Captain Amarinder Rumors Of Meeting Sonia Gandhi News: ਭਾਰਤੀ ਜਨਤਾ ਪਾਰਟੀ ਦੇ (Bhartiya Janta Party)  ਸੀਨੀਅਰ ਆਗੂ ਅਤੇ ਪੰਜਾਬ ਦੇ ਦੋ ਵਾਰ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਸ਼ਲ ਮੀਡੀਆ ਦੇ ਕੁਝ ਨਿਊਜ਼ ਪਲੇਟਫਾਰਮਾਂ 'ਤੇ ਫੈਲ ਰਹੀਆਂ ਅਫਵਾਹਾਂ ਨੂੰ ਖਾਰਜ ਕਰ ਦਿੱਤਾ ਹੈ। ਕਿਹਾ ਜਾ ਰਿਹਾ ਸੀ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh)  ਨੇ ਸੋਨਿਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬੇਬੁਨਿਆਦ ਅਫਵਾਹਾਂ ਹਨ, ਬਿਨਾਂ ਕਿਸੇ ਸਚਾਈ ਦੇ। 


COMMERCIAL BREAK
SCROLL TO CONTINUE READING

ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ  ਜੇ.ਪੀ. ਨੱਡਾ ਪ੍ਰਤੀ ਵਚਨਬੱਧ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ (Captain Amarinder Singh) ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲਈ ਆਪਣਾ ਮਨ ਬਣਾ ਲਿਆ ਹੈ ਅਤੇ ਉਹ ਹਮੇਸ਼ਾ ਭਾਜਪਾ ਪ੍ਰਤੀ ਵਚਨਬੱਧ ਰਹਿਣਗੇ। ਉਸਨੇ ਕਿਹਾ ਕਿ  "ਅਜਿਹੇ ਪੜਾਅ 'ਤੇ ਤੁਸੀਂ ਪਿੱਛੇ ਮੁੜ ਕੇ ਨਹੀਂ ਦੇਖਦੇ" ਇਹ ਉਸਦੀ ਜ਼ਿੰਦਗੀ ਦਾ ਸਿਧਾਂਤ ਹੈ ਕਿ ਇੱਕ ਵਾਰ ਲਿਆ ਗਿਆ ਫੈਸਲਾ ਕਦੇ ਵਾਪਸ ਨਹੀਂ ਲਿਆ ਜਾ ਸਕਦਾ।


ਇਹ ਵੀ ਪੜ੍ਹੋ: Mohali News:  ਵਿਦੇਸ਼ ਭੇਜਣ ਦੇ ਨਾਮ 'ਤੇ ਕਰੋੜਾਂ ਦੀ ਠੱਗੀ- ਇਮੀਗ੍ਰੇਸ਼ਨ ਕੰਪਨੀ 'ਤੇ 7 ਪਰਚੇ ਦਰਜ,  ਮੁੱਖ ਆਰੋਪੀ ਕਾਬੂ

ਗੌਰਤਲਬ ਹੈ ਕਿ ਅਮਰਿੰਦਰ ਸਿੰਘ ਦਾ ਬੇਟਾ ਰਣਇੰਦਰ ਸਿੰਘ ਅਤੇ ਬੇਟੀ ਜੈ ਇੰਦਰ ਕੌਰ ਵੀ ਉਨ੍ਹਾਂ ਨਾਲ ਭਾਜਪਾ 'ਚ ਸ਼ਾਮਲ ਹੋ ਗਏ ਹਨ। ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕਾਂਗਰਸ ਛੱਡਣ ਤੋਂ ਬਾਅਦ 2021 ਵਿੱਚ ਪੀਐਲਸੀ ਦਾ ਗਠਨ ਕੀਤਾ ਸੀ, ਪਰ ਉਨ੍ਹਾਂ ਦੀ ਪਾਰਟੀ 2022 ਦੀਆਂ ਰਾਜ ਵਿਧਾਨ ਸਭਾ ਚੋਣਾਂ ਵਿੱਚ ਕੋਈ ਵੀ ਸੀਟ ਜਿੱਤਣ ਵਿੱਚ ਅਸਫਲ ਰਹੀ। ਉਹ ਖੁਦ ਆਪਣੇ ਗ੍ਰਹਿ ਹਲਕੇ ਪਟਿਆਲਾ ਸ਼ਹਿਰ ਤੋਂ ਚੋਣ ਹਾਰ ਗਏ ਸਨ। 


ਕਾਂਗਰਸ ਦੇ ਸਾਬਕਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਸਾਲ ਪਹਿਲਾਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ 19 ਸਤੰਬਰ 2022 ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਅਤੇ ਉਨ੍ਹਾਂ ਨੇ ਆਪਣੀ ਪੰਜਾਬ ਲੋਕ ਕਾਂਗਰਸ (ਪੀਐਲਸੀ) ਨੂੰ ਭਾਰਤੀ ਜਨਤਾ ਪਾਰਟੀ ਵਿੱਚ ਮਿਲਾ ਦਿੱਤਾ। 


ਅਮਰਿੰਦਰ ਸਿੰਘ (Captain Amarinder Singh) ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਅਫਵਾਹਾਂ ਨੂੰ ਬੇਸ਼ੱਕ ਸਿਰੇ ਤੋਂ ਨਕਾਰ ਦਿੱਤਾ ਹੈ ਪਰ ਇਨ੍ਹਾਂ ਅਫਵਾਹਾਂ ਨੇ ਪੰਜਾਬ ਦੀ ਸਿਆਸਤ ਗਰਮਾ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿੱਚ ਲੋਕ ਸਭਾ ਚੋਣਾਂ ਹਨ, ਇਸ ਲਈ ਕਾਂਗਰਸ ਅਤੇ ਅਮਰਿੰਦਰ ਸਿੰਘ ਵੱਲੋਂ ਚੁੱਕੇ ਜਾਣ ਵਾਲੇ ਕਦਮ ਅਹਿਮ ਹੋਣਗੇ।

(ਰੋਹਿਤ ਬਾਂਸਲ ਦੀ ਰਿਪੋਰਟ)