Punjab Projects News: ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿੱਚੋਂ ਤਿੰਨ ਕੇਂਦਰੀ ਸੜਕ ਪ੍ਰੋਜੈਕਟਾਂ ਦਾ ਵਾਪਿਸ ਹੋਣਾ ਸੂਬੇ ਲਈ ਮੰਦਭਾਗਾ ਹੈ। ਅੱਜ ਇੱਥੇ ਇੱਕ ਜਾਰੀ ਬਿਆਨ ਵਿੱਚ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ 3264 ਕਰੋੜ ਦੇ ਪ੍ਰੋਜੈਕਟ ਲਈ ਪੰਜਾਬ ਵਿਚ ਜ਼ਮੀਨ ਮੁਹੱਈਆ ਕਰਵਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਇਸ ਹੱਦ ਤੱਕ ਬਦਹਾਲ ਹੋ ਚੁੱਕੀ ਹੈ, ਜਿਸਦੇ ਚੱਲਦੇ ਠੇਕੇਦਾਰਾਂ ਵੱਲੋਂ ਕੰਮ ਕਰਨ ਤੋਂ ਇਨਕਾਰ ਕਰਨ ਕਾਰਨ ਵੀ ਪੰਜਾਬ ਵਿਚ ਹਾਈਵੇ ਪ੍ਰਾਜੈਕਟਾਂ 'ਤੇ ਰੋਕ ਲੱਗਣਾ ਸਰਕਾਰ ਦੀ ਨਾਕਾਮੀ ਹੈ। ਇਸ ਤੋਂ ਪਤਾ ਚੱਲਦਾ ਹੈ ਕਿ ਇਹ ਸਰਕਾਰ ਸੂਬੇ ਦੇ ਵਿਕਾਸ ਅਤੇ ਮੁੱਢਲੇ ਢਾਂਚੇ ਲਈ ਕਿੰਨੀ ਕੁ ਗੰਭੀਰ ਹੈ।


ਉਨ੍ਹਾਂ ਨੇ ਕਿਹਾ ਕਿ ਮਹਿਜ਼ ਬਿਆਨਬਾਜ਼ੀ ਜਾਂ ਇਸ਼ਤਿਹਾਰਬਾਜ਼ੀ ਕਰਕੇ ਪੰਜਾਬ ਰੰਗਲਾ ਨਹੀਂ ਬਣ ਸਕਦਾ ਬਲਕਿ ਇਸ ਲਈ ਵਿਆਪਕ ਯੋਜਨਾ ਉਲੀਕਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਜੇ ਇਹ ਸੜਕ ਪ੍ਰੋਜੈਕਟ ਨੇਪਰੇ ਚੜ੍ਹ ਜਾਂਦੇ ਤਾਂ ਸੂਬੇ ਨੂੰ ਵੱਡਾ ਆਰਥਿਕ ਤੇ ਵਪਾਰਕ ਲਾਭ ਮਿਲਣਾ ਸੀ।


ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਐਸਸੀ ਬੱਚਿਆਂ ਦਾ ਢਾਈ ਸੌ ਕਰੋੜ ਰੁਪਏ ਦਾ ਵਜ਼ੀਫ਼ਾ ਜਾਰੀ ਕਰਨ ਤੋਂ ਵੀ ਪਾਸਾ ਵੱਟੀ ਬੈਠੀ ਹੈ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਸ ਦੀ ਨੀਅਤ ਵਿੱਚ ਖੋਟ ਹੈ। ਇਸ ਮੌਕੇ ਉਨ੍ਹਾਂ ਨੇ ਸਰਕਾਰ ਉਪਰ ਸਵਾਲ ਖੜ੍ਹੇ ਕੀਤੇ।


ਇਹ ਵੀ ਪੜ੍ਹੋ : Punjab Police: ਪੰਜਾਬ ਪੁਲਿਸ ਅਤੇ ਕੇਂਦਰ ਏਜੰਸੀ ਨੇ ਮਿਲਕੇ ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸੰਧੂ ਨੂੰ ਕੀਤਾ ਕਾਬੂ


ਖੰਨਾ ਨੇ ਕਿਹਾ ਕਿ ਮਾਨ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਨ੍ਹਾਂ ਕੋਲ ਨਾ ਤਾਂ ਸਰਕਾਰ ਚਲਾਉਣ ਦਾ ਕੋਈ ਤਜਰਬਾ ਹੈ ਅਤੇ ਨਾ ਹੀ ਇਨ੍ਹਾਂ ਦੇ ਮਨ ਵਿੱਚ ਸੂਬੇ ਦੇ ਵਿਕਾਸ ਪ੍ਰਤੀ ਕੋਈ ਗੰਭੀਰਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਸ ਸਰਕਾਰ ਤੋਂ ਨਿਕੰਮੀ ਸਰਕਾਰ ਕੋਈ ਹੋਰ ਹੋ ਹੀ ਨਹੀਂ ਸਕਦੀ।


ਇਹ ਵੀ ਪੜ੍ਹੋ : Ludhiana News: ਲੁਧਿਆਣਾ ਤੋਂ ਚੰਡੀਗੜ੍ਹ ਜਾ ਰਹੇ ਅਲਟੋ ਟੈਕਸੀ ਚਾਲਕ ਦਾ ਗੋਲੀ ਮਾਰ ਕੀਤਾ ਕਤਲ, ਟੈਕਸੀ ਖੋਹ ਫਰਾਰ