ਕੈਪਟਨ ਦੇ OSD ਨੇ ਛੱਡਿਆ ਸਾਥ, ਫੜਿਆ ਅਕਾਲੀ ਦਲ ਪੱਲਾ
Advertisement
Article Detail0/zeephh/zeephh1086296

ਕੈਪਟਨ ਦੇ OSD ਨੇ ਛੱਡਿਆ ਸਾਥ, ਫੜਿਆ ਅਕਾਲੀ ਦਲ ਪੱਲਾ

ਪੰਜਾਬ ਲੋਕ ਕਾਂਗਰਸ ਦੇ ਮੁਖੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਸਾਥੀ ਹੁਣ ਉਨ੍ਹਾਂ ਤੋਂ ਨਾਰਾਜ਼ ਹੋ ਕੇ ਵਿਰੋਧੀ ਪਾਰਟੀਆਂ ਵੱਲ ਮੂੰਹ ਕਰ ਰਹੇ ਹਨ।

ਕੈਪਟਨ ਦੇ OSD ਨੇ ਛੱਡਿਆ ਸਾਥ, ਫੜਿਆ ਅਕਾਲੀ ਦਲ ਪੱਲਾ

ਚੰਡੀਗੜ੍ਹ: ਪੰਜਾਬ ਲੋਕ ਕਾਂਗਰਸ ਦੇ ਮੁਖੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਸਾਥੀ ਹੁਣ ਉਨ੍ਹਾਂ ਤੋਂ ਨਾਰਾਜ਼ ਹੋ ਕੇ ਵਿਰੋਧੀ ਪਾਰਟੀਆਂ ਵੱਲ ਮੂੰਹ ਕਰ ਰਹੇ ਹਨ। ਸਾਲ 2017 ਤੋਂ 2021 ਤੱਕ ਕੈਪਟਨ ਸਰਕਾਰ ਵਿੱਚ ਮੁੱਖ ਮੰਤਰੀ ਦੇ ਓਐਸਡੀ ਰਹਿ ਚੁੱਕੇ ਫਰੀਦਕੋਟ ਦੇ ਵਸਨੀਕ ਸੰਦੀਪ ਸਿੰਘ ਉਰਫ਼ ਸੰਨੀ ਬਰਾੜ ਨੇ ਕੈਪਟਨ ਨਾਲੋਂ ਨਾਤਾ ਤੋੜ ਲਿਆ ਹੈ। ਉਨ੍ਹਾਂ ਨੇ ਪੀਐੱਲਸੀ ਦੇ ਜ਼ਿਲ੍ਹਾ ਮੁਖੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹੁਣ ਉਹ ਅਕਾਲੀ ਦਲ ਦੀ ਬੇੜੀ ਵਿੱਚ ਸਵਾਰ ਹੋ ਕੇ ਆਪਣੀ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਜਾ ਰਹੇ ਹਨ।

ਸੰਨੀ ਬਰਾੜ ਦੇ ਨਾਲ ਸੀਵਰੇਜ ਬੋਰਡ ਦੇ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ ਅਤੇ ਕਈ ਕੌਂਸਲਰਾਂ ਨੇ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ ਹੈ। ਸੁਖਬੀਰ ਸਿੰਘ ਬਾਦਲ ਨੇ ਸੰਨੀ ਬਰਾੜ ਨੂੰ ਆਪਣਾ ਓ.ਐਸ.ਡੀ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿਛਲੇ ਦੋ ਦਿਨਾਂ ਤੋਂ ਫਰੀਦਕੋਟ ਜ਼ਿਲ੍ਹੇ ਵਿੱਚ ਕਾਂਗਰਸ ਨਾਲੋਂ ਟੁੱਟ ਕੇ ਅਕਾਲੀ ਦਲ ਨੂੰ ਮਜ਼ਬੂਤ ​​ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ। ਇਸੇ ਤਹਿਤ ਸੋਮਵਾਰ ਨੂੰ ਉਨ੍ਹਾਂ ਨੇ ਜੈਤੋ ਵਿੱਚ ਇੱਕ ਕਾਂਗਰਸੀ ਕੌਂਸਲਰ ਦੇ ਨਾਲ ਹੋਰ ਕਈ ਲੋਕਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ। 

ਸੰਨੀ ਬਰਾੜ ਦੀ ਨਾਰਾਜ਼ਗੀ ਦਾ ਕਾਰਨ ਕੈਪਟਨ ਵੱਲੋਂ ਉਨ੍ਹਾਂ ਨੂੰ ਟਿਕਟ ਨਾ ਦੇਣਾ ਦੱਸਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸੰਨੀ ਬਰਾੜ ਕੈਪਟਨ ਅਮਰਿੰਦਰ ਸਿੰਘ 'ਤੇ ਫਰੀਦਕੋਟ ਤੋਂ ਟਿਕਟ ਦੇਣ ਲਈ ਦਬਾਅ ਬਣਾ ਰਹੇ ਸਨ, ਪਰ ਇਹ ਸੀਟ ਭਾਜਪਾ ਦੇ ਖਾਤੇ 'ਚ ਚਲੀ ਗਈ, ਜਿੱਥੋਂ ਭਾਜਪਾ ਨੇ ਦੁਰਗੇਸ਼ ਸ਼ਰਮਾ ਨੂੰ ਟਿਕਟ ਦਿੱਤੀ। ਟਿਕਟ ਨਾ ਮਿਲਣ ਤੋਂ ਦੁਖੀ ਸਨੀ ਬਰਾੜ ਨੇ ਕੈਪਟਨ ਨਾਲੋਂ ਨਾਤਾ ਖਤਮ ਕਰਕੇ ਅਕਾਲੀ ਦਲ ਨਾਲ ਜਾਣ ਦਾ ਫੈਸਲਾ ਕੀਤਾ ਹੈ।

Trending news