Canada Road accident: ਵਿਦੇਸ਼ਾਂ 'ਚੋਂ ਇਕ ਤੋਂ ਬਾਅਦ ਇਕ ਪੰਜਾਬੀਆਂ ਦੀਆਂ ਮੌਤਾਂ ਦਾ ਸਿਲਸਿਲਾ (Road accident) ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਚੰਗੇ ਭਵਿੱਖ ਦੀ ਤਲਾਸ਼ ਲਈ ਵਿਦੇਸ਼ ਗਏ ਇਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਦੁਖਦ ਖ਼ਬਰ ਸਾਹਮਣੇ ਆਈ ਹੈ। ਇਹ ਮਾਮਲਾ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਤੋਂ ਸਾਹਮਣੇ ਆਇਆ ਹੈ। ਇਥੇ 17 ਸਾਲਾ ਸਿੱਖ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। 


COMMERCIAL BREAK
SCROLL TO CONTINUE READING

ਕਿਹਾ ਜਾ ਰਿਹਾ ਹੈ ਕਿ ਸੜਕ ਵਿਚ ਗੱਡੀ ਚਲਾਉਂਦੇ ਸਮੇਂ ਗੱਡੀ ਦਾ ਅਚਾਨਕ ਸੰਤੁਲਨ ਵਿਗੜ ਗਿਆ ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਨੌਜਵਾਨ ਆਪਣੇ ਘਰ ਜਾ ਰਿਹਾ ਸੀ ਅਤੇ ਰਸਤੇ ਵਿਚ ਹੀ ਇਹ ਹਾਦਸਾ (Canada Road accident) ਵਾਪਰਿਆ ਹੈ। ਇਸ ਹਾਦਸਾ ਬ੍ਰਿਟਿਸ਼ ਕੋਲੰਬੀਆ ਦੇ ਲੈਂਗਲੇ ਵਿਚ ਫਰੇਜ਼ਰ ਹਾਈਵੇਅ 'ਤੇ ( Road accident) ਵਾਪਰਿਆ ਸੀ।


ਇਹ ਵੀ ਪੜ੍ਹੋ: ਬ੍ਰਿਟਿਸ਼ ਕੌਂਸਲ ਦੀ ਨੌਕਰੀ ਛੱਡ ਮਹਿਲਾ ਨੇ ਚਾਹ ਦੀ ਸਟਾਲ ਕੀਤੀ ਸ਼ੁਰੂ, ਜਾਣੋ ਦਿਲਚਸਪ ਕਹਾਣੀ

ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਵੀ ਮਲੇਸ਼ੀਆ ਵਿੱਚ ( Road accident) ਟਰਾਲਾ ਚਲਾ ਕੇ ਰੋਜ਼ੀ ਰੋਟੀ ਕਮਾਉਣ ਲਈ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਮਲੇਸ਼ੀਆ ਦੇਸ਼ ਵਿੱਚ ਟਰਾਲਾ ਚਲਾਉਂਦਾ ਸੀ ਅੱਤੇ ਪਿੱਛਲੇ 8 ਸਾਲ ਤੋਂ ਵਿਦੇਸ਼ ਵਿੱਚ ਕੰਮ ਕਰ ਰਿਹਾ ਸੀ। ਉਸਦੇ ਟਰਾਲੇ ਦੀਆਂ ਬਰੇਕਾਂ ਫੇਲ ਹੋਣ ਕਰਕੇ ਉਸਦੀ ਮੌਤ ਹੋ ਗਈ।