Lok Sabha election: ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀਆਂ ਦੋ ਸੂਚੀਆਂ ਜਾਰੀ ਕਰ ਦਿੱਤੀਆਂ ਹਨ। 'ਆਪ' ਨੇ ਹੁਣ ਤੱਕ 9 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਹੈਂਡਲ ਉਪਰ ਪੋਸਟ ਸਾਂਝੀ ਕਰਕੇ ਲੁਧਿਆਣਾ ਤੇ ਜਲੰਧਰ ਦੀ ਲੋਕ ਸਭਾ ਸੀਟ ਉਪਰ ਉਮੀਦਵਾਰਾਂ ਦੇ ਐਲਾਨ ਸਬੰਧੀ ਜਾਣਕਾਰੀ ਦਿੱਤੀ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਲਿਖਿਆ ਕਿ 16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਦੀਆਂ ਲੋਕ ਸਭਾ ਸੀਟਾਂ ਉਪਰ ਉਮੀਦਵਾਰ ਐਲਾਨੇ ਜਾਣਗੇ। ਜਲੰਧਰ ਤੇ ਲੁਧਿਆਣਾ ਸੀਟਾਂ ਦੇ ਉਮੀਦਵਾਰਾਂ ਦਾ 16 ਅਪਰੈਲ ਨੂੰ ਐਲਾਨ ਹੋਵੇਗਾ..ਜ਼ਿੰਦਾਬਾਦ। 


ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ ਆਪਣੀ ਪਹਿਲੀ ਸੂਚੀ ਵਿੱਚ 8 ਲੋਕ ਸਭਾ ਸੀਟਾਂ ‘ਤੇ ਉਮੀਦਵਾਰਾਂ ਦਾ ਨਾਮ ਐਲਾਨ ਕੀਤਾ ਸੀ। ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਲੰਧਰ ਤੋਂ ਮੌਜੂਦਾ ਸਾਂਸਦ ਸੁਸ਼ੀਲ ਰਿੰਕੂ ਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਬਣਾਇਆ ਗਿਆ ਹੈ।


ਇਹ ਵੀ ਪੜ੍ਹੋ : Baisakhi Festival: ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ ਸਬੰਧੀ 13 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ


ਇਸ ਤੋਂ ਇਲਾਵਾ ਫ਼ਰੀਦਕੋਟ ਹਲਕੇ ਤੋਂ ਕਰਮਜੀਤ ਅਨਮੋਲ ਤੇ ਬਠਿੰਡਾ ਹਲਕੇ ਤੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਉਮੀਦਵਾਰ ਬਣਾਇਆ ਗਿਆ ਹੈ, ਇਸ ਦੇ ਨਾਲ ਹੀ ਸੰਗਰੂਰ ਤੋਂ ਮੰਤਰੀ ਮੀਤ ਹੇਅਰ ਨੂੰ ਤੇ ਪਟਿਆਲਾ ਤੋਂ ਡਾ ਬਲਬੀਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ। ਹਾਲਾਂਕਿ ਸੁਸ਼ੀਲ ਰਿੰਕੂ ਬਾਅਦ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਇਲਾਵਾ ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਤੇ ਮਲਵਿੰਦਰ ਸਿੰਘ ਕੰਗ ਨੂੰ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ। ਆਮ ਆਦਮੀ ਪਾਰਟੀ ਬਾਕੀ ਸੀਟਾਂ ਉਪਰ ਵੀ ਜਲਦ ਉਮੀਦਵਾਰਾਂ ਦੇ ਐਲਾਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਆਪ ਆਗੂਆਂ ਵੱਲੋਂ ਇਸ ਸਬੰਧੀ ਰਣਨੀਤੀ ਉਲੀਕੀ ਜਾ ਰਹੀ ਹੈ।


ਇਹ ਵੀ ਪੜ੍ਹੋ : Sanjay Tandon News: ਭਾਜਪਾ ਨੇ ਚੰਡੀਗੜ੍ਹ ਤੋਂ ਕਿਰਨ ਖੇਰ ਦੀ ਕੱਟੀ ਟਿਕਟ; ਸੰਜੇ ਟੰਡਨ ਨੂੰ ਐਲਾਨਿਆ ਉਮੀਦਵਾਰ