Lok Sabha Election2024:  ਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਲੋਕ ਸਭਾ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਮੌਕੇ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਦੀ ਸੱਤਾ ਧਿਰ ਪਾਰਟੀ 'ਤੇ ਜੰਮ ਕੇ ਨਿਸ਼ਾਨੇ ਸਾਧੇ ਜਾ ਰਹੇ ਹਨ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਕਾਲੀ ਦਲ ਦੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਨੇ ਆਮ ਆਮਦੀ ਪਾਰਟੀ ਨੂੰ ਘੇਰਿਆ ਹੈ।


COMMERCIAL BREAK
SCROLL TO CONTINUE READING

ਆਪ ਕੋਲ ਉਮੀਦਵਾਰ ਵੀ ਨਹੀਂ-ਵੜਿੰਗ


ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ  ਵੜਿੰਗ ਨੇ ਕਿਹਾ ਕਿ ਇਹ ਜਲਦਬਾਜ਼ੀ 'ਚ ਲਿਆ ਗਿਆ ਫੈਸਲਾ ਹੈ। ਜਿਸ ਤਰ੍ਹਾਂ ਆਮ ਆਮਦੀ ਪਾਰਟੀ ਨੇ ਪੰਜ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਉਸ ਤੋਂ ਸਾਫ਼ ਹੈ ਕਿ ਜਿਹੜੀ ਪਾਰਟੀ ਦੋ ਸਾਲਾਂ ਤੋਂ 92 ਵਿਧਾਇਕਾਂ ਨਾਲ ਸਰਕਾਰ ਚਲਾ ਰਹੀ ਹੈ ਅਤੇ ਜਿਨ੍ਹਾਂ ਨੇ 13-0 ਦਾ ਨਾਅਰਾ ਦਿੱਤਾ ਸੀ, ਉਨ੍ਹਾਂ ਕੋਲ ਕੋਈ ਉਮੀਦਵਾਰ ਵੀ ਨਹੀਂ ਹੈ। ਵੜਿੰਗ ਨੇ ਕਿਹਾ ਕਿ ਜਲੰਧਰ ਤੋਂ ਐਲਾਨੇ ਗਏ ਉਮੀਦਵਾਰ ਰਿੰਕੂ ਅਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਵੀ ਕਾਂਗਰਸ ਤੋਂ ਆਮ ਆਮਦੀ ਪਾਰਟੀ ਵਿੱਚ ਗਏ ਹਨ। ਇਸ ਦੇ ਨਾਲ ਹੀ ਹੁਣ ਕੁਝ ਪੁਰਾਣੇ ਅਤੇ ਦੋਸਤਾਂ ਨੂੰ ਵੀ ਟਿਕਟਾਂ ਦਿੱਤੀਆਂ ਗਈਆਂ ਹਨ।


ਆਪ ਨੂੰ ਲੋਕ ਹਰਾਉਣ ਲਈ ਬੇਤਾਬ- ਬਾਦਲ


ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਮ ਆਮਦੀ ਪਾਰਟੀ ਵੱਲੋਂ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰੇ ਜਾਣ ਨੂੰ ਲੈ ਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਤਾ ਵੱਡੇ-ਵੱਡੇ ਦਾਅਵੇ ਕਰਦੇ ਸਨ ਕਿ ਆਮ ਆਮਦੀ ਪਾਰਟੀ ਤੋਂ ਆਮ ਨੌਜਵਾਨਾਂ ਨੂੰ ਟਿਕਟਾਂ ਦਿੰਦੀ ਹੈ ਤਾਂ ਫਿਰ ਹੁਣ ਆਮ ਲੋਕ ਵਾਲੀ ਸਰਕਾਰ ਨੇ ਆਪਣੇ ਹੀ ਮੰਤਰੀਆਂ ਨੂੰ ਟਿਕਟ ਕਿਉਂ ਦੇ ਰਹੀ ਹੈ? ਹੁਣ ਉਹ ਵੀ ਖਾਸ ਆਦਮੀ ਹੋ ਗਏ ਹਨ। ਬਠਿੰਡਾ ਤੋਂ ਗੁਰਮੀਤ ਸਿੰਘ ਖੁਡੀਆਂ ਖੇਤੀਬਾੜੀ ਮੰਤਰੀ ਨੂੰ ਟਿਕਟ ਦਿੱਤੇ ਜਾਣ 'ਤੇ ਉਹਨਾਂ ਕਿਹਾ ਕਿ ਜਦੋਂ ਹੁਣ ਮੰਤਰੀ ਸਾਹਿਬ ਪਿੰਡਾਂ ਵਿੱਚ ਜਾਣਗੇ ਤਾਂ ਲੋਕ ਉਹਨਾਂ ਤੋਂ ਖਰਾਬ ਹੋਈਆਂ ਫਸਲਾਂ ਦੇ ਮੁਆਵਜੇ ਬਾਰੇ ਸਵਾਲ ਕਰਨਗੇ ਅਤੇ ਉਨ੍ਹਾਂ ਨੂੰ ਲੋਕਾਂ ਦੇ ਸਵਾਲਾਂ ਦੇ ਜੁਆਬ ਦੇਣੇ ਪੈਣਗੇ। ਇਸ ਦੇ ਨਾਲ ਹੀ ਬਾਦਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਆਮ ਆਮਦੀ ਪਾਰਟੀ ਨੇ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਹਾਸਿਲ ਕਰ ਲਈਆਂ ਸਨ ਪਰ ਇਸ ਵਾਰ ਲੋਕਾਂ ਇਨ੍ਹਾਂ ਨੂੰ ਹਰਾਉਣ ਦੇ ਲਈ ਬੇਤਾਬ ਹਨ।