ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗ੍ਰਹਿ ਮੰਤਰੀ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਦੇ ਰੂਪ-ਰੇਖਾ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਵੱਧ ਰਹੇ ਅੱਤਵਾਦ ਦੇ ਮਾਮਲਿਆਂ ਨੂੰ ਲੈ ਕੇ ਸੁਰੱਖਿਆ ਪੱਖੋ ਵੀ ਗੱਲਬਾਤ ਕੀਤੀ ਗਈ।



COMMERCIAL BREAK
SCROLL TO CONTINUE READING

ਸਾਬਕਾ ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਕਸਰ ਹੀ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜਤਾਈ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਮਾਹੌਲ ਖਰਾਬ ਕੀਤਾ ਜਾ ਰਿਹਾ ਸੀ ਜਿਸ ਦੇ ਚਲਦਿਆ NIA  ਵੱਲੋਂ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਜ ਤੋਂ ਨਹੀਂ ਬਹੁਤ ਦਿਨਾਂ ਤੋਂ ਅੱਤਵਾਦ ਵਧ ਰਿਹਾ ਹੈ। ਪਾਕਿਸਤਾਨ ਤੋਂ ਡਰੋਨ ਰਾਹੀ ਨਸ਼ਾ ਤੇ ਹਥਿਆਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਈਨੇ ਨਹੀਂ ਰੱਖਦਾ ਤੁਸੀ ਸਰਕਾਰ ਵਿੱਚ ਹੋ ਜਾਂ ਨਹੀਂ, ਪੰਜਾਬ ਦੀ ਸੁਰੱਖਿਆ ਜ਼ਰੂਰੀ ਹੈ ਇਸ ਦੇ ਲਈ ਗ੍ਰਹਿ ਮੰਤਰੀ ਨਾਲ ਚਰਚਾ ਕੀਤੀ ਗਈ।