਸਰ ਤੇ ਅਧਿਕਾਰੀ ਖੁਦ ਉਹਨਾਂ ਕੋਲ ਪਹੁੰਚ ਕੇ ਉਹਨਾਂ ਦੇ ਕੰਮ ਕਰਨਗੇ । ਅਧਿਕਾਰੀ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕਰਨਗੇ । ਇਸ ਮੌਕੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਵਿਸ਼ੇਸ਼ ਕੈਪਾਂ ਦੌਰਾਨ ਆਪਣੇ - ਆਪਣੇ ਸਟਾਲ ਲਗਾ ਕੇ ਪ੍ਰਾਪਤ ਹੋਈਆਂ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ। ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿੱਚ ਕੁੱਲ 115 ਕੈਂਪ ਲਗਾਏ ਜਾਣਗੇ।
ਦੱਸ ਦਈਏ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ , ਜਿੰਨ੍ਹਾਂ ਵਿੱਚ ਜਨਮ ਸਰਟੀਫਿਕੇਟ , ਆਮਦਨ ਸਰਟੀਫਿਕੇਟ , ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ , ਰਿਹਾਇਸ਼ ਸਰਟੀਫਿਕੇਟ , ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ , ਬੁਢਾਪਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ , ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ , ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ , ਬਿਜਲੀ ਦੇ ਬਿੱਲਾਂ ਦੇ ਭੁਗਤਾਨ , ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ , ਸ਼ਾਦੀ ਦੀ ਰਜਿਸਟਰੇਸ਼ਨ , ਮੌਤ ਦੇ ਸਰਟੀਫਿਕੇਟ ਦੀ ਇੱਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ , ਫਰਦ ਬਣਾਉਣੀ , ਆਮ ਜਾਤੀ ਸਰਟੀਫਿਕੇਟ , ਸ਼ਗਨ ਸਕੀਮ , ਜ਼ਮੀਨ ਦੀ ਨਿਸ਼ਾਨਦੇਹੀ , ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉੰਟਰ ਦਸਤਖ਼ਤ , ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ , ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ।