ਜਾਣੋ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਖ਼ਬਰਾਂ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀ ਕਿਹਾ
ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਜਿਵੇਂ ਉਨ੍ਹਾਂ ਨੂੰ ਚੰਗਾ ਲੱਗਦਾ ਹੈ, ਉਹ ਉਨ੍ਹਾਂ ਨੂੰ ਮਨਜ਼ੂਰ ਹੈ।
Captain Amarinder Singh on news of being appointed as Maharastra Governor: ਭਗਤ ਸਿੰਘ ਕੋਸ਼ਿਆਰੀ ਦੇ ਅਸਤੀਫ਼ਾ ਦੇਣ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਸਨ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦੇ ਰਾਜਪਾਲ ਵਜੋਂ ਨਿਯੁਕਤ ਕੀਤਾ ਜਾ ਸਕਦਾ ਹੈ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਸੀ।
ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੁਦ ਅਜਿਹੀਆਂ ਖ਼ਬਰਾਂ 'ਤੇ ਪ੍ਰਤੀਕ੍ਰਿਆ ਦਿੱਤੀ ਗਈ ਹੈ। ਦੱਸ ਦਈਏ ਕਿ ਕੈਪਟਨ ਦਾ ਬਿਆਨ ਸਾਹਮਣੇ ਆਇਆ ਹੈ ਕਿ ਉਨ੍ਹਾਂ ਨੂੰ ਅਜਿਹੀ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ ਗਿਆ ਹੈ ਅਤੇ ਇਸ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਅਜਿਹੀਆਂ ਗੱਲਾਂ ਮੀਡੀਆ ਰਾਹੀਂ ਹੀ ਪਤਾ ਲੱਗ ਰਹੀਆਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਜਿਵੇਂ ਉਨ੍ਹਾਂ ਨੂੰ ਚੰਗਾ ਲੱਗਦਾ ਹੈ, ਉਹ ਉਨ੍ਹਾਂ ਨੂੰ ਮਨਜ਼ੂਰ ਹੈ। ਵੀਰਵਾਰ ਨੂੰ ਕੈਪਟਨ ਹਰਿਆਣਾ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਮਹਾਰਾਸ਼ਟਰ ਦੇ ਰਾਜਪਾਲ ਵਜੋਂ ਨਿਯੁਕਤ ਕੀਤੇ ਜਾਣ ਦੀਆਂ ਖ਼ਬਰਾਂ 'ਤੇ ਸਪਸ਼ਟੀਕਰਨ ਦਿੱਤਾ।
ਇਹ ਵੀ ਪੜ੍ਹੋ: Punjab news: ਅੰਮ੍ਰਿਤਸਰ ‘ਚ ਮੁੜ ਦਾਖਲ ਹੋਇਆ ਪਾਕਿਸਤਾਨੀ ਡਰੋਨ, ਹੈਰੋਇਨ ਹੋਈ ਬਰਾਮਦ
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ ਅਤੇ ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਮੇਂ-ਸਮੇਂ ‘ਤੇ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਦਾ ਮੁੱਦਾ ਚੁੱਕਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਹਾਲ ਹੀ 'ਚ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਦੌਰਾਨ ਕਿਹਾ ਗਿਆ ਸੀ ਕਿ ਪੰਜਾਬ ਦੇ ਸਕੂਲਾਂ ਵਿੱਚ ਨਸ਼ਾ ਦਾਖਲ ਹੋ ਗਿਆ ਹੈ।
ਇਹ ਵੀ ਪੜ੍ਹੋ: Gautam Adani net worth: ਜਾਣੋ ਕਿਵੇਂ ਕੁਝ ਹੀ ਦਿਨਾਂ 'ਚ ਟਾਪ-20 ਅਮੀਰਾਂ ਦੀ ਸੂਚੀ ‘ਚੋਂ ਬਾਹਰ ਹੋਏ ਗੌਤਮ ਅਡਾਨੀ
(For more updates apart from Captain Amarinder Singh on news of being appointed as Maharastra Governor, stay tuned to Zee PHH)