ਭਗਵੰਤ ਮਾਨ ਦੀ ਕਿਸੇ ਵੀ ਗੱਲ ਦਾ ਭਰੋਸਾ ਨਹੀਂ, ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ DGP ਯਾਦਵ ਤਸਦੀਕ ਕਰਨ - ਮਜੀਠੀਆ
ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਆਪਣੇ ਫੇਸਬੁੱਕ ਪੇਜ ’ਤੇ ਲਾਈਵ ਹੋਏ, ਇਸ ਦੌਰਾਨ ਉਨ੍ਹਾਂ CM ਮਾਨ ’ਤੇ ਝੂਠ ਬੋਲਣ ਦਾ ਦੋਸ਼ ਲਾਇਆ, ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ 8 ਮਹੀਨਿਆਂ ਤੋਂ ਲਗਾਤਾਰ ਝੂਠ ਬੋਲ ਰਹੀ ਹੈ।
Goldy Brar Latest News: ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਆਪਣੇ ਫੇਸਬੁੱਕ ਪੇਜ ’ਤੇ ਲਾਈਵ ਹੋਏ, ਇਸ ਦੌਰਾਨ ਉਨ੍ਹਾਂ CM ਮਾਨ ’ਤੇ ਝੂਠ ਬੋਲਣ ਦਾ ਦੋਸ਼ ਲਾਇਆ।
ਮਜੀਠੀਆ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ 8 ਮਹੀਨਿਆਂ ਤੋਂ ਲਗਾਤਾਰ ਝੂਠ ਬੋਲ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ ਝੂਠ ਬੋਲ ਇਸ ਗੱਲ ਦੀ ਤਸਦੀਕ ਕਰ ਦਿੱਤੀ ਹੈ।
ਉਨ੍ਹਾਂ ਗ੍ਰਿਫ਼ਤਾਰ ਕੀਤੇ ਗਏ ਗੋਲਡੀ ਬਰਾੜ ਦੀ ਫ਼ੋਟੋ ਬਾਰੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਜੇਕਰ ਵਾਕਈ ਅਜਿਹਾ ਹੈ ਤਾਂ ਇਸ ਗ੍ਰਿਫ਼ਤਾਰੀ ਸਬੰਧੀ ਤਸਵੀਰਾਂ ਜਨਤਕ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ CM ਮਾਨ ਨੇ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਮਜੀਠੀਆ ਨੇ CM ਮਾਨ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਗੁਜਰਾਤ ਦੀਆਂ ਚੋਣਾਂ ’ਚ ਸਿਆਸੀ ਲਾਹਾ ਲੈਣ ਲਈ ਮੁੱਖ ਮੰਤਰੀ ਨੇ ਝੂਠ ਬੋਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਗਵੰਤ ਮਾਨ ਦੀ ਕਿਸੇ ਵੀ ਗੱਲ ’ਤੇ ਯਕੀਨ ਨਹੀਂ ਹੈ, ਇਸ ਲਈ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ’ਤੇ ਡੀ. ਜੀ. ਪੀ. ਗੌਰਵ ਯਾਦਵ ਨੂੰ ਬਿਆਨ ਦੇਣਾ ਚਾਹੀਦਾ ਹੈ।
ਵੇਖੋ, ਅਕਾਲੀ ਆਗੂ ਬਿਕਰਮ ਮਜੀਠੀਆ ਕੀ ਬੋਲੇ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੇ ਮੁੱਦੇ ’ਤੇ
ਬਿਕਰਮ ਮਜੀਠੀਆ ਨੇ ਕਿਹਾ ਕਿ ਉਹ ਵੀ ਚਾਹੁੰਦੇ ਹਨ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਿਸ਼ ਘੜਨ ਵਾਲੇ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ। ਪਰ ਅਸਲੀਅਤ ਇਹ ਹੈ ਕਿ ਹਾਲ ਦੀ ਘੜੀ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਫ਼ਵਾਹਾਂ ਸਾਹਮਣੇ ਆ ਰਹੀਆਂ ਹਨ ਪਰ ਗ੍ਰਿਫ਼ਤਾਰੀ ਸਬੰਧੀ ਕੋਈ ਸਬੂਤ ਨਹੀਂ ਹੈ।
ਇਹ ਵੀ ਪੜ੍ਹੋ: ਜਗਮੀਤ ਬਰਾੜ ਇਕੱਲੇ ਰਹਿ ਗਏ ਆਪਣੀ ਬਣਾਈ ਤਾਲਮੇਲ ਕਮੇਟੀ ’ਚ