ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੌਰੇ ’ਤੇ ਜਾ ਰਹੇ ਹਨ, ਇਸ ਦੌਰਾਨ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕਰਨਗੇ। 


COMMERCIAL BREAK
SCROLL TO CONTINUE READING


ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੀਟਿੰਗ ਦੌਰਾਨ ਪੰਜਾਬ ਲੋਕ ਕਾਂਗਰਸ (Punjab Lok Congress) ਪਾਰਟੀ ਦਾ ਭਾਜਪਾ ’ਚ ਰਲੇਵਾਂ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਕੈਪਟਨ ਨੇ ਆਪਣੇ ਇਸ ਦਿੱਲੀ ਦੌਰੇ ਤੋਂ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨਾਲ ਵੀ ਮੁਲਾਕਾਤ ਕੀਤੀ ਸੀ। 


 



ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਭਾਜਪਾ ਦੇ ਚੋਟੀ ਦੇ ਆਗੂਆਂ ਨਾਲ ਮੀਟਿੰਗ ਨੂੰ 2024 ਦੀਆਂ ਤਿਆਰੀਆਂ ਨਾਲ ਜੋੜਕੇ ਵੇਖਿਆ ਜਾ ਰਿਹਾ ਹੈ, ਭਾਜਪਾ ਇਸ ਵਾਰ ਪੰਜਾਬ ’ਚ ਵੱਧ ਤੋਂ ਵੱਧ ਸੀਟਾਂ ਜਿੱਤਣ ’ਤੇ ਜ਼ੋਰ ਦੇ ਰਹੀ ਹੈ। ਦਿੱਲੀ ਅਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਉਭਾਰ ਤੋਂ ਬਾਅਦ ਖ਼ਾਸਤੌਰ ’ਤੇ ਭਾਜਪਾ ਅਤੇ ਕਾਂਗਰਸ ਸੂਬੇ ’ਚ ਸਿਆਸੀ ਜ਼ਮੀਨ ਲੱਭਣ ਦੀਆਂ ਨਵੀਆਂ ਸੰਭਾਵਨਾਲਾਂ ’ਤੇ ਵਿਚਾਰ ਕਰ ਰਹੀਆਂ ਹਨ। ਅਜਿਹੇ ’ਚ ਕਾਂਗਰਸ ਨੂੰ 2 ਵਾਰ ਸੱਤਾ ’ਚ ਲਿਆਉਣ ਵਾਲੇ ਕੈਪਟਨ ਅਮਰਿੰਦਰ ਸਿੰਘ ’ਤੇ ਭਾਜਪਾ ਵੱਡਾ ਦਾਅ ਖੇਡ ਸਕਦੀ ਹੈ। ਇਸ ਫ਼ੈਸਲੇ ਨਾਲ ਭਾਜਪਾ ਵਲੋਂ ਪੰਜਾਬ ’ਚ ਸਿੱਖ ਚਿਹਰੇ ਦੀ ਤਲਾਸ਼ ਵੀ ਪੂਰੀ ਹੋ ਜਾਵੇਗੀ। 



ਭਾਵੇਂ ਕਿ ਕਿਸਾਨ ਅੰਦੋਲਨ ਨੇ ਪੰਜਾਬ ’ਚ ਪਾਰਟੀ ਦੇ ਅਕਸ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ, ਪਰ ਫੇਰ ਵੀ ਭਾਜਪਾ ਨੂੰ ਉਮੀਦ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਪ੍ਰਧਾਨ ਮੰਤਰੀ ਮੋਦੀ ਦੇ ਚਿਹਰੇ ਸਦਕਾ ਉਸਦੇ ਪੱਖ ’ਚ ਆ ਸਕਦੇ ਹਨ।  


 



ਦਿਲਚਸਪ ਗੱਲ ਇਹ ਹੈ ਕਿ ਕੈਪਟਨ ਦੇ ਦਿੱਲੀ ਦੌਰੇ ਤੋਂ ਪਹਿਲਾਂ ਭਾਜਪਾ ਦੇ ਪੰਜਾਬ ਇਕਾਈ ਦੇ ਆਗੂ ਵੀ ਦਿੱਲੀ ਗਏ ਸਨ। ਇਸ ਦੌਰਾਨ ਭਾਜਪਾ ਦੇ ਆਗੂਆਂ ਨੂੰ ਪਾਰਟੀ ਪ੍ਰਧਾਨ ਨੱਢਾ ਨਾਲ ਮੁਲਾਕਾਤ ਤੋਂ ਬਾਅਦ ਸੰਗਠਨ ਦੇ ਪੁਨਰਗਠਨ  ਦੀ ਪੂਰੀ ਉਮੀਦ ਸੀ।