Accident News: ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ 'ਤੇ ਮੀਲ ਸੱਤ ਨੇੜੇ ਇੱਕ ਕਾਰ ਬੇਕਾਬੂ ਹੋ ਕੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਲਈ ਖੜ੍ਹੇ ਕੀਤੇ ਗਏ ਸਰੀਏ ਉਪਰ ਡਿੱਗ ਗਈ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਇੱਕ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਪ੍ਰਾਪਤ ਜਾਣਕਾਰੀ ਮੁਤਾਬਕ ਰਾਜਸਥਾਨ ਦੀ ਕਾਰ ਨੰਬਰ ਆਰਜੇ 14 ਯੂਕੇ 1052 ਉਤੇ ਸਵਾਰ ਤਿੰਨ ਵਿਅਕਤੀ ਮਨਾਲੀ ਵੱਲ ਜਾ ਰਹੇ ਸਨ। ਜਿਵੇਂ ਹੀ ਇਹ ਸੱਤ ਮੀਲ ਤੱਕ ਪਹੁੰਚੀ ਤਾਂ ਕਾਰ ਬੇਕਾਬੂ ਹੋ ਕੇ ਨਾਲੇ ਵਿੱਚ ਜਾ ਡਿੱਗੀ। ਜਿਸ ਥਾਂ 'ਤੇ ਇਹ ਕਾਰ ਡਿੱਗੀ ਹੈ, ਉਥੇ ਚਾਰ ਮਾਰਗੀ ਪੁਲ ਦਾ ਕੰਮ ਚੱਲ ਰਿਹਾ ਹੈ ਤੇ ਕੋਨੇ ਉਤੇ ਖੜ੍ਹੇ ਮਜ਼ਬੂਤ ਸਰੀਏ ਉਪਰ ਜਾ ਡਿੱਗੀ। 


ਘਟਨਾ ਦਾ ਪਤਾ ਲੱਗਦੇ ਹੀ ਸਥਾਨਕ ਲੋਕਾਂ ਨੇ ਤੁਰੰਤ ਰਾਹਤ ਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਤੇ ਕਾਫੀ ਮੁਸ਼ੱਕਤ ਤੋਂ ਬਾਅਦ ਤਿੰਨਾਂ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਸੜਕ 'ਤੇ ਪਹੁੰਚਾਇਆ ਗਿਆ। ਜਿੱਥੋਂ ਉਸ ਨੂੰ ਐਂਬੂਲੈਂਸ ਰਾਹੀਂ ਜ਼ੋਨਲ ਹਸਪਤਾਲ ਲਿਜਾਇਆ ਗਿਆ।


ਇਹ ਵੀ ਪੜ੍ਹੋ : Lawrence Bishnoi Jail Interview Updates: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ 9 ਮਹੀਨਿਆਂ ਬਾਅਦ 2 FIR ਦਰਜ


ਹਸਪਤਾਲ ਵਿੱਚ ਇਲਾਜ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਤੀਜੇ ਦਾ ਇਲਾਜ ਚੱਲ ਰਿਹਾ ਹੈ। ਸਦਰ ਥਾਣਾ ਇੰਚਾਰਜ ਇੰਸਪੈਕਟਰ ਸਾਕਿਨੀ ਕਪੂਰ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋ ਦੀ ਮੌਤ ਹੋ ਗਈ ਹੈ ਜਦਕਿ ਇੱਕ ਹੋਰ ਜ਼ਖ਼ਮੀ ਹੈ।


ਇਹ ਵੀ ਪੜ੍ਹੋ : Success Story: ਕਿਰਾਇਆ ਨਾ ਹੋਣ ਕਰਕੇ ਕੜਾਕੇ ਦੀ ਠੰਡ 'ਚ 65 ਕਿ.ਮੀ. ਸਾਇਕਲ ਚਲਾ ਪੇਪਰ ਦੇਣ ਪਹੁੰਚਿਆ ਨੌਜਵਾਨ