ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਬੀਜੇਪੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਕੈਪਟਨ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿੱਚ ਸ਼ਾਮਲ ਹੋਣਗੇ ਤੇ ਆਪਣੇ ਨਾਲ ਕੁਝ ਵਿਧਾਇਕ ਤੇ ਆਗੂਆਂ ਨੂੰ ਵੀ ਸ਼ਾਮਲ ਕਰਵਾ ਸਕਦੇ ਹਨ।


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾ ਕੈਪਟਨ ਵੱਲੋਂ ਪੰਜਾਬ ਵਿੱਚ ਪੰਜਾਬ ਲੋਕ ਕਾਂਗਰਸ ਨਾਮ ਦੀ ਆਪਣੀ ਪਾਰਟੀ ਬਣਾਈ ਗਈ ਸੀ। ਜਿਸ ਦਾ 2022 ਪੰਜਾਬ ਵਿਧਾਨ ਸਭਾ ਚੌਣਾਂ ਵਿੱਚ ਭਾਜਪਾ ਨਾਲ ਗਠਜੋੜ ਸੀ। ਪਰ ਹੁਣ ਕੈਪਟਨ ਅਮਰਿੰਦਰ ਸਿੰਘ ਰਸਮੀ ਤੌਰ ਤੇ ਭਾਜਪਾ ਵਿੱਚ ਸ਼ਾਮਲ ਹੋ ਰਹੈ ਹਨ।



ਕਈ ਵਿਧਾਇਕ ਤੇ ਆਗੂ ਹੋ ਸਕਦੇ ਹਨ ਸਾਮਲ


ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਨਾਲ ਕਈ ਵੱਡੇ ਆਗੂ ਬੀਜੇਪੀ ਵਿੱਚ ਸ਼ਾਮਲ ਕਰ ਸਕਦੇ ਹਨ। ਕੈਪਟਨ ਦੇ ਨਾਲ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਅਤੇ ਦੋਹਤਾ ਨਿਰਵਾਨ ਸਿੰਘ ਦੀ ਵੀ ਪਾਰਟੀ 'ਚ ਸ਼ਾਮਲ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ 3 ਸਾਬਕਾ ਮੰਤਰੀ ਤੇ 6 ਵਿਧਾਇਕਾਂ ਦੇ ਨਾਮ ਵੀ ਸਾਹਮਣੇ ਆ ਰਹੇ ਹਨ।


ਦੱਸਿਆ ਜਾ ਰਿਹਾ ਹੈ ਕਿ ਬੀਜੇਪੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਈ ਵੱਡੀ ਜ਼ਿੰਮੇਵਾਰੀ ਵੀ ਸੌਂਪ ਸਕਦੀ ਹੈ।