Accident News: ਚੰਡੀਗੜ੍ਹ-ਮਨਾਲੀ ਹਾਈਵੇ 'ਤੇ ਕਾਰ ਹੋਈ ਹਾਦਸਾਗ੍ਰਸਤ, ਦੋ ਦੀ ਮੌਤ, ਇੱਕ ਜ਼ਖ਼ਮੀ
Advertisement
Article Detail0/zeephh/zeephh2047749

Accident News: ਚੰਡੀਗੜ੍ਹ-ਮਨਾਲੀ ਹਾਈਵੇ 'ਤੇ ਕਾਰ ਹੋਈ ਹਾਦਸਾਗ੍ਰਸਤ, ਦੋ ਦੀ ਮੌਤ, ਇੱਕ ਜ਼ਖ਼ਮੀ

Accident News: ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ਉਪਰ ਕਾਰ ਬੇਕਾਬੂ ਹੋ ਕੇ ਨਿਰਮਾਣ ਅਧੀਨ ਪੁਲ ਲਈ ਖੜ੍ਹੇ ਕੀਤੇ ਗਏ ਸਰੀਆਂ ਉਪਰ ਜਾ ਡਿੱਗੀ।

Accident News: ਚੰਡੀਗੜ੍ਹ-ਮਨਾਲੀ ਹਾਈਵੇ 'ਤੇ ਕਾਰ ਹੋਈ ਹਾਦਸਾਗ੍ਰਸਤ, ਦੋ ਦੀ ਮੌਤ, ਇੱਕ ਜ਼ਖ਼ਮੀ

Accident News: ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ 'ਤੇ ਮੀਲ ਸੱਤ ਨੇੜੇ ਇੱਕ ਕਾਰ ਬੇਕਾਬੂ ਹੋ ਕੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਲਈ ਖੜ੍ਹੇ ਕੀਤੇ ਗਏ ਸਰੀਏ ਉਪਰ ਡਿੱਗ ਗਈ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਇੱਕ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਰਾਜਸਥਾਨ ਦੀ ਕਾਰ ਨੰਬਰ ਆਰਜੇ 14 ਯੂਕੇ 1052 ਉਤੇ ਸਵਾਰ ਤਿੰਨ ਵਿਅਕਤੀ ਮਨਾਲੀ ਵੱਲ ਜਾ ਰਹੇ ਸਨ। ਜਿਵੇਂ ਹੀ ਇਹ ਸੱਤ ਮੀਲ ਤੱਕ ਪਹੁੰਚੀ ਤਾਂ ਕਾਰ ਬੇਕਾਬੂ ਹੋ ਕੇ ਨਾਲੇ ਵਿੱਚ ਜਾ ਡਿੱਗੀ। ਜਿਸ ਥਾਂ 'ਤੇ ਇਹ ਕਾਰ ਡਿੱਗੀ ਹੈ, ਉਥੇ ਚਾਰ ਮਾਰਗੀ ਪੁਲ ਦਾ ਕੰਮ ਚੱਲ ਰਿਹਾ ਹੈ ਤੇ ਕੋਨੇ ਉਤੇ ਖੜ੍ਹੇ ਮਜ਼ਬੂਤ ਸਰੀਏ ਉਪਰ ਜਾ ਡਿੱਗੀ। 

ਘਟਨਾ ਦਾ ਪਤਾ ਲੱਗਦੇ ਹੀ ਸਥਾਨਕ ਲੋਕਾਂ ਨੇ ਤੁਰੰਤ ਰਾਹਤ ਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਤੇ ਕਾਫੀ ਮੁਸ਼ੱਕਤ ਤੋਂ ਬਾਅਦ ਤਿੰਨਾਂ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਸੜਕ 'ਤੇ ਪਹੁੰਚਾਇਆ ਗਿਆ। ਜਿੱਥੋਂ ਉਸ ਨੂੰ ਐਂਬੂਲੈਂਸ ਰਾਹੀਂ ਜ਼ੋਨਲ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ : Lawrence Bishnoi Jail Interview Updates: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ 9 ਮਹੀਨਿਆਂ ਬਾਅਦ 2 FIR ਦਰਜ

ਹਸਪਤਾਲ ਵਿੱਚ ਇਲਾਜ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਤੀਜੇ ਦਾ ਇਲਾਜ ਚੱਲ ਰਿਹਾ ਹੈ। ਸਦਰ ਥਾਣਾ ਇੰਚਾਰਜ ਇੰਸਪੈਕਟਰ ਸਾਕਿਨੀ ਕਪੂਰ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋ ਦੀ ਮੌਤ ਹੋ ਗਈ ਹੈ ਜਦਕਿ ਇੱਕ ਹੋਰ ਜ਼ਖ਼ਮੀ ਹੈ।

ਇਹ ਵੀ ਪੜ੍ਹੋ : Success Story: ਕਿਰਾਇਆ ਨਾ ਹੋਣ ਕਰਕੇ ਕੜਾਕੇ ਦੀ ਠੰਡ 'ਚ 65 ਕਿ.ਮੀ. ਸਾਇਕਲ ਚਲਾ ਪੇਪਰ ਦੇਣ ਪਹੁੰਚਿਆ ਨੌਜਵਾਨ

 

Trending news