Captain Amarinder Singh on Punjab law and order news: ਅਜਨਾਲਾ ਕਾਂਡ (Ajnala violence) ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਕਾਨੂੰਨ ਵਿਵਸਥਾ ਨੂੰ ਸੰਭਾਲ ਨਹੀਂ ਸਕਦੀ ਤਾਂ ਕੇਂਦਰ ਨੂੰ ਸਥਿਤੀ ਨਾਲ ਨਜਿੱਠਣ ਲਈ ਦਖਲ ਦੇਣਾ ਚਾਹੀਦਾ ਹੈ। 


COMMERCIAL BREAK
SCROLL TO CONTINUE READING

ਨਿਊਜ਼ ਏਜੇਂਸੀ ਏਐਨਆਈ ਨਾਲ ਗੱਲ ਕਰਦਿਆਂ, ਪੰਜਾਬ ਦੇ ਸਾਬਕਾ ਸੀਐਮ ਨੇ ਕਿਹਾ, "ਉਹ (ਸੀਐਮ ਭਗਵੰਤ ਮਾਨ) ਇਸ ਗੱਲ ਵਿੱਚ ਦਿਲਚਸਪੀ ਨਹੀਂ ਰੱਖਦੇ ਕਿ ਪੰਜਾਬ ਵਿੱਚ ਕੀ ਹੋ ਰਿਹਾ ਹੈ। ਉਹ ਕੋਈ ਵੀ ਕਦਮ ਚੁੱਕਣ ਤੋਂ ਡਰਦੇ ਹਨ। ਹੋ ਸਕਦਾ ਹੈ ਕਿ ਪੁਲਿਸ ਅਧਿਕਾਰੀਆਂ ਨੂੰ ਅਜਨਾਲਾ ਕਾਂਡ ਵਿੱਚ ਕੋਈ ਵੀ ਕਦਮ ਨਾ ਚੁੱਕਣ ਦੇ ਆਦੇਸ਼ ਮਿਲੇ ਹੋਣ। ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ।" 


ਉਨ੍ਹਾਂ ਇਹ ਵੀ ਕਿਹਾ ਕਿ "ਕੋਈ ਵੀ ਸਰਕਾਰ ਇਸ ਤਰ੍ਹਾਂ ਨਹੀਂ ਚੱਲ ਸਕਦੀ, ਜਿਸ ਤਰ੍ਹਾਂ ਇਹ ਸਰਕਾਰ ਚੱਲ ਰਹੀ ਹੈ। ਜਿਸ ਦਿਨ ਅਜਨਾਲਾ ਕਾਂਡ ਹੋਇਆ, ਉਸ ਦਿਨ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨਾਲ ਮੁੰਬਈ ਵਿੱਚ ਬੈਠੇ ਸਨ।" ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਨਾਲ ਉਨ੍ਹਾਂ ਦੀ ਮੁੰਬਈ ਸਥਿਤ ਰਿਹਾਇਸ਼ 'ਚ ਮੁਲਾਕਾਤ ਕੀਤੀ।


ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਭਿਆਨਕ ਹੈ ਅਤੇ ਜੇਕਰ ਪੰਜਾਬ ਸਰਕਾਰ ਇਸ ਨੂੰ ਸੰਭਾਲਣ 'ਚ ਅਸਮਰੱਥ ਹੈ ਤਾਂ ਕੇਂਦਰ ਸਰਕਾਰ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਪਵੇਗੀ। ਇੱਥੇ ਹਰ ਦਿਨ ਇੱਕ ਡਰੋਨ ਫੜਿਆ ਜਾ ਰਿਹਾ ਹੈ ਅਤੇ ਮੈਨੂੰ ਲਗਦਾ ਹੈ ਕਿ ਕੇਂਦਰ ਨੂੰ ਇਹ ਜ਼ਰੂਰ ਦੇਖਣਾ ਚਾਹੀਦਾ ਹੈ। 


ਖਾਲਿਸਤਾਨ ਦੇ ਹਮਦਰਦ ਅੰਮ੍ਰਿਤਪਾਲ ਸਿੰਘ ਦੇ ਹਜ਼ਾਰਾਂ ਸਮਰਥਕਾਂ ਨੇ ਵੀਰਵਾਰ ਨੂੰ ਅੰਮ੍ਰਿਤਸਰ 'ਚ ਉਸ ਦੇ ਸਹਿਯੋਗੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਵਿਸ਼ਾਲ ਪ੍ਰਦਰਸ਼ਨ ਕੀਤਾ ਅਤੇ ਹੱਥਾਂ ਵਿੱਚ ਤਲਵਾਰਾਂ ਅਤੇ ਬੰਦੂਕਾਂ ਫੜੇ ਹੋਏ ਸਮਰਥਕਾਂ ਨੇ ਅਜਨਾਲਾ ਥਾਣੇ (Ajnala violence) ਦੇ ਬਾਹਰ ਲੱਗੇ ਪੁਲਿਸ ਬੈਰੀਕੇਡ ਤੋੜ ਦਿੱਤੇ।


ਇਹ ਵੀ ਪੜ੍ਹੋ: ਵੱਡੀ ਖਬਰ! ਅਜਨਾਲਾ ਕਾਂਡ 'ਤੇ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਮੰਗੀ ਰਿਪੋਰਟ: ਸੂਤਰ


ਪੁਲਿਸ ਵੱਲੋਂ ਬਾਅਦ ਵਿੱਚ ਕਿਹਾ ਗਿਆ ਕਿ “ਪੇਸ਼ ਕੀਤੇ ਗਏ ਸਬੂਤਾਂ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰ ਦਿੱਤਾ ਜਾਵੇਗਾ।" ਇਸ ਦੌਰਾਨ ਅਜਨਾਲਾ ਦੀ ਅਦਾਲਤ ਦੇ ਹੁਕਮਾਂ ਤੋਂ ਬਾਅਦ ਸ਼ੁੱਕਰਵਾਰ ਨੂੰ ਲਵਪ੍ਰੀਤ ਸਿੰਘ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਅਜਨਾਲਾ 'ਚ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਅਤੇ ਪੰਜਾਬ ਪੁਲਿਸ ਵਿਚਾਲੇ ਹੋਈ ਝੜਪ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਕਾਬੂ ਹੇਠ ਹੈ।


ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ ਕਿਹਾ "ਮੈਨੂੰ ਅੱਤਵਾਦੀ ਕਹਿਣਾ ਅੱਤਵਾਦ ਹੈ"


(For more news apart from Captain Amarinder Singh on Punjab law and order, stay tuned to Zee PHH)