2021 ਵਿੱਚ ਕੈਪਟਨ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਦੀ ਸ਼ੁਰੂਆਤ ਕੀਤੀ ਸੀ।
Trending Photos
Captain Amarinder Singh likely to be new Maharashtra Governor news: ਸੂਤਰਾਂ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦੇ ਅਗਲੇ ਰਾਜਪਾਲ ਵਜੋਂ ਨਿਯੁਕਤ ਕੀਤਾ ਜਾ ਸਕਦਾ ਹੈ।
ਦੱਸ ਦਈਏ ਕਿ ਮਹਾਰਾਸ਼ਟਰ ਦੇ ਮੌਜੂਦਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਵੱਲੋਂ ਹਾਲ ਹੀ ਵਿੱਚ ਅਸਤੀਫਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਖ਼ਬਰਾਂ ਆ ਰਹੀਆਂ ਹਨ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਅਗਲਾ ਰਾਜਪਾਲ ਬਣਾਇਆ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਭਗਵੰਤ ਮਾਨ ਹਾਲ ਹੀ 'ਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਕੈਪਟਨ ਪਟਿਆਲਾ ਤੋਂ ਵਿਧਾਨ ਸਭਾ ਦੇ ਚੁਣੇ ਹੋਏ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
2002 ਤੋਂ 2007 ਤੱਕ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਦੇ ਪਿਤਾ ਪਟਿਆਲਾ ਰਿਆਸਤ ਦੇ ਆਖਰੀ ਮਹਾਰਾਜਾ ਸਨ। ਜ਼ਿਕਰਯੋਗ ਹੈ ਕਿ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਸੀਟ ਤੋਂ ਜਿੱਤ ਹਾਸਿਲ ਕੀਤੀ ਸੀ।
ਇਹ ਵੀ ਪੜ੍ਹੋ: ਬਠਿੰਡਾ 'ਚ CM ਭਗਵੰਤ ਮਾਨ ਨੇ ਲਹਿਰਾਇਆ ਝੰਡਾ, ਪੰਜਾਬੀਆਂ ਲਈ ਕੀਤੇ ਵੱਡੇ ਐਲਾਨ
2021 ਵਿੱਚ ਕੈਪਟਨ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਦੀ ਸ਼ੁਰੂਆਤ ਕੀਤੀ ਸੀ। ਪੰਜਾਬ ਲੋਕ ਕਾਂਗਰਸ ਨੇ ਭਾਜਪਾ ਨਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਹਾਲਾਂਕਿ ਉਨ੍ਹਾਂ ਦਾ ਇਹ ਫਾਰਮੂਲਾ ਕੰਮ ਨਹੀਂ ਕੀਤਾ ਸੀ।
ਪਹਿਲਾਂ ਕਿਹਾ ਜਾ ਰਿਹਾ ਸੀ ਕਿ ਕੈਪਟਨ ਰਾਹੀਂ ਭਾਜਪਾ ਪੰਜਾਬ ਲਈ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਰੋਡਮੈਪ ਬਣਾ ਸਕਦੀ ਹੈ। ਪਰ ਹੁਣ ਖਬਰਾਂ ਆ ਰਹੀਆਂ ਹਨ ਕਿ ਕੈਪਟਨ ਨੂੰ ਮਹਾਰਾਸ਼ਟਰ ਦੇ ਅਗਲੇ ਰਾਜਪਾਲ ਵਜੋਂ ਨਿਯੁਕਤ ਕੀਤਾ ਜਾ ਸਕਦਾ ਹੈ। ਹਾਲਾਂਕਿ ਹੁਣ ਤੱਕ ਇਸ ਬਾਰੇ ਕੋਈ ਸਪਸ਼ਟੀਕਰਨ ਨਹੀਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਝੜਪ: ਲਤੀਫਪੁਰਾ ਵਾਸੀਆਂ ਨੇ ਰਾਜਪਾਲ ਦਾ ਕਰਨਾ ਸੀ ਘਿਰਾਓ
(For more news apart from Captain Amarinder Singh most likely to be appointed new Maharashtra Governor, stay tuned to Zee PHH)