ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅੱਜ ਤੈਅ ਪ੍ਰੋਗਰਾਮ ਅਨੁਸਾਰ ਆਪਣੇ ਚੰਡੀਗੜ੍ਹ ਨੇੜੇ ਸਥਿਤ ਸਿਸਵਾਂ ਫ਼ਾਰਮ ਹਾਊਸ ਤੋਂ  ਦਿੱਲੀ ਲਈ ਰਵਾਨਾ ਹੋਏ। ਕੈਪਟਨ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ 6 ਤੋਂ 7 ਸਾਬਕਾ ਕਾਂਗਰਸੀ ਵਿਧਾਇਕਾਂ ਦੀ ਵੀ ਭਾਜਪਾ ’ਚ ਸ਼ਾਮਲ ਹੋਣ ਦੀ ਚਰਚਾ ਹੈ। 


COMMERCIAL BREAK
SCROLL TO CONTINUE READING

 



ਪਾਰਟੀ ਦੇ ਬੁਲਾਰੇ ਪ੍ਰਿਤਪਾਲ ਬਲੀਏਵਾਲ ਨੇ ਕੀਤੀ ਪੁਸ਼ਟੀ
ਇਸ ਮੌਕੇ ਪਾਰਟੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਦੱਸਿਆ ਕਿ ਸੋਮਵਾਰ (19 ਸਤੰਬਰ) ਨੂੰ ਭਾਜਪਾ ਪ੍ਰਧਾਨ ਜੇਪੀ ਨੱਢਾ (J. P. Nadha) ਦੀ ਹਾਜ਼ਰੀ ’ਚ ਕੈਪਟਨ ਅਮਰਿੰਦਰ ਸਿੰਘ ਭਾਜਪਾ ’ਚ ਸ਼ਾਮਲ ਹੋਣਗੇ। ਇਸ ਦੌਰਾਨ ਉਹ ਪੰਜਾਬ ਲੋਕ ਕਾਂਗਰਸ (PLC) ਦਾ ਭਾਜਪਾ ’ਚ ਰਲੇਵੇਂ ਦਾ ਵੀ ਐਲਾਨ ਕਰਨਗੇ। 



ਜ਼ਿਕਰਯੋਗ ਹੈ ਕਿ ਕੈਪਟਨ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਮਗਰੋਂ ਨਵੰਬਰ 2021 ’ਚ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਗਠਨ ਕੀਤਾ ਗਿਆ ਸੀ। 


 



ਕੈਪਟਨ ਦੇ ਭਾਜਪਾ ’ਚ ਸ਼ਾਮਲ ਹੋਣ ਨਾਲ ਕਿਸਨੂੰ ਫ਼ਾਇਦਾ, ਕਿਸਨੂੰ ਨੁਕਸਾਨ!
ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਭਾਜਪਾ ’ਚ ਰਲੇਵੇਂ ਬਾਰੇ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਪੰਜਾਬ ਦੀ ਰਾਜਨੀਤੀ ’ਚ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ’ਚ ਜਾਣ ਨਾਲ ਕੋਈ ਖ਼ਾਸ ਅਸਰ ਨਹੀਂ ਪਵੇਗਾ। ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਰਹਿੰਦਿਆਂ ਸਹੀ ਢੰਗ ਨਾਲ ਕੰਮ ਕੀਤਾ ਹੁੰਦਾ ਤਾਂ ਦੇਸ਼ ’ਚ ਕਾਂਗਰਸ ਦੇ ਮੁੜ ਸੁਰਜੀਤ ਹੋਣ ਦਾ ਰਾਹ ਜ਼ਰੂਰ ਖੁੱਲ੍ਹ ਸਕਦਾ ਸੀ। 



ਪਰਿਵਾਰ ਲਈ ਕੌਮੀ ਰਾਜਨੀਤੀ ’ਚ ਜਾਣ ਦਾ ਖੁੱਲ੍ਹੇਗਾ ਰਾਹ
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ’ਚ ਸ਼ਮੂਲੀਅਤ ਨਾਲ ਪਟਿਆਲਾ ਦੇ ਸ਼ਾਹੀ ਪਰਿਵਾਰ ਦੀ ਅਗਲੀ ਪੀੜ੍ਹੀ ਦੀ ਕੌਮੀ ਸਿਆਸਤ (National Politics) ’ਚ ਐਂਟਰੀ ਜ਼ਰੂਰ ਹੋ ਸਕਦੀ ਹੈ। ਪਹਿਲਾਂ ਕੈਪਟਨ ਦੇ ਪੁੱਤਰ ਰਣਇੰਦਰ ਵੀ ਸਿਆਸਤ ’ਚ ਆਏ ਸਨ, ਪਰ ਸਫ਼ਲ ਨਹੀਂ ਹੋ ਸਕੇ। ਹੁਣ ਉਨ੍ਹਾਂ ਦੀ ਬੇਟੀ ਜੈਇੰਦਰ ਕੌਰ ਪਟਿਆਲਾ ’ਚ ਲੰਮੇ ਸਮੇਂ ਤੋਂ ਸਰਗਰਮ ਹਨ, ਉਨ੍ਹਾਂ ਦੀ ਸਿਆਸਤ ’ਚ ਐਂਟਰੀ ਜ਼ਰੂਰ ਹੋ ਸਕਦੀ ਹੈ।