Captain Amarinder Singh: ਕੈਪਟਨ ਅਮਰਿੰਦਰ ਸਿੰਘ ਨੇ ਜਸਟਿਨ ਟਰੂਡੋ ਦੇ ਬਿਆਨ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ
Captain Amarinder Singh: ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤ ਸਰਕਾਰ `ਤੇ ਲਾਏ ਦੋਸ਼ਾਂ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਅੱਗੇ ਆਏ ਹਨ।
Captain Amarinder Singh: ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤ ਸਰਕਾਰ 'ਤੇ ਲਾਏ ਦੋਸ਼ਾਂ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਅੱਗੇ ਆਏ ਹਨ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਦਾਅਵਾ ਗਲਤ ਹੈ।
ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਕਤਲ ਕੈਨੇਡਾ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦਰਮਿਆਨ ਅੰਦਰੂਨੀ ਕਲੇਸ਼ ਦਾ ਨਤੀਜਾ ਹੈ। ਕੈਪਟਨ ਨੇ ਟਰੂਡੋ ਦੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਟਰੂਡੋ ਬਦਕਿਸਮਤੀ ਨਾਲ ਵੋਟ ਬੈਂਕ ਦੀ ਰਾਜਨੀਤੀ ਦੇ ਜਾਲ ਵਿੱਚ ਫਸ ਗਏ ਹਨ।
ਉਨ੍ਹਾਂ ਨੇ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਨੂੰ ਖ਼ਤਰੇ ਵਿੱਚ ਪਾਇਆ ਹੋਇਆ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕਿਸੇ ਵੀ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਬਿਨਾਂ ਸਬੂਤਾਂ ਦੇ ਬਿਆਨ ਦੇਣਾ ਬਹੁਤ ਗੈਰ-ਜ਼ਿੰਮੇਵਾਰਾਨਾ ਹੈ, ਕਿਉਂਕਿ ਉਹ ਇਹ ਸਭ ਵੋਟ ਬੈਂਕ ਲਈ ਕਰ ਰਹੇ ਹਨ।
ਭਾਰਤੀ ਦੂਤਾਵਾਸ 'ਤੇ ਹਮਲੇ 'ਤੇ ਕੈਨੇਡਾ ਨੇ ਚੁੱਪੀ ਧਾਰੀ ਰੱਖੀ
ਉਨ੍ਹਾਂ ਕਿਹਾ ਕਿ ਉਥੇ ਭਾਰਤੀ ਲੋਕਾਂ 'ਤੇ ਹਮਲਾ ਕੀਤਾ ਗਿਆ ਅਤੇ ਡਿਪਲੋਮੈਟਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਪਰ ਕੈਨੇਡੀਅਨ ਸਰਕਾਰ ਨੇ ਕੋਈ ਬਣਦੀ ਕਾਰਵਾਈ ਨਹੀਂ ਕੀਤੀ। ਕੀ ਕੈਨੇਡਾ ਦੀ ਸਰਕਾਰ ਨੇ ਉਥੇ ਭਾਰਤੀ ਦੂਤਾਵਾਸਾਂ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ਼ ਕੋਈ ਕਾਰਵਾਈ ਕੀਤੀ ਹੈ? ਅਜਿਹੇ ਦੋਸ਼ ਲਗਾ ਕੇ ਟਰੂਡੋ ਉਸ ਦੇਸ਼ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ 2018 ਵਿੱਚ ਭਾਰਤ ਫੇਰੀ ਦੌਰਾਨ ਜਦੋਂ ਉਹ ਟਰੂਡੋ ਨੂੰ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਮਿਲੇ ਸਨ ਤਾਂ ਉਨ੍ਹਾਂ ਨੇ ਉਨ੍ਹਾਂ ਨਾਲ ਸਾਰੀ ਜਾਣਕਾਰੀ ਸਾਂਝੀ ਕੀਤੀ ਸੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਕੈਨੇਡਾ ਦੇ ਤਤਕਾਲੀ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਆਪਣੀ ਭਾਰਤ ਫੇਰੀ ਦੌਰਾਨ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ। ਕਿਉਂਕਿ ਸੱਜਣ ਵਰਲਡ ਸਿੱਖ ਆਰਗੇਨਾਈਜੇਸ਼ਨ ਨਾਲ ਜੁੜਿਆ ਹੋਇਆ ਸੀ, ਜੋ ਲੰਬੇ ਸਮੇਂ ਤੋਂ ਭਾਰਤ ਦੇ ਖਿਲਾਫ ਕੰਮ ਕਰ ਰਹੀ ਸੀ।
ਇਹ ਵੀ ਪੜ੍ਹੋ : India vs Canada: ਕੈਨੇਡੀਅਨ ਕੂਟਨੀਤਕ ਨੂੰ ਭਾਰਤ ਸਰਕਾਰ ਨੇ ਹਟਾਇਆ, 5 ਦਿਨਾਂ 'ਚ ਭਾਰਤ ਛੱਡਣ ਦੇ ਦਿੱਤੇ ਨਿਰਦੇਸ਼