ਚੰਡੀਗੜ: ਮਹਾਰਾਸ਼ਟਰ 'ਚ ਸਿਆਸੀ ਹਲਚਲ ਆਖਿਰ ਰੁਕ ਗਈ ਹੈ ਪਰ ਮਹਾਰਾਸ਼ਟਰ ਤੋਂ ਬਾਅਦ ਹੁਣ ਪੰਜਾਬ 'ਚ ਵੀ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਦਰਅਸਲ ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਹਫ਼ਤੇ ਰਸਮੀ ਤੌਰ 'ਤੇ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਲੰਡਨ 'ਚ ਹਨ ਅਤੇ ਅਗਲੇ ਹਫਤੇ ਉਨ੍ਹਾਂ ਦੇ ਭਾਰਤ ਪਰਤਣ ਦੀ ਸੰਭਾਵਨਾ ਹੈ। ਉਹਨਾਂ ਦੇ ਭਾਰਤ ਆਉਣ ਤੋਂ ਬਾਅਦ ਉਹ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਭੰਗ ਕਰਕੇ ਭਾਜਪਾ ਵਿਚ ਜਾ ਸਕਦੇ ਹਨ।


COMMERCIAL BREAK
SCROLL TO CONTINUE READING

 


ਇਲਾਜ ਲਈ ਲੰਡਨ ਗਏ ਹਨ ਕੈਪਟਨ


ਕੈਪਟਨ ਅਮਰਿੰਦਰ ਸਿੰਘ ਸਿਹਤ ਖਰਾਬ ਹੋਣ ਕਾਰਨ ਇਲਾਜ ਲਈ ਲੰਡਨ ਗਏ ਹੋਏ ਹਨ ਅਤੇ ਅਗਲੇ ਹਫਤੇ ਉਨ੍ਹਾਂ ਦੇ ਭਾਰਤ ਪਰਤਣ ਦੀ ਸੰਭਾਵਨਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਭਾਰਤ ਪਰਤਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨਾ ਸਿਰਫ ਰਸਮੀ ਤੌਰ 'ਤੇ ਭਾਜਪਾ 'ਚ ਸ਼ਾਮਲ ਹੋਣਗੇ, ਸਗੋਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ 'ਚ ਰਲੇਵਾਂ ਕਰਨਗੇ। ਦੱਸ ਦੇਈਏ ਕਿ ਕੈਪਟਨ ਨੇ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਕੇ ਨਵੀਂ ਪਾਰਟੀ ਬਣਾਈ ਸੀ ਅਤੇ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਸਨ।


 


ਕੈਪਟਨ ਦੇ ਕਈ ਕਰੀਬੀ ਭਾਜਪਾ ਵਿਚ ਚਲੇ ਗਏ


ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਪਹਿਲਾਂ ਉਨ੍ਹਾਂ ਦੇ ਕਈ ਕਰੀਬੀ ਨੇਤਾ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਚੁੱਕੇ ਹਨ। ਇਨ੍ਹਾਂ ਵਿਚ ਸੁਨੀਲ ਜਾਖੜ ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ, ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਕਾਂਗੜ ਦਾ ਨਾਂ ਸ਼ਾਮਿਲ ਹੈ। ਸੂਤਰਾਂ ਮੁਤਾਬਕ ਭਾਜਪਾ ਸਾਹਮਣੇ ਇਸ ਸਮੇਂ ਸਭ ਤੋਂ ਵੱਡੀ ਚੁਣੌਤੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਕਿਵੇਂ ਆਪਣੇ ਨਾਲ ਜੋੜਨਾ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਨੀਤ ਕੌਰ ਚਾਹੁੰਦੀ ਹੈ ਕਿ ਭਾਜਪਾ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ ਨੂੰ ਪਟਿਆਲਾ ਤੋਂ ਲੋਕ ਸਭਾ ਟਿਕਟ ਦੇਣ ਦਾ ਵਾਅਦਾ ਕਰੇ। ਇਸ ਦੇ ਨਾਲ ਹੀ ਭਾਜਪਾ ਲੀਡਰਸ਼ਿਪ ਇਸ ਗੱਲ ਤੋਂ ਖੁਸ਼ ਨਹੀਂ ਹੈ ਕਿ ਪ੍ਰਨੀਤ ਕੌਰ ਨੇ ਅਜੇ ਤੱਕ ਕਾਂਗਰਸ ਨਹੀਂ ਛੱਡੀ ਹੈ। ਇਸ ਦੇ ਨਾਲ ਹੀ ਭਾਜਪਾ ਵੀ ਪਟਿਆਲਾ ਤੋਂ ਜੈ ਇੰਦਰ ਕੌਰ ਨੂੰ ਟਿਕਟ ਦੇਣ ਲਈ ਤਿਆਰ ਨਹੀਂ ਹੈ।