Justin Trudeau Resignation: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿੱਤਾ ਅਸਤੀਫਾ!
Justin Trudeau Resignation: ਜਸਟਿਨ ਟਰੂਡੋ 11 ਸਾਲ ਤੱਕ ਲਿਬਰਲ ਪਾਰਟੀ ਦੇ ਨੇਤਾ ਅਤੇ 9 ਸਾਲ ਪ੍ਰਧਾਨ ਮੰਤਰੀ ਰਹੇ ਹਨ। ਉਨ੍ਹਾਂ ਨੇ ਭਾਰਤੀ ਸਮੇਂ ਅਨੁਸਾਰ ਰਾਤ 10 ਵਜੇ ਪਾਰਟੀ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
Justin Trudeau:ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਵਧਦੇ ਵਿਵਾਦ ਅਤੇ ਨਿੱਜੀ ਆਲੋਚਨਾ ਦੇ ਵਿਚਕਾਰ ਇਹ ਅਹਿਮ ਫੈਸਲਾ ਲਿਆ ਹੈ। ਰਾਸ਼ਟਰ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਪਣੇ ਅਸਤੀਫੇ ਦਾ ਐਲਾਨ ਕੀਤਾ ਹੈ। ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਲਿਬਰਲ ਪਾਰਟੀ ਦੇ ਪ੍ਰਧਾਨ ਨੂੰ ਨਵੇਂ ਨੇਤਾ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਹੈ। ਕੈਨੇਡੀਅਨ ਸਰਕਾਰ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਸੱਤਾਧਾਰੀ ਲਿਬਰਲ ਪਾਰਟੀ ਦਾ ਅਗਲਾ ਆਗੂ ਚੁਣੇ ਜਾਣ ਤੱਕ ਟਰੂਡੋ ਪ੍ਰਧਾਨ ਮੰਤਰੀ ਬਣੇ ਰਹਿਣਗੇ।
ਲੋਕਾਂ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਕਿਹਾ ਕਿ ਸੰਸਦ ਦੀ ਕਾਰਵਾਈ 24 ਮਾਰਚ ਤੱਕ ਮੁਲਤਵੀ ਕਰ ਦਿੱਤੀ ਜਾਵੇਗੀ ਅਤੇ ਨਵੇਂ ਆਗੂ ਦੀ ਚੋਣ ਹੋਣ ਤੱਕ ਉਹ ਕਾਰਜਕਾਰੀ ਪ੍ਰਧਾਨ ਮੰਤਰੀ ਬਣੇ ਰਹਿਣਗੇ। 53 ਸਾਲਾ ਟਰੂਡੋ ਨੇ ਸੋਮਵਾਰ ਨੂੰ ਓਟਵਾ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਪਾਰਟੀ ਵੱਲੋਂ ਆਪਣਾ ਅਗਲਾ ਆਗੂ ਚੁਣਨ ਤੋਂ ਬਾਅਦ ਮੈਂ ਪਾਰਟੀ ਆਗੂ ਅਤੇ ਪ੍ਰਧਾਨ ਮੰਤਰੀ ਵਜੋਂ ਅਸਤੀਫਾ ਦੇ ਰਿਹਾ ਹਾਂ।
ਤੁਹਾਨੂੰ ਦੱਸ ਦੇਈਏ ਕਿ ਜਸਟਿਨ ਟਰੂਡੋ 11 ਸਾਲ ਤੱਕ ਲਿਬਰਲ ਪਾਰਟੀ ਦੇ ਨੇਤਾ ਅਤੇ 9 ਸਾਲ ਪ੍ਰਧਾਨ ਮੰਤਰੀ ਰਹੇ ਹਨ। ਉਨ੍ਹਾਂ ਨੇ ਭਾਰਤੀ ਸਮੇਂ ਅਨੁਸਾਰ ਰਾਤ 10 ਵਜੇ ਪਾਰਟੀ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਸਟਿਨ ਟਰੂਡੋ ਨੇ ਆਪਣੇ ਸੰਬੋਧਨ ਵਿੱਚ ਕਿਹਾ, "ਇਹ ਦੇਸ਼ ਅਗਲੀਆਂ ਚੋਣਾਂ ਵਿੱਚ ਇੱਕ ਅਸਲੀ ਚੋਣ ਦਾ ਹੱਕਦਾਰ ਹੈ ਅਤੇ ਇਹ ਮੇਰੇ ਲਈ ਸਪੱਸ਼ਟ ਹੋ ਗਿਆ ਹੈ ਕਿ ਜੇਕਰ ਮੈਨੂੰ ਅੰਦਰੂਨੀ ਲੜਾਈ ਲੜਨੀ ਪਵੇਗੀ ਤਾਂ ਮੈਂ ਉਸ ਚੋਣ ਵਿੱਚ ਸਭ ਤੋਂ ਵਧੀਆ ਵਿਕਲਪ ਨਹੀਂ ਹੋ ਸਕਦਾ।"