Captain Amarinder Singh wife Preneet Kaur likely to join BJP news: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਦੇ ਨਾਲ ਜੁੜੀ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਹ ਜਲਦ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। 


COMMERCIAL BREAK
SCROLL TO CONTINUE READING

ਸੂਤਰਾਂ ਦੀ ਮੰਨੀਏ ਤਾਂ ਪਰਨੀਤ ਕੌਰ ਹੁਣ ਕਿਸੇ ਵੀ ਸਮੇਂ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਆਪਣੇ ਪਤੀ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਦਿੱਲੀ ਵੀ ਜਾ ਸਕਦੇ ਹਨ। 


ਦੱਸਿਆ ਜਾ ਰਿਹਾ ਹੈ ਕਿ ਪਰਨੀਤ ਕੌਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ।


ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਪਰਨੀਤ ਕੌਰ ਪਟਿਆਲਾ ਵਿੱਚ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਹੀ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ ਹਾਲਾਂਕਿ ਉਹ ਰੈਲੀ ਮੁਲਤਵੀ ਕਰ ਦਿੱਤੀ ਗਈ।  


ਇਸ ਦੌਰਾਨ ਇਹ ਵੀ ਕਿਹਾ ਜਾ ਰਿਹਾ ਹੈ ਕਿ ਪਰਨੀਤ ਕੌਰ ਜਾਂ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦਾ ਇੰਤਜ਼ਾਰ ਕਰਨਗੇ ਜਾਂ ਫ਼ਿਰ ਉਹ ਦਿੱਲੀ ਜਾ ਕੇ ਭਾਜਪਾ 'ਚ ਸ਼ਾਮਲ ਹੋ ਜਾਣਗੇ। 


ਇੱਥੇ ਇਹ ਦੱਸਣਾ ਜਰੂਰੀ ਹੈ ਕਿ ਫਿ਼ਲਹਾਲ ਇਸ 'ਤੇ ਪਰਨੀਤ ਕੌਰ ਵੱਲੋਂ ਕੋਈ ਸਪਸ਼ਟੀਕਰਨ ਨਹੀਂ ਦਿੱਤਾ ਗਿਆ ਹੈ। ਜਦੋਂ ਪੰਜਾਬ ਦੀ ਰਾਜਨੀਤੀ ਦੀ ਗੱਲ ਆਉਂਦੀ ਹੈ ਤਾਂ ਵਿਰੋਧੀਆਂ ਵੱਲੋਂ ਇੱਕ ਦੂਜੇ ਦੇ ਖ਼ਿਲਾਫ਼ ਤੰਜ ਜ਼ਰੂਰ ਕੱਸਿਆ ਜਾਂਦਾ ਹੈ।  


ਇਹ ਵੀ ਪੜ੍ਹੋ: Ram Rahim Parole News: ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 40 ਦਿਨਾਂ ਦੀ ਪੈਰੋਲ


ਇਸੇ ਤਰ੍ਹਾਂ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਠਾਨਕੋਟ ਜਨ ਸਭਾ ਦੌਰਾਨ ਕਿਹਾ ਗਿਆ ਕਿ ਪਰਨੀਤ ਕੌਰ ਨੂੰ ਪਾਰਟੀ 'ਚੋਂ ਕੱਢ ਦਿੱਤਾ ਜਾਣਾ ਚਾਹੀਦਾ ਹੈ। 


ਦੂਜੇ ਪਾਸੇ ਭਾਰਤ ਜੋੜੋ ਯਾਤਰਾ ਦੀ ਅਗਵਾਈ ਕਰ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕਿਹਾ ਗਿਆ ਕਿ ਜਿਹੜੇ ਛੱਡ ਗਏ ਹਨ ਉਹ ਪਾਰਟੀ ਲਈ ਚੰਗੇ ਹਨ। ਇਸਦੇ ਨਾਲ ਹੀ ਰੰਧਾਵਾ ਨੇ ਕੈਪਟਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਗੱਦਾਰ ਕਰਾਰ ਦਿੱਤਾ ਸੀ।


ਇਹ ਵੀ ਪੜ੍ਹੋ: Wrestlers Protest news: ਵੱਡੀ ਖ਼ਬਰ! ਖੇਡ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨਾਂ ਨੇ ਚੁੱਕਿਆ ਧਰਨਾ, ਜਾਣੋ ਕੀ ਸਹਿਮਤੀ ਬਣੀ


(For more news apart from Captain Amarinder Singh's wife Preneet Kaur joining BJP, stay tuned to Zee PHH)