CM ਪੰਜਾਬ ਵੀ ਹੋਏ 'ਅੰਦੋਲਨਜੀਵੀ' , No Farmer, No Food' ਦਾ 'ਬਿੱਲਾ' ਲਾ ਕੇ ਕੀਤਾ ਕਿਸਾਨ ਮੇਲੇ ਦਾ ਉਦਘਾਟਨ
Advertisement
Article Detail0/zeephh/zeephh988176

CM ਪੰਜਾਬ ਵੀ ਹੋਏ 'ਅੰਦੋਲਨਜੀਵੀ' , No Farmer, No Food' ਦਾ 'ਬਿੱਲਾ' ਲਾ ਕੇ ਕੀਤਾ ਕਿਸਾਨ ਮੇਲੇ ਦਾ ਉਦਘਾਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ (PAU Ludhiana) ਵੱਲੋਂ ਸ਼ੁਰੂ ਕੀਤੇ ਗਏ ਕਿਸਾਨ ਮੇਲੇ (Kisan Mela) ਦਾ ਵਰਚੁਅਲ ਉਦਘਾਟਨ ਕੀਤਾ।  ਇਸ ਮੌਕੇ ਉਨ੍ਹਾਂ ਨੇ ਇਕ ਵਾਰ ਫਿਰ ਤੋਂ ਕਿਸਾਨੀ ਅੰਦੋਲਨ ਦੀ ਹਿਮਾਇਤ ਕੀਤੀ ਤੇ 'No Farmer, No Food' ਦਾ ਬੈਚ ਲਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। 

CM ਪੰਜਾਬ  ਵੀ ਹੋਏ 'ਅੰਦੋਲਨਜੀਵੀ' , No Farmer, No Food' ਦਾ 'ਬਿੱਲਾ' ਲਾ ਕੇ ਕੀਤਾ ਕਿਸਾਨ ਮੇਲੇ ਦਾ ਉਦਘਾਟਨ

ਨੀਤਿਕਾ ਮਹੇਸ਼ਵਰੀ/ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ (PAU Ludhiana) ਵੱਲੋਂ ਸ਼ੁਰੂ ਕੀਤੇ ਗਏ ਕਿਸਾਨ ਮੇਲੇ (Kisan Mela) ਦਾ ਵਰਚੁਅਲ ਉਦਘਾਟਨ ਕੀਤਾ।  ਇਸ ਮੌਕੇ ਉਨ੍ਹਾਂ ਨੇ ਇਕ ਵਾਰ ਫਿਰ ਤੋਂ ਕਿਸਾਨੀ ਅੰਦੋਲਨ ਦੀ ਹਿਮਾਇਤ ਕੀਤੀ ਤੇ 'No Farmer, No Food' ਦਾ ਬੈਚ ਲਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। 
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਜਾਨ ਹੈ। ਜੇਕਰ ਅਜੇ ਵੀ ਸਹੀ ਕਦਮ ਨਾ ਚੁੱਕੇ ਗਏ ਤਾਂ ਆਬਾਦੀ ਵਧਦੀ ਜਾਵੇਗੀ ਤੇ ਖੇਤੀ ਉਤਪਾਦਨ ਘੱਟ ਜਾਵੇਗਾ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਸਮੇਂ ਵਿਚ ਕੀਤੀ ਜਾਣ ਵਾਲੀ ਖੇਤੀ ਤਕਨੀਕ ਨੂੰ ਵੀ ਯਾਦ ਕੀਤਾ। 

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੂਰੀ ਧਰਤੀ ਉੱਤੇ ਹਿੰਦੂਸਤਾਨ ਹਿੱਸੇ 1.5 ਫੀਸਦੀ ਜ਼ਮੀਨ ਹੈ। ਇਸ ਉੱਤੇ ਵੀ ਪੰਜਾਬ ਸਭ ਤੋਂ ਵਧੇਰੇ ਅੰਨ ਪੈਦਾ ਕਰਨ ਵਾਲਾ ਸੂਬਾ ਹੈ,
 ਇਸ ਵਿਚ ਸਾਡੀਆਂ ਯੂਨੀਵਰਸਿਟੀਆਂ ਬਹੁਤ ਵਧੀਆ ਕੰਮ ਕਰ ਰਹੀਆਂ ਹਨ। ਇਨ੍ਹਾਂ ਦਾ ਕਿਸਾਨਾਂ ਨੂੰ ਫਾਇਦਾ ਲੈਣਾ ਚਾਹੀਦਾ ਹੈ, ਇਨ੍ਹਾਂ ਯੂਨੀਵਰਸਿਟੀਆਂ ਨਾਲ ਕਿਸਾਨਾਂ ਨੂੰ ਖੇਤੀ ਦੇ ਨਵੇਂ ਢੰਗਾਂ ਦਾ ਪਤਾ ਲੱਗੇਗਾ, ਨਵੀਂ ਬ੍ਰੀਡਿੰਗ ਦਾ ਪੱਤਾ ਲੱਗੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਦੀ ਹਿੰਮਤ ਉੱਤੇ ਮਾਣ ਹੈ। ਪੰਜਾਬ ਖੇਤੀ ਦੀ ਪੈਦਾਵਾਰ ਵਿਚ ਰਿਕਾਰਡ ਕਾਇਮ ਕਰ ਰਿਹਾ ਹੈ।

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਸਮਝਾਉਣ ਦੀ ਬਜਾਏ ਕੇਂਦਰ ਨੂੰ ਪਹਿਲਾਂ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ,  ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨ ਕਿਸੇ ਨੂੰ ਪਸੰਦ ਹੋਣ ਪਰ ਪੰਜਾਬ ਦੇ ਕਿਸਾਨਾਂ ਨੂੰ ਇਹ ਪਸੰਦ ਨਹੀਂ ਹਨ। 

Trending news